ਚੰਡੀਗੜ੍ਹ (ਹਾਂਡਾ) : ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਸਬੰਧੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਪਹਿਲਾਂ ਵੀ ਦਿੱਲੀ ਹਾਈਕੋਰਟ ਇਸ ਪਟੀਸ਼ਨ ਨੂੰ ਖਾਰਜ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਪਾਤੜਾਂ 'ਚ ਸਕੂਲ 'ਚ ਪੜ੍ਹਦੀ ਕੁੜੀ ਨਾਲ ਦਰਿੰਦਗੀ, ਦਰਿੰਦਿਆਂ ਨੇ ਚੱਲਦੀ ਕਾਰ 'ਚ ਲੁੱਟੀ ਇੱਜ਼ਤ
ਅਦਾਲਤ ਨੇ ਆਪਣੇ ਹੁਕਮ 'ਚ ਕਿਹਾ ਕਿ ਪਟੀਸ਼ਨਕਰਤਾ ਆਪਣੀ ਦਲੀਲ 'ਚ ਕੋਈ ਵੀ ਅਜਿਹਾ ਕਾਗਜ਼ ਜਾਂ ਤੱਥ ਨਹੀਂ ਪੇਸ਼ ਕਰ ਸਕਿਆ, ਜੋ ਭਗਤ ਸਿੰਘ ਨੂੰ ਸ਼ਹੀਦ ਦੱਸ ਸਕੇ। ਇਹ ਪਟੀਸ਼ਨ ਪਾਣੀਪਤ ਦੇ ਵਰਿੰਦਰ ਸਾਗਵਾਨ ਵੱਲੋਂ ਦਾਖ਼ਲ ਕੀਤੀ ਗਈ ਸੀ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਦੋਰਾਹਾ 'ਚ ਨਿਹੰਗ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੂਨ ਨਾਲ ਭਿੱਜੀ ਮਿਲੀ ਲਾਸ਼
ਦੱਸਣਯੋਗ ਹੈ ਕਿ ਦੇਸ਼ ਲਈ ਆਜ਼ਾਦੀ ਦੀ ਲੜਾਈ ਲੜਨ ਵਾਲੇ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਅੰਗਰੇਜ਼ਾਂ ਨੇ 23 ਮਾਰਚ, 1931 ਨੂੰ ਲਾਹੌਰ ਸੈਂਟਰਲ ਜੇਲ੍ਹ 'ਚ ਫਾਂਸੀ ਦੇ ਦਿੱਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ਵਿਖੇ ਬਾਬਾ ਮੁਰਾਦਸ਼ਾਹ ਦਾ ਮੇਲਾ ਅੱਜ ਤੋਂ ਸ਼ੁਰੂ, ਟ੍ਰੈਫਿਕ ਡਾਇਵਰਟ
NEXT STORY