ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਦੀ ਸਰਕਾਰ ਦੇ ਆਰਡੀਨੈਂਸ ਦਾ ਜ਼ੋਰਦਾਰ ਵਿਰੋਧ ਕਰਦਿਆਂ ਅਕਾਲੀ ਦਲ ਅਤੇ ਕਾਂਗਰਸ ਖਿਲਾਫ ਜੰਮ ਕੇ ਨਿਸ਼ਾਨੇ ਲਾਏ ਹਨ। ਭਗਵੰਤ ਮਾਨ ਨੇ ਕਿਹਾ ਹੈ ਕਿ ਮੋਦੀ ਸਰਕਾਰ ਕਿਸਾਨਾਂ, ਖੇਤ-ਮਜ਼ਦੂਰਾਂ ਸਮੇਤ ਆੜ੍ਹਤੀਆਂ, ਟਰਾਂਸਪੋਰਟਰਾਂ, ਪੱਲੇਦਾਰਂ ਅਤੇ ਖੇਤੀ ਖੇਤਰ 'ਤੇ ਨਿਰਭਰ ਆਮ ਦੁਕਾਨਦਾਰਾਂ-ਕਾਰੋਬਾਰੀਆਂ ਵਿਰੋਧੀ ਘਾਤਕ ਸਰਕਾਰ ਹੈ। ਉਨ੍ਹਾਂ ਕਿਹਾ ਕੇਂਦਰ ਦੀ ਸਰਕਾਰ ਸੂਬਿਆਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਵੀ ਮੋਦੀ ਸਰਕਾਰ ਦਾ ਸਾਥ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : ਇਕਾਂਤਵਾਸ ਕੇਂਦਰ ਜਾਣ 'ਤੇ ਭੜਕੇ ਲੋਕ, ਪੁਲਸ ਨੇ ਜ਼ਬਰਨ ਬੱਸਾਂ 'ਚ ਸੁੱਟਿਆ
ਭਗਵੰਤ ਮਾਨ ਨੇ ਕਿਹਾ ਕਿ ਖੁਦ ਨੂੰ ਪੰਜਾਬ ਦੇ ਕਿਸਾਨਾਂ ਦਾ ਮਸੀਹਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ 'ਚ ਇਹ ਆਰਡੀਨੈਂਸ ਲਿਆਂਦਾ ਗਿਆ ਹੈ ਅਤੇ ਇਸ ਲਈ ਅਕਾਲੀ ਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੰਜਾਬ ਦੀ ਭਲਾਈ ਚਾਹੁੰਦੇ ਹਨ ਜਾਂ ਕੇਂਦਰ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੀ ਇਸ ਲਈ ਬਰਾਬਰ ਦੀ ਜ਼ਿੰਮੇਵਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਹੌਲੀ-ਹੌਲੀ ਕਰਕੇ ਸੂਬਿਆਂ ਤੋਂ ਉਨ੍ਹਾਂ ਦੇ ਹੱਕ ਖੋਂਹਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਰੋਕਿਆ ਨਾ ਗਿਆ ਤਾਂ ਪਹਿਲਾਂ ਹੀ ਬਰਬਾਦ ਹੋ ਰਹੀ ਕਿਰਸਾਨੀ ਹਮੇਸ਼ਾ ਲਈ ਦਮ ਤੋੜ ਜਾਵੇਗੀ।
ਇਹ ਵੀ ਪੜ੍ਹੋ : 'ਕੁਲਵਿਨ ਸਿਹਰਾ' ਬਣੇ ਐਸੋਚੇਮ ਪੰਜਾਬ ਕਾਊਂਸਿਲ ਦੇ ਚੇਅਰਮੈਨ
8 ਜੂਨ ਤੋਂ ਪੰਜਾਬ 'ਚ ਖੁੱਲ੍ਹਣਗੇ ਮਾਲਜ਼, ਹੋਟਲ ਤੇ ਰੈਸਟੋਰੈਂਟ, ਜਾਣੋ ਕੀ ਹਨ ਖਾਸ ਹਦਾਇਤਾਂ
NEXT STORY