ਅੰਮ੍ਰਿਤਸਰ (ਦਲਜੀਤ) : ਕੋਰੋਨਾ ਕਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਮਿੰਨੀ ਲਾਕਡਾਊਨ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 8ਵੀਂ ਤੇ 10ਵੀਂ ਕਲਾਸ ਦੇ ਨਤੀਜ਼ਿਆਂ ਦਾ ਐਲਾਨ ਕਰ ਦਿਤਾ ਗਿਆ, ਜਿਸ ’ਚ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਬੋਰਡ ਵਲੋਂ ਐਲਾਨੇ 8ਵੀਂ ਤੇ 10ਵੀਂ ਕਲਾਸ ਦੇ ਨਤੀਜਿਆਂ ਸਬੰਧੀ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ) ਅੰਮ੍ਰਿਤਸਰ ਅਤੇ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ.) ਅੰਮ੍ਰਿਤਸਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਐਲਾਨੇ ਨਤੀਜਿਆਂ ’ਚ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੇ ਸਿੱਖਿਆ ਦੇ ਮਿਆਰ ’ਚ ਉਚੇਰੇ ਵਾਧੇ ਦੀ ਝਲਕ ਦਿਖਣ ਨੂੰ ਮਿਲੀ।
ਇਹ ਵੀ ਪੜ੍ਹੋ : PSEB ਨੇ ਜਾਰੀ ਕੀਤੇ ਨਤੀਜੇ, 8ਵੀਂ ਅਤੇ 10ਵੀਂ ਦੇ 6 ਲੱਖ ਤੋਂ ਵਧੇਰੇ ਵਿਦਿਆਰਥੀ ਬਿਨਾਂ ਪ੍ਰੀਖਿਆ ਹੋਏ ਪਾਸ
ਉਨ੍ਹਾਂ ਦੱਸਿਆ ਕਿ ਸੂਬੇ ’ਚ ਦਸਵੀਂ ਕਲਾਸ ਲਈ 321384 ਵਿਦਿਆਰਥੀਆਂ ਵੱਲੋਂ ਪ੍ਰੀਖਿਆ ਦਿੱਤੀ ਗਈ ਸੀ, ਜਿਸ ’ਚੋਂ 321163 ਵਿਦਿਆਰਥੀ ਪਾਸ ਹੋਏ ਹਨ। ਇਨ੍ਹਾਂ ’ਚੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨਿੱਜੀ ਸਕੂਲਾਂ ਤੋਂ ਕਿਤੇ ਬਿਹਤਰ ਹੈ। ਇਸੇ ਤਰ੍ਹਾਂ 8ਵੀਂ ਕਲਾਸ ਦੀ ਪ੍ਰੀਖਿਆ ’ਚ 307272 ਵਿਦਿਆਰਥੀਆਂ ਨੇ ਹਿਸਾ ਲਿਆ, ਜਿਨ੍ਹਾਂ ’ਚੋਂ 306893 ਵਿਦਿਆਰਥੀ ਪਾਸ ਹੋਏ। ਇਸ ਸਮੇਂ ਹਰਭਗਵੰਤ ਸਿੰਘ, ਸ਼੍ਰੀਮਤੀ ਰੇਖਾ ਮਹਾਜਨ (ਦੋਵੇਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ), ਪਰਮਿੰਦਰ ਸਿੰਘ ਸਰਪੰਚ ਜ਼ਿਲਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਾਜਦੀਪ ਸਿੰਘ ਸਟੈਨੋ, ਰਜਿੰਦਰ ਸਿੰਘ ਏ. ਸੀ. ਹਾਜ਼ਰ ਸਨ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਨੇ ਰਚਿਆ ਇਤਿਹਾਸ, 3576 ਸਕੂਲਾਂ ਦਾ 10ਵੀਂ ਅਤੇ 6215 ਦਾ 8ਵੀਂ ਦਾ ਨਤੀਜਾ 100 ਫੀਸਦੀ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕੋਰੋਨਾ ਦੀ ਮਾਰ : ਸ਼੍ਰੀਗੰਗਾਨਗਰ-ਅੰਬਾਲਾ ਸਪੈਸ਼ਲ ਐਕਸਪ੍ਰੈਸ ਤੇ ਸੁਪਰਫਾਸਟ ਸਮੇਤ 4 ਟ੍ਰੇਨਾਂ ਬੈਨ
NEXT STORY