ਜਲੰਧਰ (ਧਵਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ’ਚ ਸਰਕਾਰੀ ਸਕੂਲਾਂ ਦੀ ਦਸ਼ਾ ’ਚ ਸੁਧਾਰ ਸਪੱਸ਼ਟ ਵਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਨੇ ਪਟਿਆਲਾ ਅਤੇ ਅੰਮ੍ਰਿਤਸਰ ’ਚ ਬਣਾਏ ਗਏ ਸਰਕਾਰੀ ਸਕੂਲਾਂ ਅਤੇ ਨਵੇਂ ਕਲਾਸ ਰੂਮਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ, ਜਿਸ ’ਚ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਦਾ ਅਸਰ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਵਿਖਾਈ ਦੇਣ ਲੱਗਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ 9 ਮਹੀਨਿਆਂ ’ਚ ਸਰਕਾਰੀ ਸਕੂਲ ਹੁਣ ਚਮਕਣ ਲੱਗੇ ਹਨ, ਜਿੱਥੇ ਕੰਪਿਊਟਰ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ। ਇਹ ਸਿਰਫ਼ ਸਕੂਲ ਹੀ ਨਹੀਂ, ਸਗੋਂ ਖੁਸ਼ਹਾਲ ਪੰਜਾਬ ਦੇ ਸੁਫ਼ਨੇ ਦਾ ਨੀਂਹ-ਪੱਥਰ ਹੈ।
ਇਹ ਵੀ ਪੜ੍ਹੋ : ਜਲੰਧਰ: 72ਵੀਂ ਕੋਸ਼ਿਸ਼ 'ਚ ਰੇਲਵੇ ਦਾ ਗੇਟਮੈਨ ਬਣਿਆ ਰਾਜ, ਹੁਣ ਨੌਜਵਾਨਾਂ ਨੂੰ ਬਣਾ ਰਿਹੈ ਅਗਨੀਵੀਰ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਪਟਿਆਲਾ ਦੇ ਸਕੂਲ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਰਕਾਰੀ ਸਕੂਲ ਦੇ ਕਮਰਿਆਂ ਦੀਆਂ ਤਸਵੀਰਾਂ ਵਿਖਾਈਆਂ ਗਈਆਂ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਸਕੂਲਾਂ ਦੀ ਦਸ਼ਾ ’ਚ ਸੁਧਾਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਸਕੂਲਾਂ ’ਚ ਬਦਲਾਅ ਸਪੱਸ਼ਟ ਨਜ਼ਰ ਆ ਰਿਹਾ ਹੈ। ਅਜੇ ਤਾਂ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ’ਚ ਸੂਬੇ ’ਚ ਸਕੂਲ ਆਫ ਐਮੀਨੈਂਸ ਬਣਨੇ ਹਨ। ਇਨ੍ਹਾਂ ਸਰਕਾਰੀ ਸਕੂਲਾਂ ’ਚ ਪੜ੍ਹਣ ਵਾਲੇ ਵਿਦਿਆਰਥੀਆਂ ਦੇ ਨਜ਼ਰੀਏ ’ਚ ਵੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਵੀ ਪਤਾ ਲੱਗ ਰਿਹਾ ਹੈ ਕਿ ਕਿਸ ਤਰ੍ਹਾਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਕਰੀਬ 18 ਲੱਖ ਰੁਪਏ

ਇਹ ਵੀ ਪੜ੍ਹੋ : ਨਕੋਦਰ 'ਚ ਹੋਏ ਕੱਪੜਾ ਵਪਾਰੀ ਦੇ ਕਤਲ ਦੇ ਮਾਮਲੇ 'ਚ ਦੋ ਹੋਰ ਸ਼ੂਟਰ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਦੇਸ਼ 'ਚ ਮਜ਼ਦੂਰ ਖ਼ੁਦਕੁਸ਼ੀਆਂ 'ਤੇ 'ਆਪ' ਦਾ ਭਾਜਪਾ ਨੂੰ ਵੱਡਾ ਸਵਾਲ- ਕੀ ਏਹੀ ਹੈ 'ਸਬਕਾ ਸਾਥ,ਸਬਕਾ ਵਿਕਾਸ' ?
NEXT STORY