ਭਦੌੜ (ਰਾਕੇਸ਼) : ਕਸਬਾ ਭਦੌੜ ਦੀ ਪੱਤੀ ਮੋਹਰ ਸਿੰਘ ਬੀ ਦੇ ਮੱਘਰ ਸਿੰਘ ਪੁੱਤਰ ਇੰਦਰ ਸਿੰਘ (75) ਸਾਲ ਦਾ ਬੀਤੀ ਰਾਤ 2:30 ਵਜੇ ਦੇ ਕਰੀਬ ਸ਼ੱਕੀ ਹਾਲਤ ਵਿਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਥਾਣਾ ਭਦੌੜ ਦੇ ਇੰਸਪੈਕਟਰ ਹਰਸਿਮਰਨਜੀਤ ਸਿੰਘ ਤੇ ਉਨ੍ਹਾ ਦੀ ਪੂਰੀ ਟੀਮ ਕਤਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਥਾਣਾ ਭਦੌੜ ਦੇ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸਵੇਰੇ ਤਕਰੀਬਨ 9:15 ਵਜੇ ਦੇ ਕਰੀਬ ਸਾਨੂੰ ਫੋਨ ਆਇਆ ਕਿ ਪੱਤੀ ਮੋਹਰ ਸਿੰਘ ਬੀ ਵਿਖੇ ਇਕ ਬਜ਼ੁਰਗ ਮੱਘਰ ਸਿੰਘ ਪੁੱਤਰ ਇੰਦਰ ਸਿੰਘ ਦਾ ਬੀਤੀ ਰਾਤ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਅਸੀ ਤੁਰੰਤ ਘਟਨਾ ਸਥਾਨ ’ਤੇ ਐਸ.ਪੀ. ਡੀ. ਸੰਜੀਵ ਗੋਇਲ, ਡੀ.ਐਸ.ਪੀ. ਤਪਾ ਜਸਕਰਨ ਸਿੰਘ ਅਤੇ ਮੇਰੀ ਪੂਰੀ ਟੀਮ ਵੱਲੋਂ ਜਾ ਕੇ ਬਾਰੀਕੀ ਨਾਲ ਜਾਂਚ ਕੀਤੀ ਅਤੇ ਜਾਂਚ ਦੇ ਦੌਰਾਨ ਕੁਝ ਸੁਰਾਗ ਹੱਥ ਲੱਗੇ ਹਨ। ਜਲਦ ਨੂੰ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਮ੍ਰਿਤਕ ਮੱਘਰ ਸਿੰਘ ਦੇ ਬੇਟੇ ਬਲਵੰਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਐੱਫ.ਆਈ.ਆਰ ਦਰਜ ਕੀਤੀ ਜਾ ਰਹੀ ਹੈ। ਜੋ ਵੀ ਦੋਸ਼ੀ ਹੋਇਆ ਉਸ ਨੂੰ ਜਲਦ ਤੋਂ ਜਲਦ ਫੜ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ ਫ਼ੈਸਲਾ
NEXT STORY