Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:27:07 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੀਂਹ ਤੇ ਗੜ੍ਹੇਮਾਰੀ ਕਾਰਣ ਨੁਕਸਾਨੀ ਫ਼ਸਲ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ, ਜਾਰੀ ਕੀਤੇ ਇਹ ਹੁਕਮ

PUNJAB News Punjabi(ਪੰਜਾਬ)

ਮੀਂਹ ਤੇ ਗੜ੍ਹੇਮਾਰੀ ਕਾਰਣ ਨੁਕਸਾਨੀ ਫ਼ਸਲ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ, ਜਾਰੀ ਕੀਤੇ ਇਹ ਹੁਕਮ

  • Edited By Gurminder Singh,
  • Updated: 26 Mar, 2023 06:11 PM
Moga
bhagwant maan crop farmer
  • Share
    • Facebook
    • Tumblr
    • Linkedin
    • Twitter
  • Comment

ਮੋਗਾ, ਚੰਡੀਗੜ੍ਹ (ਗੋਪੀ ਰਾਊਕੇ, ਬਿਊਰੋ) : ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਫ਼ਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ’ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਅਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ ਆਈ ਬਾਰਿਸ਼ ਨੇ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਮਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਈ ਏਕੜ ਤੋਂ ਵੱਧ ਵਾਹੀਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਇਸ ਪੜਾਅ ’ਤੇ ਹਾੜੀ ਦੀਆਂ ਫਸਲਾਂ ਵਾਢੀ ਲਈ ਲੱਗਭਗ ਤਿਆਰ ਸਨ। ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਅਜਿਹੇ ਮਾਮਲਿਆਂ ਵਿਚ ਜਿੱਥੇ ਕਿਸਾਨ ਵਾਢੀ ਨਹੀਂ ਕਰ ਸਕਣਗੇ ਜਾਂ ਉਨ੍ਹਾਂ ਦੀਆਂ ਫ਼ਸਲਾਂ ਦਾ ਝਾੜ ਘਟ ਗਿਆ ਹੈ, ਉਨ੍ਹਾਂ ਦਾ ਲੱਗਭਗ ਪੂਰਾ ਸੀਜ਼ਨ ਬਰਬਾਦ ਹੋ ਗਿਆ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ’ਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗ਼ਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ’ਤੇ ਪਤਾ ਲਗਾਇਆ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਅਪ੍ਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਉਪਲੱਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ ’ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬੀਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਾਬਕਾ ਮੁੱਖ ਮੰਤਰੀਆਂ ’ਤੇ ਵੀ ਤੰਜ ਕੱਸਿਆ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁੱਖ ਮੰਤਰੀ ਹੈਲੀਕਾਪਟਰਾਂ ਵਿਚ ਬੈਠ ਕੇ ਜਾਇਜ਼ਾ ਲੈਂਦੇ ਸੀ। ਮਾਨ ਨੇ ਕਿਹਾ ਮੈਂ ਕਿਸਾਨ ਦਾ ਪੁੱਤ ਹਾਂ ਕਿਸਾਨਾਂ ਦੇ ਦਰਦ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ ਇਸ ਲਈ ਅੱਜ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਲਈ ਇਥੇ ਪਹੁੰਚਿਆ ਹਾਂ। 

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿਚ ਕਈ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿਚੋਂ ਬਾਹਰ ਕੱਢਣ ਅਤੇ ਸੂਬੇ ਦੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਲਈ ਬਦਲਵੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ’ਤੇ ਵੱਡਾ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ’ਚ ਪਏ ਮੀਂਹ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਕਿਉਂਕਿ ਸਾਨੂੰ ਭਲੀ-ਭਾਂਤ ਪਤਾ ਹੈ ਕਿ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਵੀ ਕਿਸਾਨਾਂ ਨੂੰ ਕੋਈ ਮੁਸ਼ਕਲ ਜਾਂ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਨੇ ਉਨ੍ਹਾਂ ਦੇ ਬਚਾਅ ਲਈ ਅੱਗੇ ਆਉਣ ਲਈ ਬਹੁਤਾ ਸਮਾਂ ਨਹੀਂ ਲਗਾਇਆ, ਜੋ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕੀਤੇ ਜਾ ਰਹੇ ਦਲੇਰਾਨਾ ਫੈਸਲਿਆਂ ਤੋਂ ਸਪੱਸ਼ਟ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ ਨਿਰਭਰ ਬਣਾਉਣ ਵਾਲੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।    

ਇਹ ਵੀ ਪੜ੍ਹੋ : ਆਪ੍ਰੇਸ਼ਨ ਅੰਮ੍ਰਿਤਪਾਲ : ਸਾਈਬਰ ਸੈੱਲ ਦੀ ਸੋਸ਼ਲ ਮੀਡੀਆ ’ਤੇ ਨਜ਼ਰ, ਪੋਸਟ ਪਾਉਣ ਵਾਲੇ ਵੀ ਨਿਸ਼ਾਨੇ ’ਤੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Bhagwant Maan
  • Crop
  • Farmer
  • ਭਗਵੰਤ ਮਾਨ
  • ਫ਼ਸਲ
  • ਕਿਸਾਨ

ਚੋਰਾਂ ਨੇ ਫੈਕਟਰੀ ਦੀ ਕੰਧ ਟੱਪ ਕੇ 20 ਗੱਟੇ ਕਣਕ, ਐੱਲ. ਈ. ਡੀ ਸਣੇ ਹੋਰ ਸਮਾਨ ਕੀਤਾ ਚੋਰੀ

NEXT STORY

Stories You May Like

  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • himachal visit  president droupadi murmu
    6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ
  • fda bans advertisements and offers of baby food issues these guidelines
    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
  • sdm meeting
    ਐੱਸ.ਡੀ.ਐੱਮ. ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +