ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਬਿਜਲੀ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਘੇਰਦਿਆਂ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦੀ ਬਜਾਏ ਸਿੱਧੀ ਲਾਭ ਤਬਦੀਲੀ (ਡੀ. ਬੀ. ਟੀ.) ਮੁਹੱਈਆ ਕਰਾਉਣਾ ਅਸਿੱਧੇ ਤੌਰ 'ਤੇ ਕਿਸਾਨਾਂ ਦਾ ਗਲਾ ਘੁੱਟਣ ਦੇ ਬਰਾਬਰ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਰਗੜੇ ਲਾਉਂਦਿਆਂ ਕਿਹਾ ਕਿ ਕੈਪਟਨ ਨੇ ਕਦੇ ਵੀ ਕੇਂਦਰ ਸਰਕਾਰ ਅੱਗੇ ਪੰਜਾਬ ਦਾ ਪੱਖ ਰੱਖਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਹਮੇਸ਼ਾ ਹੀ ਕੇਂਦਰ ਦਾ ਪੱਖ ਪੂਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨੂੰ ਪਾਣੀਆਂ ਦਾ ਰਾਖਾ ਕਿਹਾ ਜਾਂਦਾ ਸੀ ਪਰ ਅੱਜ ਕੈਪਟਨ ਸਾਹਿਬ ਵੀ ਪਾਣੀ ਦੇ ਸੈੱਸ ਦੀ ਵਸੂਲੀ ਲਈ ਕੇਂਦਰ ਹੀ ਹਾਂ 'ਚ ਹਾਂ ਮਿਲਾ ਰਹੇ ਹਨ।
ਇਸ ਮੌਕੇ ਉਨ੍ਹਾਂ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਿਹੜੇ ਹੱਕ ਨਾਲ ਡੀ. ਬੀ. ਟੀ. ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਲਈ ਕੈਪਟਨ ਸਾਹਿਬ ਦੇ ਨਾਲ-ਨਾਲ ਹਰਿਸਮਰਤ ਬਾਦਲ ਤੇ ਸੁਖਬੀਰ ਬਾਦਲ ਵੀ ਬਰਾਬਰ ਦੇ ਜ਼ਿੰਮੇਵਾਰ ਹਨ ਕਿਉਂਕਿ ਇਹ ਫੈਸਲਾ ਕੇਂਦਰ ਸਰਕਾਰ ਦਾ ਹੈ।
100 ਗ੍ਰਾਮ ਚਿੱਟੇ ਸਣੇ 1 ਕਾਬੂ, 3 ਦੀ ਗ੍ਰਿਫਤਾਰੀ ਬਾਕੀ
NEXT STORY