ਸੁਲਤਾਨਪੁਰ ਲੋਧੀ (ਸੋਢੀ) : ਪਹਿਲੀ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜੇਠ ਮਹੀਨੇ ਦੀ ਸ਼ੰਗਰਾਂਦ ਦਾ ਦਿਹਾੜਾ ਸ਼ਰਧਾ ਭਾਵ ਨਾਲ ਮਨਾਇਆ ਗਿਆ। ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਅੱਜ ਤਕਰੀਬਨ 2 ਮਹੀਨੇ ਬਾਅਦ ਵੱਡੀ ਗਿਣਤੀ 'ਚ ਸ਼ਰਧਾਲੂ ਵਾਰੋ-ਵਾਰੀ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਪੁੱਜੇ । ਇਸ ਸਮੇ ਸ੍ਰੀ ਆਸਾ ਜੀ ਦੀ ਵਾਰ ਦੀ ਬਾਣੀ ਦੇ ਕੀਰਤਨ ਉਪਰੰਤ ਗੁਰਬਾਣੀ ਦੀ ਕਥਾ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਨੇ ਕੀਤੀ ।
ਇਸ ਸਮੇਂ ਗੁਰਮਤਿ ਸਮਾਗਮ 'ਚ ਉਚੇਚੇ ਤੌਰ ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਪੂਰਥਲਾ ਦੇ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਵਾਲ , ਸ਼੍ਰੋਮਣੀ ਕਮੇਟੀ ਦੀ ਸਾਬਕਾ ਅੰਤਰਿੰਗ ਕਮੇਟੀ ਮੈਂਬਰ ਬੀਬੀ ਭਜਨ ਕੌਰ ਡੋਗਰਾਵਾਲ, ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਸਕੱਤਰ ਜਨਰਲ ਜਥੇ ਲਖਵਿੰਦਰ ਸਿੰਘ ਡੋਗਰਾਵਾਲ ਅਤੇ ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਸਿਰੋਪਾਓ ਦੇ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਵਲੋਂ ਕੀਤਾ ਗਿਆ ਤੇ ਸੰਗਰਾਂਦ ਦੇ ਦਿਹਾੜੇ ਤੇ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ । ਇਸ ਸਮੇਂ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਸਮਾਗਮ 'ਚ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਕਸ਼ਮੀਰ ਸਿੰਘ ਗ੍ਰੰਥੀ, ਸਰਬਜੀਤ ਸਿੰਘ ਧੂੰਦਾ ਐਡੀਸ਼ਨਲ ਮੈਨੇਜਰ, ਜਥੇ ਗੁਰਦਿਆਲ ਸਿੰਘ ਖਾਲਸਾ, ਭੁਪਿੰਦਰ ਸਿੰਘ ਆਰ ਕੇ, ਰਣਜੀਤ ਸਿੰਘ ਠੱਟਾ, ਭਾਈ ਚੈਚਲ ਸਿੰਘ, ਭਾਈ ਸਰਵਣ ਸਿੰਘ ਚੱਕਾਂ, ਭਾਈ ਦਿਲਬਾਗ ਸਿੰਘ ਲਾਲਪੁਰਾ ਤੇ ਹੋਰਨਾਂ ਨੇ ਸ਼ਿਰਕਤ ਕੀਤੀ ।
ਰੂਪਕੰਵਲ ਦੇ ਰਹੀ ਹੈ ਆਪਣੀ ਕਲਾ ਦੁਆਰਾ ਚਿੱਤਰਾਂ ਨੂੰ ਰੂਪ
NEXT STORY