ਜਲੰਧਰ (ਅੰਕੁਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲੰਧਰ 'ਚ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇਥੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਇਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਮੂਹ ਲੋਕਾਂ ਅਤੇ ਵਰਕਰਾਂ ਦਾ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਸ਼ਹਿਰਾਂ ’ਚ ਜੀਵਨ ਪੱਧਰ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਬਿਹਤਰ ਉਮੀਦਵਾਰਾਂ ਦੀ ਚੋਣ ਕਰੋ, ਜੋ ਤੁਹਾਡਾ ਕੰਮ ਕਰ ਸਕਣ ਅਤੇ ਸਥਾਨਕ ਮੁੱਦਿਆਂ ਨੂੰ ਹੱਲ ਕਰ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਾਓ ਤਾਂ ਜੋ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ’ਚ ਸਾਲਾਂ ਤੋਂ ਚੱਲੀ ਆ ਰਹੀ ਮਾਫ਼ੀਆ ਪ੍ਰਣਾਲੀ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਜਲੰਧਰ ਦੇ ਲੋਕਾਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਓ।
ਇਹ ਵੀ ਪੜ੍ਹੋ- ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਅਸੀਂ ਆਮ ਘਰਾਂ ਦੇ ਨੌਜਵਾਨਾਂ ਨੂੰ ਰਾਜਨੀਤੀ ’ਚ ਆਉਣ ਦਾ ਮੌਕਾ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਨਗਰ ਨਿਗਮ ਤੇ ਕੌਂਸਲ ਚੋਣਾਂ ’ਚ ਵੀ ਅਸੀਂ ਆਮ ਲੋਕਾਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਉਨ੍ਹਾਂ ਦਾ ਸਮਰਥਨ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਪਰ ਇੱਥੇ ਨਫ਼ਰਤ ਦਾ ਬੀਜ ਨਹੀਂ ਉੱਗ ਸਕਦਾ। ਇਸ ਲਈ ਇਸ ਤਰ੍ਹਾਂ ਦੀ ਕੋਸ਼ਿਸ਼ ਨਾ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਆਪਸੀ ਭਾਈਚਾਰੇ ਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਅਸੀਂ ਗੁਰਪੁਰਬ, ਈਦ, ਦੀਵਾਲੀ ਅਤੇ ਹੋਲੀ ਇਕੱਠੇ ਮਨਾਉਂਦੇ ਹਾਂ। ਇਥੇ ਨਫ਼ਰਤ ਦੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਸਕੂਲ ਰਹਿਣਗੇ ਬੰਦ
NEXT STORY