ਭਦੌੜ (ਰਾਕੇਸ਼) : ਅਕਾਲੀ ਦਲ ਬਾਦਲ ਦੇ ਸਾਬਕਾ ਪ੍ਰਿੰਸੀਪਲ ਸੈਕਟਰੀ ਦਰਬਾਰਾ ਸਿੰਘ ਗੁਰੂ ਅੱਜ ਡਾ. ਵਿਪਨ ਗੁਪਤਾ ਦੇ ਗ੍ਰਹਿ ਵਿਖੇ ਪੁੱਜੇ ਸਨ। ਇਸ ਦੌਰਾਨ ਉਹ ਪੱਤਰਕਾਰਾਂ ਦੇ ਰੂ-ਬ-ਰੂ ਵੀ ਹੋਏ। ਇਸ ਮੌਕੇ ਜਦੋਂ ਪੱਤਰਕਾਰਾਂ ਵੱਲੋਂ ਉਨ੍ਹਾਂ ਤੋਂ ਸ਼੍ਰੋਮਣੀ ਅਕਾਲੀ ਦਲ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਕੈਬਨਿਟ ਮੰਤਰੀ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ 100 ਸਾਲ ਪੁਰਾਣੀ ਪਾਰਟੀ ਹੈ। ਇਤਿਹਾਸ ਗਵਾਹ ਹੈ, ਜਿਸ ਕਿਸੇ ਲੀਡਰ ਜਾਂ ਫਿਰ ਵਰਕਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਛੱਡਿਆ ਹੈ ਜਾਂ ਤਾਂ ਉਹ ਖਤਮ ਹੋ ਗਿਆ ਜਾਂ ਫਿਰ ਉਸ ਨੇ ਦੁਬਾਰਾ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਜੁਆਇਨ ਕਰ ਲਈ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਿਸੇ ਦੇ ਜਾਣ ਜਾਂ ਨਾ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ।
ਉਥੇ ਹੀ ਇਸ ਮੌਕੇ ਉਨ੍ਹਾਂ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ 2 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਵਾਲੀ ਰੈਲੀ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ 'ਚ ਜਿੰਨੀਆਂ ਵੀ ਸਕੀਮਾਂ ਚਲਾਈਆਂ ਗਈਆਂ ਸਨ, ਉਹ ਕੈਪਟਨ ਸਰਕਾਰ ਵੱਲੋਂ ਸਾਰੀਆਂ ਬੰਦ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਾਫੀ ਲੰਮੇ ਸਮੇਂ ਤੋਂ ਸੁੱਤੀ ਪਈ ਹੈ। ਅਸੀਂ ਹੁਣ 2 ਫਰਵਰੀ ਨੂੰ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਇਹ ਰੈਲੀ ਰੱਖੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਸਮੇਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਲਈ ਆਉਣ ਵਾਲੀਆਂ 2022 ਦੀਆਂ ਵਿਧਾਨ ਸਭÎਾ ਦੀਆਂ ਚੋਣਾਂ 'ਚ ਲੋਕ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਸਰਕਲ ਪ੍ਰਧਾਨ ਕਰਮਜੀਤ ਸਿੰਘ ਨੀਟਾ ਜੰਗੀਆਣਾ, ਡਾ. ਵਿਪਨ ਗੁਪਤਾ, ਅੱਠ ਪੰਚਾਇਤਾਂ ਦੇ ਸਾਬਕਾ ਪ੍ਰਧਾਨ ਸੁਰਿੰਦਰਪਾਲ ਗਰਗ ਆਦਿ ਹਾਜ਼ਰ ਸਨ।
ਕੈਪਟਨ ਦਾ ਸੁਖਬੀਰ 'ਤੇ ਨਿਸ਼ਾਨਾ, ''ਦਿੱਲੀ ਦੀ ਘਟਨਾ ਨੇ ਬੇਨਕਾਬ ਕੀਤੇ ਅਕਾਲੀ''
NEXT STORY