ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਜਵਾਨੀ ਨੂੰ ਕਿਸੇ ਧਰਮ ਦੇ ਨਾਂ ’ਤੇ ਚਲਾਈਆਂ ਫੈਕਟਰੀਆਂ ਵਿਚ ਕੱਚਾ ਮਾਲ ਬਣਦਾ ਦੇਖ ਤਮਾਸ਼ਾ ਨਹੀਂ ਦੇਖਣਗੇ। ਜਨਤਾ ਦੇ ਨਾਂ ਦਿੱਤੇ ਸੁਨੇਹੇ ਵਿਚ ਉਨ੍ਹਾਂ ਕਿਹਾ ਕਿ ਇਹ ਜ਼ਮਾਨਾ ਪੜ੍ਹਾਈ ਦਾ ਹੈ। ਅਸੀਂ ਪੰਜਾਬ ਦੇ ਜਵਾਨੀ ਦੇ ਹੱਥਾਂ ਵਿਚ ਲੈਪਟਾਪ, ਆਈ ਪੈਡ, ਡਿਗਰੀਆਂ, ਵੱਡੀਆਂ-ਵੱਡੀਆਂ ਕੰਪਨੀਆਂ ਦੇ ਅਪਾਇੰਟਮੈਂਟ ਲੈੱਟਰ ਤੇ ਵਿਸ਼ਵ ਪੱਧਰ ਦੇ ਮੁਕਾਬਲਿਆਂ ਵਿਚ ਜਿੱਤੇ ਸੋਨੇ ਚਾਂਦੀ ਦੇ ਮੈਡਲ ਦੇਖਣਾ ਚਾਹੁੰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲਗਭਗ ਹਰ ਤਬਕੇ ਨੇ ਫੋਨ ਕਰਕੇ ਆਖਿਆ ਕਿ ਅਸੀਂ ਆਪਣੇ ਬੱਚਿਆਂ ਨੂੰ ਪੜ੍ਹਾ ਕੇ ਵੱਡੇ-ਵੱਡੇ ਅਫਸਰਾਂ ਵਾਲੀਆਂ ਕੁਰਸੀਆਂ ’ਤੇ ਬੈਠਿਆ ਦੇਖਣਾ ਚਾਹੁੰਦੇ ਹਾਂ। ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਅਤ ਕਰਕੇ ਉਨ੍ਹਾਂ ਨੂੰ ਇਸ ਕਾਬਲ ਕਰੀਏ।
ਇਹ ਵੀ ਪੜ੍ਹੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ
ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਅਸੀਂ ਪੰਜਾਬ ਨੂੰ ਪੰਜਾਬ ਬਨਾਉਣਾ ਹੈ ਅਫਗਾਨਿਸਤਾਨ ਨਹੀਂ। ਕਿਸੇ ਬੇਗਾਨੀ ਪੁੱਤ ਨੂੰ ਹਥਿਆਰ ਚੁੱਕਣ ਲਈ ਕਹਿਣਾ ਬਹੁਤ ਆਸਾਨ ਹੈ, ਬੇਗਾਨੇ ਪੁੱਤਾਂ ਨੂੰ ਮਰਨ ਵਾਲੀਆਂ ਗੱਲਾਂ ਸਿਖਾਉਣੀਆਂ ਬਹੁਤ ਸੋਖੀਆਂ ਹਨ ਪਰ ਜਦੋਂ ਆਪਣੇ ’ਤੇ ਪੈਂਦੀ ਹੈ ਪਤਾ ਉਦੋਂ ਲੱਗਦਾ ਹੈ। ਜਵਾਨੀ ਨੂੰ ਭੜਕਾਉਣ ਵਾਲਿਆਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਭੁੱਲ ਜਾਣ ਕਿ ਪੰਜਾਬ ਦੀਆਂ ਭਾਈਚਾਰਕ ਸਾਂਝ ਵਿਚ ਤਰੇੜ ਪਾ ਦੇਣਗੇ। ਆਮ ਆਦਮੀ ਪਾਰਟੀ ਸਰਕਾਰ ਬਨਾਉਣਾ ਵੀ ਜਾਣਦੀ ਹੈ, ਸਰਕਾਰ ਚਲਾਉਣਾ ਵੀ ਜਾਣਦੀ ਹੈ ਅਤੇ ਲੋਕਾਂ ਦਾ ਦਿੱਲ ਜਿੱਤਣਾ ਵੀ ਜਾਣਦੀ ਹੈ। ਲੋਕ ਮੇਰੇ ’ਤੇ ਵਿਸ਼ਵਾਸ ਰੱਖਣ ਮੈਂ ਲੋਕਾਂ ਦਾ ਭਰੋਸਾ ਕਿਸੇ ਕੀਮਤ ’ਤੇ ਨਹੀਂ ਟੁੱਟਣ ਦੇਵਾਂਗਾ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖ਼ੁਲਾਸਾ, ਜਾਂਚ ਦੌਰਾਨ ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ
NEXT STORY