ਗੁਰਦਾਸਪੁਰ : ਪੰਜਾਬ 'ਚ ਭਾਰੀ ਮੀਂਹ ਨੂੰ ਲੈ ਕੇ ਜਾਰੀ ਕੀਤੇ ਅਲਰਟ ਦਰਮਿਆਨ ਵੱਖ-ਵੱਖ ਡੈਮਾਂ 'ਚੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਰਣਜੀਤ ਸਾਗਰ ਡੈਮ 'ਚੋਂ 33 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਲਈ ਡੈਮ ਦਾ ਇਕ ਸਲਿੱਪਵੇਅ ਗੇਟ ਖੋਲ੍ਹਿਆ ਗਿਆ ਹੈ। ਦਰਅਸਲ ਰਣਜੀਤ ਸਾਗਰ ਡੈਮ 'ਚ ਪਾਣੀ ਦਾ ਖ਼ਤਰੇ ਦਾ ਨਿਸ਼ਾਨ 527 ਮੀਟਰ 'ਤੇ ਹੈ ਅਤੇ ਇਸ ਵੇਲੇ ਡੈਮ ਦੇ ਪਾਣੀ ਦਾ ਪੱਧਰ 520 ਮੀਟਰ 'ਤੇ ਹੈ, ਜਿਸ ਤੋਂ ਬਾਅਦ ਡੈਮ 'ਚੋਂ 33 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਇਹ ਪਾਣੀ ਸਿੱਧਾ ਰਾਵੀ ਦਰਿਆ 'ਚ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 4 ਦਿਨ ਬੇਹੱਦ ਭਾਰੀ! ਖੁੱਲ੍ਹੇ ਫਲੱਡ ਗੇਟ ਤੇ ਛੁੱਟੀਆਂ ਰੱਦ, ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ
ਇਸ ਲਈ ਰਾਵੀ ਦਰਿਆ ਕੰਢੇ ਰਹਿੰਦੇ ਲੋਕਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਬੀਤੇ ਦਿਨੀਂ ਵੀ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਡੈਮ ਤੋਂ ਪਾਣੀ ਛੱਡਿਆ ਜਾਵੇਗਾ ਅਤੇ ਲੋਕ ਦਰਿਆ ਤੋਂ ਦੂਰ ਰਹਿਣ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਕਰ 'ਤੀ ਬੇਹੱਦ ਸਖ਼ਤੀ
ਦੱਸਣਯੋਗ ਹੈ ਕਿ ਬੀਤੇ ਦਿਨ ਪੌਂਗ ਡੈਮ ਦੇ ਵੀ ਫਲੱਡ ਗੇਟ ਖੋਲ੍ਹੇ ਗਏ ਸਨ ਅਤੇ ਬਿਆਸ ਦਰਿਆ ਲਈ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਸੀ। ਮੌਸਮ ਵਿਭਾਗ ਵਲੋਂ ਅਗਲੇ 4 ਦਿਨਾਂ ਦੌਰਾਨ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ, ਜਿਸ ਤੋਂ ਬਾਅਦ ਹੜ੍ਹਾਂ ਦੇ ਖ਼ਤਰੇ ਤੋਂ ਬਚਣ ਲਈ ਡੈਮਾਂ 'ਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਰਾਵਾਂ ਨੇ ਉਜਾੜ ਦਿੱਤਾ ਭੈਣ ਦਾ ਘਰ, ਤੇਜ਼ਧਾਰ ਹਥਿਆਰਾਂ ਨਾਲ ਜੀਜੇ ਦਾ ਕੀਤਾ ਕਤਲ
NEXT STORY