ਅੰਮ੍ਰਿਤਸਰ (ਜ.ਬ.)- ਸਿੱਖ ਜਗਤ ਦੀ ਨਾਮਵਰ ਸ਼ਖਸੀਅਤ ਭਾਗ ਸਿੰਘ ਅਣਖੀ ਜੋ ਕਿ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਸਕੂਲਜ਼ ਅਤੇ ਧਰਮ ਪ੍ਰਚਾਰ ਕਮੇਟੀ ਮੁੱਖੀ ਅਤੇ ਹੋਰ ਸਨਮਾਨਿਤ ਅਹੁਦਿਆਂ ’ਤੇ ਵਿਰਾਜਮਾਨ ਸਨ, ਪਿਛਲੇ ਦਿਨੀਂ 85 ਵਰ੍ਹਿਆਂ ਦੀ ਉਮਰ ਭੋਗ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਸਨ। ਅਣਖੀ ਨਮਿੱਤ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਇਆ ਗਿਆ ਜਿਥੇ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਉਪਰੰਤ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਆਪ' ਦੇ ਮਹਿਲਾ ਵਿੰਗ 'ਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਨਿੰਦਣਯੋਗ, ਲਵਾਂਗੇ ਸਖਤ ਐਕਸ਼ਨ : ਗੁਲਾਟੀ
ਅੰਤਿਮ ਅਰਦਾਸ ਸਮਾਗਮ ’ਚ ਸਟੇਜ ਸਕੱਤਰ ਪ੍ਰੋ. ਹਰੀ ਸਿੰਘ ਨੇ ਭਾਗ ਸਿੰਘ ਅਣਖੀ ਦੀ ਅਦੁੱਤੀ ਸ਼ਖਸੀਅਤ ਅਤੇ ਉਨ੍ਹਾਂ ਦੇ ਸਿੱਖ-ਸਿਧਾਂਤਾਂ ਨੂੰ ਸਮਰਪਿਤ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਪ੍ਰੋ. ਜਗਰੂਪ ਸਿੰਘ ਦੁਆਰਾ ਲਿਖਤ ਕਿਤਾਬਚਾ ਜਿਸ ਵਿਚ ਭਾਗ ਸਿੰਘ ਅਣਖੀ ਦੇ ਜਨਮ ਤੋਂ ਲੈ ਕੇ ਅੰਤਿਮ ਸਮੇਂ ਤੱਕ ਦੇ ਸੰਘਰਸ਼ਮਈ ਜੀਵਨਗਾਥਾ ਨੂੰ ਉਜਾਗਰ ਕੀਤਾ ਗਿਆ ਹੈ, ਸੰਗਤਾਂ ’ਚ ਵੰਡੀਆਂ ਗਈਆਂ।
ਇਸ ਦੌਰਾਨ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਮੀਤ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਵੱਲੋਂ ਭਾਗ ਸਿੰਘ ਅਣਖੀ ਦੀ ਯਾਦ ’ਚ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਵਿਸ਼ੇਸ਼ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਐੱਮ. ਪੀ. ਗੁਰਜੀਤ ਸਿੰਘ ਔਜਲਾ, ਮੇਅਰ ਕਰਮਜੀਤ ਸਿੰਘ ਰਿੰਟੂ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ (ਚੀਫ਼ ਖ਼ਾਲਸਾ ਦੀਵਾਨ ਮੈਂਬਰ) ਡਾ. ਰੂਪ ਸਿੰਘ ਸਾਬਕਾ ਸਕੱਤਰ ਐੱਸ. ਜੀ. ਪੀ. ਸੀ., ਰਘਬੀਰ ਸਿੰਘ ਸਾਬਕਾ ਸਕੱਤਰ, ਮਨਜੀਤ ਸਿੰਘ ਜੀ. ਕੇ., ਸੀਨੀਅਰ ਮੀਤ ਪ੍ਰਧਾਨ ਵਪਾਰ ਅਤੇ ਉਦਯੋਗ ਅਕਾਲੀ ਦਲ ਪੰਜਾਬ ਰਜਿੰਦਰ ਸਿੰਘ ਮਰਵਾਹਾ, ਰਜਿੰਦਰ ਸਿੰਘ ਮਹਿਤਾ, ਰਜਿੰਦਰ ਮੋਹਨ ਸਿੰਘ ਛੀਨਾ ਆਨਰੇਰੀ ਸਕੱਤਰ ਖਾਲਸਾ ਕਾਲਜ ਗਵਰਨਿੰਗ ਕੌਂਸਲ, ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ, ਬਾਬਾ ਤਰਲੋਕ ਸਿੰਘ ਤਰਨਾ ਦਲ, ਸਾਬਕਾ ਮੰਤਰੀ ਅਨਿਲ ਜੋਸ਼ੀ, ਗੁਰਪ੍ਰਤਾਪ ਸਿੰਘ ਟਿੱਕਾ ਅਕਾਲੀ ਦਲ ਸ਼ਹਿਰੀ ਪ੍ਰਧਾਨ, ਪਰਮਜੀਤ ਸਿੰਘ ਸਰਨਾ ਦੇ ਓ. ਐੱਸ. ਡੀ. ਮਨਿੰਦਰ ਸਿੰਘ ਧੁੰਨਾ, ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ, ਬਲਦੇਵ ਸਿੰਘ ਸਿਰਸਾ (ਕਿਸਾਨ ਸੰਯੁਕਤ ਮੋਰਚਾ) ਅਤੇ ਹੋਰਨਾਂ ਉੱਘੀਆਂ ਸ਼ਖਸੀਅਤਾ ਸਵ: ਭਾਗ ਸਿੰਘ ਅਣਖੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਹ ਵੀ ਪੜ੍ਹੋ- ਸੁਖਬੀਰ ਵੱਲੋਂ ਐਲਾਨੀ ਹਲਕਾ ਫੂਲ ਦੀ ਟਿਕਟ 'ਤੇ ਮਲੂਕਾ ਨੇ ਚੋਣ ਲੜਨ ਤੋਂ ਕੀਤਾ ਇਨਕਾਰ
ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ, ਸ਼੍ਰੋਮਣੀ ਕਮੇਟੀ ਤੋਂ ਅਜਾਇਬ ਸਿੰਘ ਅਭਿਆਸੀ, ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਪ੍ਰਧਾਨ ਲੁਧਿਆਣਾ ਤੋਂ ਅਮਰਜੀਤ ਸਿੰਘ ਬਾਂਗਾ (ਮੀਤ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ), ਜਲੰਧਰ ਤੋਂ ਕਰਨਲ ਨਰਸੇਰ ਸਿੰਘ, ਤਰਨ ਤਾਰਨ ਤੋਂ ਹਰਜੀਤ ਸਿੰਘ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਅਣਖੀ ਦੇ ਸਪੁੱਤਰ ਪ੍ਰੀਤ ਸਿੰਘ ਨੂੰ ਗੁਰੂ ਦੀ ਬਖਸਿਸ਼ ਸਿਰੋਪਾਓ ਪਾਇਆ ਗਿਆ। ਇਸ ਦੌਰਾਨ ਚੀਫ਼ ਖ਼ਾਲਸਾ ਦੀਵਾਨ ਸਰਪ੍ਰਸਤ ਰਾਜਮੋਹਿੰਦਰ ਸਿੰਘ ਮਜੀਠਾ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅਮਰਜੀਤ ਸਿੰਘ ਬਾਂਗਾ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਸਰਬਜੀਤ ਸਿੰਘ ਛੀਨਾ, ਐਡੀਸ਼ਨਲ ਸਕੱਤਰ ਸੰਤੋਖ ਸਿੰਘ ਸੇਠੀ ਅਤੇ ਸਮੂਹ ਮੈਂਬਰ ਸਾਹਿਬਾਨ ਨੇ ਚੀਫ਼ ਖ਼ਾਲਸਾ ਦੀਵਾਨ ਦੇ ਬਾਬਾ ਬੋਹਡ਼ ਰਹੇ ਭਾਗ ਸਿੰਘ ਅਣਖੀ ਨੂੰ ਦੁੱਖੀ ਹਿਰਦੇ ਨਾਲ ਸ਼ਰਧਾ ਦੇ ਫੁੱਲ ਭੇਟ ਕੀਤੇ। ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਅਧਿਆਪਕਾਂ, ਮੁਲਾਜ਼ਮਾਂ ਤੇ ਸਕੂਲਾਂ-ਕਾਲਜਾਂ ਦੀਆਂ ਮੰਗਾਂ ਸਰਕਾਰ ਬਣਨ ’ਤੇ ਕੀਤੀਆਂ ਜਾਣਗੀਆਂ ਪੂਰੀਆਂ : ਸ਼ਰਮਾ
NEXT STORY