ਚੰਡੀਗੜ੍ਹ (ਮਨਮੋਹਨ) : ਲੋਕ ਸਭਾ ਚੋਣਾਂ 'ਚ ਆਪਣੇ ਅਤੇ ਪਾਰਟੀ ਦਾ ਪ੍ਰਚਾਰ ਕਰਨ ਲਈ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਵਲੋਂ ਘਰ-ਘਰ ਚਿੱਠੀਆਂ ਭੇਜੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਵਿਰੋਧੀਆਂ ਦੀ ਬੁਰਾਈ ਦੇ ਨਾਲ ਇਸ ਚਿੱਠੀ 'ਚ ਭਗਵੰਤ ਮਾਨ ਵਲੋਂ ਆਪਣੀ ਸ਼ਰਾਬ ਛੱਡੇ ਜਾਣ ਦਾ ਵੀ ਜ਼ਿਕਰ ਕੀਤਾ ਹੈ। ਚਿੱਠੀ ਦੇ ਬਾਹਰ ਆਉਣ ਤੋਂ ਪਹਿਲਾਂ ਇਸ 'ਤੇ ਚਰਚਾ ਛਿੜ ਗਈ ਹੈ, ਜਿਸ 'ਤੇ ਪਾਰਟੀ ਵਲੋਂ ਸਫਾਈ ਦਿੱਤੀ ਗਈ ਹੈ। ਇਸ ਬਾਰੇ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਹੈ ਕਿ ਮੀਡੀਆ ਵਲੋਂ ਭਗਵੰਤ ਮਾਨ ਦੇ ਸ਼ਰਾਬ ਦੇ ਮੁੱਦੇ ਨੂੰ ਬਿਨਾਂ ਕਾਰਨ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਚਿੱਠੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਦਾ ਵੀ ਜ਼ਿਕਰ ਹੋਵੇਗਾ।
ਕੁੰਵਰ ਵਿਜੇ ਪ੍ਰਤਾਪ ਦੇ ਹੱਕ 'ਚ ਨਿੱਤਰੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ
NEXT STORY