ਲੁਧਿਆਣਾ (ਸਹਿਗਲ, ਨਿਆਂਮੀਆਂ) - ਸੜਕ ਹਾਦਸਿਆਂ ’ਚ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਲੈ ਕੇ ਜਾਣ ਵਾਲੇ ਕਈ ਲੋਕ ਆਨਾਕਾਨੀ ਕਰਦੇ ਹਨ, ਕਿਉਂਕਿ ਮੌਕੇ ’ਤੇ ਪਹੁੰਚੀ ਪੁਲਸ ਉਨ੍ਹਾਂ ਤੋਂ ਕਈ ਤਰ੍ਹਾਂ ਦੇ ਸਵਾਲ-ਜਵਾਬ ਕਰਦੀ ਹੈ। ਹੁਣ ਹਾਦਸੇ ’ਚ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਪੰਜਾਬ ਦੀ ‘ਆਪ’ ਸਰਕਾਰ ਵਲੋਂ ‘ਫਰਿਸ਼ਤੇ’ ਦਾ ਦਰਜਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਯੋਜਨਾ ਨੂੰ ਲੋਕਾਂ ਵੱਲੋਂ ਕਾਫ਼ੀ ਸਰਾਹਿਆ ਗਿਆ ਹੈ। ਇਸ ਨਾਲ ਸੜਕ ਹਾਦਸਿਆਂ ਨਾਲ ਪੀੜਤ ਹਰ ਵਿਅਕਤੀ ਦੀ ਜਾਨ ਬਚਾਈ ਜਾ ਸਕੇਗੀ। ਇਸ ਲਈ ਨਵੀਂ ਦਿੱਲੀ ’ਚ ਫਰਿਸ਼ਤੇ ਯੋਜਨਾ ਦੀ ਤਰਜ਼ ਉਤੇ ਪੰਜਾਬ ’ਚ ਇਕ ਯੋਜਨਾ ਸ਼ੁਰੂ ਕੀਤੀ ਗਈ, ਜਿਸ ਤਹਿਤ ਕੋਈ ਵੀ ਵਿਅਕਤੀ ਸੜਕ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਲਿਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਹਸਪਤਾਲ ’ਚ ਦਾਖ਼ਲ ਕਰਵਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ: ਗੁਰਜੀਤ ਕੌਰ ਨੇ ਬਚਪਨ 'ਚ ਛੱਡ ਦਿੱਤਾ ਸੀ ਘਰ, ਜਾਣੋ ਤਮਗਾ ਜੇਤੂ ਹਾਕੀ ਖਿਡਾਰਨ ਦੀ ਸੰਘਰਸ਼ਮਈ ਕਹਾਣੀ
ਸੜਕ ਹਾਦਸਿਆਂ ਦੇ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਲਾਜ ਸੇਵਾਵਾਂ ’ਚ ਸੁਧਾਰ ਦੀ ਗੱਲ ਕਰਦਿਆਂ ਦਿੱਲੀ ਦੀ ਤਰਜ਼ ’ਤੇ ਕਈ ਯੋਜਨਾਵਾਂ ਲਾਗੂ ਕਰਨ ਦੀ ਗੱਲ ਕਹੀ ਹੈ, ਜਿਸ ਦਾ ਆਮ ਆਦਮੀ ਨੂੰ ਫ਼ਾਇਦਾ ਮਿਲੇਗਾ। ਇਨ੍ਹਾਂ ਵਿਚੋਂ ‘ਫਰਿਸ਼ਤੇ’ ਯੋਜਨਾ ਇਕ ਹੈ। ਮੁੱਖ ਮੰਤਰੀ ਖੁਦ ਵੀ ਇਸ ਯੋਜਨਾ ਦਾ ਖੁਲਾਸਾ ਕਈ ਵਾਰ ਕਰ ਚੁੱਕੇ ਹਨ। ਇਸ ਯੋਜਨਾ ’ਚ ਸੜਕ ਹਾਦਸਿਆਂ ਵਿਚ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਨਾ ਸਿਰਫ ਫਰਿਸ਼ਤੇ ਦਾ ਦਰਜਾ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼
ਇਸ ਨਾਲ ਲੋਕਾਂ ਦੀ ਜਾਨ ਬਚੇਗੀ, ਜਦਕਿ ਪਹਿਲਾਂ ਜੇ ਕੋਈ ਵਿਅਕਤੀ ਕਿਸੇ ਜ਼ਖਮੀ ਨੂੰ ਹਸਪਤਾਲ ਲੈ ਕੇ ਜਾਂਦਾ ਸੀ ਤਾਂ ਹਸਪਤਾਲ ਵਾਲੇ ਉਸ ਨੂੰ ਰੋਕੀ ਰੱਖਦੇ ਸਨ ਅਤੇ ਪੁਲਸ ਵੱਖਰੇ ਤੌਰ ’ਤੇ ਪੁੱਛਗਿੱਛ ਕਰਦੀ ਸੀ, ਜਿਸ ਨਾਲ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲਾਂ ’ਚ ਪਹੁੰਚਾਉਣਾ ਕਾਫੀ ਘੱਟ ਕਰ ਦਿੱਤਾ ਸੀ। ਇਸ ਨਾਲ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਕੇ ਅਕਾਲ ਮੌਤ ਦਾ ਸ਼ਿਕਾਰ ਹੋਣ ਲੱਗੇ ਸਨ ਪਰ ਸੂਬਾ ਸਰਕਾਰ ਦਾ ਕਹਿਣਾ ਹੈ ਕਿ ਹੁਣ ਅਜਿਹਾ ਨਹੀਂ ਹੋਵੇਗਾ। ਇਸ ਯੋਜਨਾ ਨੂੰ ਪਿਛਲੀਆਂ ਸਰਕਾਰਾਂ ਨੇ ਵੀ ਦਿੱਲੀ ਦੀ ਤਰਜ਼ ’ਤੇ ਲਾਗੂ ਕਰਨ ਦੇ ਯਤਨ ਕੀਤੇ ਪਰ ਸਫਲ ਨਹੀਂ ਹੋ ਸਕੇ। ਨੇਤਾਵਾਂ ਦਾ ਕਹਿਣਾ ਹੈ ਕਿ ਉਹ ਇਸ ਯੋਜਨਾ ਨੂੰ ਸਫਲ ਢੰਗ ਨਾਲ ਦਿੱਲੀ ਵਿਚ ਲਾਗੂ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਸ ਦਾ ਤਜ਼ਰਬਾ ਵੀ ਹੈ। ਹੁਣ ਇਸ ਨੂੰ ਇੱਥੇ ਲਾਗੂ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ
ਅਜਿਹੇ ਲੋਕਾਂ ਨੂੰ ਜੋ ਕਿਸੇ ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ’ਚ ਇਲਾਜ ਲਈ ਲੈ ਕੇ ਜਾਣਗੇ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਨਾਲ ਸੈਂਕੜੇ ਕੀਮਤੀ ਜਾਨਾਂ ਬਚਣਗੀਆਂ, ਕਈ ਪਰਿਵਾਰਾਂ ਦੇ ਸਹਾਰੇ ਖੁੱਸਣ ਤੋਂ ਬਚਣਗੇ ਅਤੇ ਸਮੇਂ ’ਤੇ ਇਲਾਜ ਮਿਲਣ ਨਾਲ ਉਨ੍ਹਾਂ ਦੀਆਂ ਜਾਨਾਂ ਬਚਾਈਆਂ ਜਾ ਸਕਣਗੀਆਂ। ‘ਫਰਿਸ਼ਤੇ’ ਨਾਂ ਦੀ ਯੋਜਨਾ ਭਗਵੰਤ ਮਾਨ ਦੀ ਸਰਕਾਰ ਬਿਹਤਰ ਢੰਗ ਨਾਲ ਲਾਗੂ ਕਰ ਸਕੀ ਤਾਂ ਇਸ ਦਾ ਲੋਕਾਂ ਨੂੰ ਕਾਫੀ ਫ਼ਾਇਦਾ ਮਿਲੇਗਾ।ਆਉਣ ਵਾਲੇ ਸਮੇਂ ’ਚ ਸੂਬੇ ’ਚ ਕਈ ਟ੍ਰੋਮਾ ਸੈਂਟਰਾਂ ਦੀ ਸਥਾਪਨਾ ਦੀ ਵੀ ਗੱਲ ਕੀਤੀ ਜਾ ਰਹੀ ਹੈ। ਇਸ ਯੋਜਨਾ ਤੋਂ ਜ਼ਖਮੀ ਲੋਕਾਂ ਨੂੰ 2 ਗੁਣਾ ਫਾਇਦਾ ਹੋਵੇਗਾ। ਕਿਸੇ ਵੀ ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਨੂੰ ਨੇੜਲੇ ਟ੍ਰੋਮਾ ਸੈਂਟਰ ’ਚ ਸ਼ਿਫਟ ਕਰਨ ਨਾਲ ਮਾਹਿਰਾਂ ਵੱਲੋਂ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਉਨ੍ਹਾਂ ਦੀ ਜਾਨ ਬਚੇਗੀ। ਇਹ ਯੋਜਨਾ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਨਾਲ-ਨਾਲ ਸਰਕਾਰ ਦੀ ਲੋਕਪ੍ਰਿਯਤਾ ਵੀ ਵਧਾਏਗੀ।
ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ
ਆਯੂਸ਼ਮਾਨ ਸਕੀਮ ਤਹਿਤ ਪੰਜਾਬ ਸਰਕਾਰ ਨੇ ਹੁਣ ਤਕ PGI ਨੂੰ ਜਾਰੀ ਕੀਤੇ 10.44 ਕਰੋੜ ਰੁਪਏ
NEXT STORY