ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਪਹਿਲੇ ਦਸ ਮੰਤਰੀਆਂ ਨੇ ਅੱਜ ਆਪਣੇ ਅਹੁਦੇ ਦੀ ਗੋਪਨੀਅਤਾ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਭਵਨ ਵਿਚ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦੀ ਸਹੁੰ ਚੁਕਵਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਰਹੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ। ਰਾਜਪਾਲ ਭਵਨ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਸਭ ਤੋਂ ਪਹਿਲਾਂ ਲਗਾਤਾਰ ਦੂਜੀਵਾਰ ਵਿਧਾਇਕ ਬਣੇ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ। ਡਾ. ਬਲਜੀਤ ਕੌਰ ਨੇ ਦੂਜੇ ਨੰਬਰ, ਹਰਭਜਨ ਸਿੰਘ ਨੇ ਤੀਜੇ ਨੰਬਰ ’ਤੇ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਬਾਅਦ ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਮੀਤ ਹੇਅਰ, ਕੁਲਦੀਪ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ ਅਤੇ ਅਖੀਰ ਵਿਚ ਹਰਜੋਤ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ 10 ਵਿਧਾਇਕਾਂ ’ਚੋਂ 8 ਆਗੂ ਪਹਿਲੀ ਵਾਰ ਵਿਧਾਇਕ ਬਣੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਮਾਨ ਨੇ ਆਖੀਆਂ ਵੱਡੀਆਂ ਗੱਲਾਂ, ਇਨਕਲਾਬ ਜ਼ਿੰਦਾਬਾਦ ਦੇ ਲਗਾਏ ਨਾਅਰੇ
ਮੰਤਰੀਆਂ ਬਾਰੇ ਜਾਣਕਾਰੀ
ਆਮ ਆਦਮੀ ਪਾਰਰਟੀ ਨੇ ਮਾਲਵਾ ’ਤੇ ਪੂਰਾ ਫੌਕਸ ਕੀਤਾ ਹੈ। ਇਥੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਦਿੜਬਾ ਤੋਂ ਹਰਪਾਲ ਚੀਮਾ, ਬਰਨਾਲਾ ਤੋਂ ਮੀਤ ਹੇਅਰ, ਮਾਨਸਾ ਤੋਂ ਡਾ. ਵਿਜੇ ਸਿੰਗਲਾ, ਮਲੋਟ ਤੋਂ ਡਾ. ਬਲਜੀਤ ਕੌਰ ਮੰਤਰੀ ਬਣੇ ਹਨ। ਮਾਝੇ ਵਿਚੋਂ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਜੰਡਿਆਲਾ ਤੋਂ ਹਰਭਜਨ ਸਿੰਘ ਈ. ਟੀ. ਓ., ਪੱਟੀ ਤੋਂ ਲਾਲਚੰਦ ਭੁੱਲਰ ਅਤੇ ਭੋਆ ਤੋਂ ਲਾਲਚੰਦ ਕਟਾਰੂਚੱਕ ਨੂੰ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਦੋਆਬਾ ਦੇ ਹਿੱਸੇ ਫਿਲਹਾਲ ਦੋ ਮੰਤਰੀ ਹੀ ਆਏ ਹਨ, ਹੁਸ਼ਿਆਰਪੁਰ ਤੋਂ ਬ੍ਰਹਮਸ਼ੰਕਰ ਜਿੰਪਾ ਨੂੰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੋਤ ਬੈਂਸ ਨੂੰ ਕੈਬਨਿਟ ਵਿਚ ਜਗ੍ਹਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਲੱਭਿਆ 7 ਸਾਲਾਂ ਤੋਂ ਗੁਆਚਿਆ ਪੁੱਤ, ਖੁਸ਼ੀ ’ਚ ਖੀਵਾ ਹੋਇਆ ਪਰਿਵਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਟਾਂਡਾ ਦੇ ਇਸ ਨੌਜਵਾਨ ਨੇ ਅਮਰੀਕਾ 'ਚ ਚਮਕਾਇਆ ਨਾਂ, ਸਟੈੱਮ ਸੈੱਲ ਦੀ ਖੋਜ ਲਈ ਮਿਲਿਆ ਐਵਾਰਡ
NEXT STORY