ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿਚ ਸਨਅਤ ਨੂੰ ਉਤਸ਼ਾਹਤ ਕਰਨ ਲਈ ਉਦਯੋਗਪਤੀਆਂ ਤੋਂ ਸੁਝਾਅ ਮੰਗੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਾਈਵ ਹੋ ਕੇ ਬਕਾਇਦਾ ਇਕ ਵਟਸਐਪ ਨੰਬਰ ਅਤੇ ਈ-ਮੇਲ ਆਈ. ਡੀ. ਜਾਰੀ ਕੀਤੀ ਹੈ, ਜਿਸ ’ਤੇ ਸੁਝਾਅ ਭੇਜੇ ਜਾ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸੁਝਾਵਾਂ ਦੇ ਹਿਸਾਬ ਨਾਲ ਹੀ ਪਾਲਿਸੀਆਂ ਬਣਾਈਆਂ ਜਾਣਗੀਆਂ, ਜਿਸ ਨਾਲ ਪੰਜਾਬ ਵਿਚ ਉਦਯੋਗ ਆਵੇਗਾ ਅਤੇ ਸੂਬੇ ਦੇ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮਿਲ ਸਕੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਲੋਕਾਂ ਨੂੰ ਤੋਹਫ਼ਾ, ਹੁਣ ਘਰ ਬੈਠੇ ਹੀ ਲੈ ਸਕੋਗੇ ਸੇਵਾ ਕੇਂਦਰਾਂ ਦੀਆਂ ਸਹੂਲਤਾਂ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਅਸੀਂ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ ਸਨ। ਜਿਨ੍ਹਾਂ ਦੇ ਬਿਹਤਰੀਨ ਸਿੱਟੇ ਨਿਕਲੇ ਅਤੇ ਵਧੀਆ ਸੁਝਾਅ ਆਏ। ਉਨ੍ਹਾਂ ਸੁਝਾਵਾਂ ਮੁਤਾਬਕ ਹੀ ਫੈਸਲੇ ਲਾਗੂ ਕੀਤੇ ਗਏ ਹਨ, ਜਿਸ ਸਦਕਾ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਆਮ ਆਦਮੀ ਕਲੀਨਿਕਾਂ ਵਿਚ ਹਜ਼ਾਰਾਂ ਲੋਕ ਇਲਾਜ ਕਰਵਾ ਚੁੱਕੇ ਹਨ, ਜਦਕਿ 35-40 ਸਾਲ ਬਾਅਦ ਨਹਿਰਾਂ ਦਾ ਪਾਣੀ ਲੋਕਾਂ ਦੇ ਖੇਤਾਂ ਤਕ ਪਹੁੰਚਿਆ ਹੈ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਹੋਰ ਨਵੀਂ ਪਹਿਲ ਕਰਨ ਜਾ ਰਹੀ ਹੈ। ਜਿਸ ਸਦਕਾ ਉਦਯੋਗਪਤੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਫੈਕਟਰੀਆਂ ਚਲਾਉਣ ਲਈ ਚੰਗਾ ਮਾਹੌਲ ਦਿੱਤਾ ਜਾਵੇਗਾ। ਜਦੋਂ ਵਪਾਰ ਵਧੇਗਾ ਤਾਂ ਰੈਵੇਨਿਊ ਆਏਗਾ, ਜਿਸ ਨਾਲ ਪੰਜਾਬ ਦਾ ਵਿਕਾਸ ਹੋਵੇਗਾ। ਵਪਾਰੀ ਸਾਨੂੰ ਸਿੱਧੇ ਸੁਝਾਅ ਦੇਣ, ਉਨ੍ਹਾਂ ਸੁਝਾਵਾਂ ਮੁਤਾਬਕ ਹੀ ਪਾਲਿਸੀਆਂ ਬਣਾਈਆਂ ਜਾਣਗੀਆ। ਵਪਾਰੀ ਸੁਝਾਅ ਦੇਣ ਲਈ 81948-91948 ’ਤੇ ਵਟਸਐਪ ਅਤੇ punjabconsultation@gmail.com ਈ-ਮੇਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਨੇ ਜਾਰੀ ਕੀਤੇ ਸਖ਼ਤ ਹੁਕਮ, ਉਲੰਘਣਾ ਕਰਨ ’ਤੇ ਹੋਵੇਗੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਤੁੰਗ ਢਾਬ ਡਰੇਨ 'ਤੇ ਬਣੇ ਇਸ ਪੁਲ਼ ਨੂੰ 10 ਦਿਨਾਂ ਅੰਦਰ ਢਾਹੁਣ ਦੇ ਹੁਕਮ, ਜਾਣੋ ਵਜ੍ਹਾ
NEXT STORY