Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    7:01:50 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਨੇ ਕੇਂਦਰ ਕੋਲ ਚੁੱਕਿਆ ਇਹ ਮੁੱਦਾ, ਅਮਿਤ ਸ਼ਾਹ ਕੋਲੋਂ ਕੀਤੀ ਵੱਡੀ ਮੰਗ

PUNJAB News Punjabi(ਪੰਜਾਬ)

ਮੁੱਖ ਮੰਤਰੀ ਨੇ ਕੇਂਦਰ ਕੋਲ ਚੁੱਕਿਆ ਇਹ ਮੁੱਦਾ, ਅਮਿਤ ਸ਼ਾਹ ਕੋਲੋਂ ਕੀਤੀ ਵੱਡੀ ਮੰਗ

  • Edited By Gurminder Singh,
  • Updated: 11 Jan, 2025 05:35 PM
Chandigarh
bhagwant mann  central government  amit shah
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ। ‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਸਥਾਪਤ ਕਰਨ ਅਤੇ ਸਰਕਾਰੀ ਵਕੀਲਾਂ ਦੇ ਨਾਲ—ਨਾਲ ਹੋਰ ਸਹਾਇਕ ਸਟਾਫ ਦੀ ਭਰਤੀ ਕਰਨ ਲਈ 10 ਸਾਲਾਂ ਲਈ ਯਕਮੁਸ਼ਤ ਤੌਰ 'ਤੇ 600 ਕਰੋੜ ਰੁਪਏ ਦੀ ਵਿੱਤੀ ਸਹਾਇਤਾ (60 ਕਰੋੜ ਰੁਪਏ ਪ੍ਰਤੀ ਸਾਲ) ਦਿੱਤੀ ਜਾਵੇ। ਉਨ੍ਹਾਂ ਦੱਸਿਆ ਇਕ ਜਨਵਰੀ, 2025 ਤੱਕ ਸੈਸ਼ਨ ਮੁਕੱਦਮੇ ਦੀ ਸੁਣਵਾਈ ਲਈ 35,000 ਐੱਨ.ਡੀ.ਪੀ.ਐਸ. ਕੇਸ ਲੰਬਿਤ ਹਨ। ਇਨ੍ਹਾਂ ਦੇ ਨਿਪਟਾਰੇ ਦੀ ਮੌਜੂਦਾ ਦਰ ਉਤੇ ਔਸਤਨ ਇਕ ਸੈਸ਼ਨ ਅਦਾਲਤ ਨੂੰ ਨਵੇਂ ਜੁੜ ਗਏ ਕੇਸਾਂ ਨੂੰ ਛੱਡ ਕੇ ਲੰਬਿਤ ਕੇਸਾਂ ਦੀ ਸੁਣਵਾਈ ਨੂੰ ਪੂਰਾ ਕਰਨ ਵਿਚ 7 ਸਾਲ ਲੱਗ ਜਾਂਦੇ ਹਨ। ਪੰਜ ਸਾਲਾਂ ਬਾਅਦ ਇਹ ਔਸਤ ਨਿਪਟਾਰੇ ਦਾ ਸਮਾਂ 7 ਸਾਲ ਤੋਂ ਵਧ ਕੇ 11 ਸਾਲ (35,000 ਬਕਾਇਆ ਕੇਸ ਤੋਂ ਵੱਧ ਕੇ 55,000 ਲੰਬਿਤ ਕੇਸ) ਹੋ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਅਗਲੇ ਪੰਜ ਸਾਲਾਂ ਵਿਚ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਪੰਜਾਬ ਵਿਚ 79 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਬਣਾਉਣ ਦੀ ਲੋੜ ਹੈ ਅਤੇ ਇਨ੍ਹਾਂ ਵਿਸ਼ੇਸ਼ ਐੱਨ.ਪੀ.ਡੀ.ਐੱਸ. ਅਦਾਲਤਾਂ ਲਈ 79 ਸਰਕਾਰੀ ਵਕੀਲ ਸਮੇਤ ਸਹਾਇਕ ਸਟਾਫ ਨਿਯੁਕਤ ਕਰਨ ਦੀ ਲੋੜ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸੱਤ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਪਵੇਗਾ ਭਾਰੀ ਮੀਂਹ ਅਤੇ ਪੈਣਗੇ ਗੜੇ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ ਲਈ ਨੈਸ਼ਨਲ ਫ਼ੰਡ ਫਾਰ ਡਰੱਗਜ਼ ਅਬਿਊਜ (ਐੱਨ.ਡੀ.ਪੀ.ਐਸ. ਐਕਟ ਅਧਿਆਇ-7ਏ) ਤਹਿਤ ਫੰਡਿੰਗ ਦੀ ਸਖ਼ਤ ਜ਼ਰੂਰਤ ਹੈ। ਛੇ ਸਰਹੱਦੀ ਜ਼ਿਲ੍ਹਿਆਂ ਲਈ ਲਾਈਵ ਨਿਗਰਾਨ ਪ੍ਰਣਾਲੀਆਂ, ਜੇਲ੍ਹਾਂ ਲਈ 5-ਜੀ ਜੈਮਿੰਗ ਉਪਕਰਨ, ਬੁਨਿਆਦੀ ਢਾਂਚੇ ਅਤੇ ਲੌਜਿਸਿਟਕ ਸਾਜ਼ੋ-ਸਾਮਾਨ, ਜੇਲ੍ਹਾਂ ਵਿਚ ਨਸ਼ਾ ਛੁਡਾਊ ਕੇਂਦਰ, ਜੇਲ੍ਹਾਂ ਵਿਚ ਏ.ਆਈ. ਨਿਗਰਾਨ ਪ੍ਰਣਾਲੀ, ਨਸ਼ਾ ਤਸ਼ਕਰਾਂ ਲਈ ਵਿਸ਼ੇਸ਼ ਜੇਲ੍ਹ ਅਤੇ ਸਾਰੇ 28 ਜ਼ਿਲ੍ਹਿਆਂ ਵਿਚ ਨਸ਼ਾ ਵਿਰੋਧੀ ਜਾਗਰੂਕ ਮੁਹਿੰਮ ਲਈ ਸਹਾਇਤਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ ਅਤੇ ਜੇਲ੍ਹ ਵਿਭਾਗ ਨਾਲ ਸਬੰਧਤ ਢਾਂਚੇ ਦੀ ਮਜ਼ਬੂਤੀ ਲਈ 16ਵੇਂ ਵਿੱਤ ਕਮਿਸ਼ਨ ਰਾਹੀਂ 2829 ਕਰੋੜ ਰੁਪਏ ਦੀ ਦੇ ਫੰਡ ਮੁਹੱਈਆ ਕਰਵਾਏ ਜਾਣ। ਇਕ ਹੋਰ ਮਸਲੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਹੌਟ-ਸਪੌਟ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ ਸੀ.ਏ.ਡੀ.ਏ. (ਕਾਡਾ) ਫੰਡ ਦੇ ਪ੍ਰਭਾਵਾਂ ਬਾਰੇ ਸਰਵੇਖਣ ਅਤੇ ਅਧਿਐਨ ਕਰਨ ਲਈ ਸਲਾਹਕਾਰਾਂ ਅਤੇ ਕੋਆਰਡੀਨੇਟਰ ਦੀ ਭਰਤੀ ਲਈ ਸਾਲ 2022 ਤੋਂ ਲੈ ਕੇ ਹੁਣ ਤੱਕ 107 ਕਰੋੜ ਰੁਪਏ ਸਰਕਾਰ ਨੂੰ ਜਮ੍ਹਾਂ ਕਰਵਾਏ ਗਏ ਸਨ, ਪਰ ਅੱਜ ਤੱਕ ਕੁਝ ਵੀ ਅਲਾਟ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਏ ਜਾਰੀ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪਾਕਿਸਤਾਨ ਨਾਲ ਅੰਤਰ-ਰਾਸ਼ਟਰੀ ਸਰਹੱਦ ਲੱਗਣ ਕਾਰਨ ਅਤੇ ਇਸ ਦੀ ਭੂਗੋਲਿਕ ਸਥਿਤੀ ਕਾਰਨ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਨੇ ਪਹਿਲਾਂ 70ਵੇਂ ਅਤੇ 80ਵੇਂ ਦਹਾਕੇ ਵਿਚ ਅੱਤਵਾਦ ਖਿਲਾਫ ਵੱਡੀ ਲੜਾਈ ਲੜੀ ਸੀ ਅਤੇ ਹੁਣ ਪੰਜਾਬ ਪਾਕਿਸਤਾਨ ਵੱਲੋਂ ਆ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਜੰਗ ਲੜ ਰਿਹਾ ਹੈ। ਪੰਜਾਬ ਰਾਜ ਦੀ ਪਾਕਿਸਤਾਨ ਨਾਲ 552 ਕਿਲੋਮੀਟਰ ਅੰਤਰ-ਰਾਸ਼ਟਰੀ ਸਰਹੱਦ ਲਗਦੀ ਹੈ, ਜਿਸ ਵਿਚ ਲਗਭਗ 43 ਕਿਲੋਮੀਟਰ ਦੀ ਕੰਡਿਆਲੀ ਤਾਰ ਦੇ ਅਤੇ 35 ਕਿਲੋਮੀਟਰ ਦਰਿਆਈ ਪਾੜੇ ਹਨ, ਜਿਨ੍ਹਾਂ ਦੁਆਰਾ ਨਸ਼ਾ ਤਸਕਰੀ ਹੋ ਰਹੀ ਹੈ। ‘ਗੋਲਡਨ ਕਰੇਸੈਂਟੌ’ ਤੋਂ ਨਸ਼ੀਲੇ ਪਦਾਰਥਾਂ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਵਿਚ ਤਸਕਰੀ ਕਰਨ ਲਈ ਪਹਿਲਾਂ ਪੰਜਾਬ ਰਸਤੇ ਵਜੋਂ ਵਰਤਿਆ ਜਾਂਦਾ ਸੀ ਪਰ ਹੁਣ ਇੱਥੋਂ ਦੇ ਸਥਾਨਕ ਵਸਨੀਕਾਂ ਵੱਲੋਂ ਸੇਵਨ ਕਰਨਾ ਹੋਰ ਵੀ ਚਿੰਤਾਜਨਕ ਵਿਸ਼ਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਘੱਟ ਵਸੀਲੇ ਹੋਣ ਦੇ ਬਾਵਜੂਦ ਵੀ ਪੰਜਾਬ ਨਸ਼ਿਆਂ ਦੇ ਵਿਰੁੱਧ ਬਹੁਤ ਮੁਸ਼ਕਿਲ ਕਾਰਜ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਸ ਵੱਲੋਂ ਨਸ਼ੇ ਵਿਰੁੱਧ ਲੜਾਈ ਲੜਨ ਲਈ 861 ਅਧਿਕਾਰੀਆਂ/ਕਰਮਚਾਰੀਆਂ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸਥਾਪਨਾ ਕੀਤੀ ਗਈ ਹੈ, ਜਿਹੜੇ ਕਿ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਨ ਦੇ ਮਾਹਿਰ ਹਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਸ਼ਿਵ ਸ਼ੈਨਾ ਆਗੂ ਅੱਧੀ ਰਾਤ ਕੀਤਾ ਗ੍ਰਿਫ਼ਤਾਰ

ਇਸੇ ਤਰ੍ਹਾਂ ਪੰਜਾਬ ਦੇ ਹਰ ਜ਼ਿਲ੍ਹੇ/ਕਮਿਸ਼ਨਰੇਟ ਵਿਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇਕ-ਇਕ ਨਾਰਕੋਟਿਕ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਵੱਖ-ਵੱਖ ਮਹਿਕਮਿਆਂ ਵਿਚਕਾਰ ਤਾਲਮੇਲ ਲਈ ਸੂਬਾ ਪੱਧਰ ਉਤੇ ਮੁੱਖ ਸਕੱਤਰ, ਪੰਜਾਬ ਦੀ ਪ੍ਰਧਾਨਗੀ ਹੇਠ ਪੰਜਾਬ ਨਾਰਕੋਟਿਕਸ ਕੰਪੇਨ ਕਮੇਟੀ ਅਤੇ ਜ਼ਿਲ੍ਹਾ ਪੱਧਰ ਉਤੇ ਜ਼ਿਲ੍ਹਾ ਮੈਜਿਸਟ੍ਰੇਟ ਅਧੀਨ ਜ਼ਿਲ੍ਹਾ ਮਿਸ਼ਨ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਂਟੀ ਡਰੱਗ ਪ੍ਰੋਗਰਾਮ ਲਈ ਸੂਬਾ ਪੱਧਰ ਉਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਨੂੰ ਨੋਡਲ ਅਫਸਰ ਵੀ ਨਾਮਜ਼ਦ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਐਂਟੀ ਡਰੱਗ ਹੈਲਪਲਾਈਨ ‘ਸੇਫ ਪੰਜਾਬ’ ਦੀ ਸਥਾਪਨਾ ਵੀ ਕੀਤੀ ਗਈ ਹੈ। ਇਹ ਹੈਲਪਲਾਈਨ ਪੰਜਾਬ ਦੇ ਨਾਗਰਿਕਾਂ ਨੂੰ ਨਸ਼ਾ ਤਸਕਰੀ ਦੀ ਘਟਨਾ ਜਾਂ ਨਸ਼ੇ ਦੇ ਪੀੜਤ ਵਿਅਕਤੀ ਦੇ ਇਲਾਜ ਦੀ ਸਹਾਇਤਾ ਲਈ ਢੁਕਵਾਂ ਪਲੇਟਫਾਰਮ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਇਸ ਹੈਲਪਲਾਈਨ ਉਤੇ ਹੁਣ ਤੱਕ 1905 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 856 ਉਤੇ ਕਾਰਵਾਈ ਕਰਦੇ ਹੋਏ 31 ਮੁਕੱਦਮੇ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਕਾਰਵਾਈ-ਨਸ਼ਾ ਛੁਡਾਉਣ-ਰੋਕਥਾਮ (ਈ.ਡੀ.ਪੀ.) ਨੀਤੀ ਅਪਣਾਈ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ, ਪਈਆਂ ਭਾਜੜਾਂ 

ਮੁੱਖ ਮੰਤਰੀ ਨੇ ਜਾਣੂੰ ਕਰਵਾਇਆ ਕਿ ਸਾਡੀ ਸਰਕਾਰ ਵੱਲੋਂ ਪਿਛਲੇ ਢਾਈ ਸਾਲ ਦੇ ਅਰਸੇ ਦੌਰਾਨ ਐੱਨ.ਡੀ.ਪੀ.ਐਸ. ਐਕਟ ਤਹਿਤ 31,500 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 43,000 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚ 2 ਕਿੱਲੋ ਜਾਂ ਇਸ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਵਾਲੇ 629 ਵੱਡੀਆਂ ਮੱਛੀਆਂ, 3000 ਕਿਲੋ ਹੈਰੋਇਨ, 2600 ਕਿੱਲੋ ਅਫੀਮ ਅਤੇ 4.3 ਕਰੋੜ ਨਸ਼ੀਲਿਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਮਰੱਥ ਅਥਾਰਟੀ ਵੱਲੋਂ ਨਸ਼ਾ ਤਸਕਰਾਂ ਦੀ 449 ਕਰੋੜ ਰੁਪਏ ਦੀ ਗੈਰ-ਕਾਨੂੰਨੀ ਤੌਰ 'ਤੇ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਸਬੰਧਤ ਅਥਾਰਟੀ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਨਾਲ ਸੂਬੇ ਨੇ 82.5 ਫੀਸਦ ਕੇਸਾਂ ਵਿਚ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾ ਚੁੱਕੀ ਹੈ ਅਤੇ ਇਹ ਦਰ ਦੇਸ਼ ਵਿਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਆਦਤਨ ਅਪਰਾਧੀਆਂ ਨੂੰ ਪੀ.ਆਈ.ਟੀ.ਐੱਨ.ਡੀ.ਪੀ.ਐਸ.  ਐਕਟ ਅਧੀਨ ਹਿਰਾਸਤ ਵਿਚ ਲਿਆ ਜਾ ਰਿਹਾ ਹੈ ਅਤੇ ਸੂਬੇ ਨੇ ਇਕ ਸਾਫਟਵੇਅਰ 'ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ' (ਪੀ.ਏ.ਆਈ.ਐਸ. 2.0) ਵਿਕਸਤ ਕੀਤਾ ਹੈ, ਜੋ ਪੰਜਾਬ ਪੁਲਸ ਵਾਸਤੇ ਅਪਰਾਧਾਂ ਦੀ ਟਰੈਕਿੰਗ ਅਤੇ ਵਿਸ਼ਲੇਸ਼ਣ ‘ਚ ਮਦਦ ਲਈ ਤਿਆਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਫ਼ਟਵੇਅਰ ਵਿਚ ਇਕ ਲੱਖ ਤੋਂ ਵੱਧ ਨਸ਼ਾ ਤਸਕਰਾਂ ਸਮੇਤ 3,32,976 ਅਪਰਾਧੀਆਂ ਦਾ ਡੇਟਾਬੇਸ ਹੈ।

ਇਹ ਵੀ ਪੜ੍ਹੋ : ਪੰਜਾਬ ਲਈ ਜਾਰੀ ਹੋਈ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ

ਮੁੱਖ ਮੰਤਰੀ ਨੇ ਕਿਹਾ ਕਿ ਹਾਲੇ ਤੱਕ 18 ਮਿਲੀਅਨ ਤੋਂ ਵੱਧ ਸਰਚ ਕਾਰਵਾਈਆਂ ਅਤੇ 30,804 ਸਰਗਰਮ ਯੂਜ਼ਰ ਦੇ ਨਾਲ ਪੀ.ਏ.ਆਈ.ਐਸ. ਇਸ ਸਾਫ਼ਟਵੇਅਰ ਅਸਲ-ਸਮੇਂ ਦੀ ਜਾਣਕਾਰੀ ਪ੍ਰਦਾਨ ਕਰਦਾ ਹੈ, ਜੋ ਅਧਿਕਾਰੀਆਂ ਨੂੰ ਤੇਜ਼ੀ ਨਾਲ ਫੈਸਲੇ ਲੈਣ ਅਤੇ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵੰਡ ਵਿਚ ਮਦਦ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿਰੁੱਧ ਲੜਾਈ ‘ਚ ਸ਼ਕਤੀਸ਼ਾਲੀ ਸਾਧਨ ਹੈ। ਉਨ੍ਹਾਂ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੇ ਚੰਡੀਗੜ੍ਹ, ਅੰਮ੍ਰਿਤਸਰ ਸਥਿਤ ਜ਼ੋਨਲ ਦਫ਼ਤਰ ਅਤੇ  ਅੰਮ੍ਰਿਤਸਰ ਸਥਿਤ ਰੀਜ਼ਨਲ ਦਫ਼ਤਰ ਨੂੰ ਪੀ.ਏ.ਆਈ.ਐਸ. 2.0 ਤੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 529 ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓ.ਓ.ਏ.ਟੀ.) ਕਲੀਨਿਕਾਂ ਵਿਚ ਨਸ਼ੇ ਦੇ ਆਦੀਆਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਲ੍ਹਾਂ ਵਿਚ 17 ਓ.ਓ.ਏ.ਟੀ. ਕਲੀਨਿਕ ਵੀ ਸਥਾਪਿਤ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਨੇ ਨਸ਼ੇ ਦੇ ਆਦੀਆਂ ਦੇ ਇਲਾਜ ਲਈ 213 ਨਿੱਜੀ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ 90 ਮੁਖ ਵਸੇਬਾ ਕੇਂਦਰ ਸਥਾਪਤ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਹੁਣ ਤੱਕ 97,413 ਨਸ਼ੇ ਦੇ ਆਦੀਆਂ ਨੂੰ ਦਾਖਲ ਕੀਤਾ ਗਿਆ ਹੈ, ਜਦੋਂ ਕਿ 2022-2024 ਦੌਰਾਨ ਇਨ੍ਹਾਂ ਕੇਂਦਰਾਂ ਵਿਚ ਲਗਭਗ 10 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਫਸਣ ਤੋਂ ਰੋਕਣ ਲਈ ਸਰਕਾਰ ਨੇ ਸਾਰੇ ਨਿੱਜੀ/ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ‘ਬੱਡੀ’ ਪ੍ਰੋਗਰਾਮ ਸ਼ੁਰੂ ਕੀਤਾ ਹੈ ਅਤੇ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਪੀੜ੍ਹੀ, ਖਾਸ ਕਰਕੇ ਵਿਦਿਆਰਥੀਆਂ ਨੂੰ ਗਿਆਨ ਤੇ ਵਿਵਹਾਰਕ ਹੁਨਰ ਪ੍ਰਦਾਨ ਕਰਨ ਦੇ ਨਾਲ-ਨਾਲ ਸਵੈ/ਗਰੁੱਪ ਨਿਗਰਾਨੀ ਅਤੇ ਸਹਾਇਤਾ ਲਈ ਪ੍ਰਣਾਲੀ ਵਿਕਸਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਸੇਵਨ ਤੋਂ ਦੂਰ ਰੱਖਣਾ ਹੈ।

ਇਹ ਵੀ ਪੜ੍ਹੋ : ਕੈਨੇਡੇ ਪਹੁੰਚਦੇ ਹੀ ਨੌਜਵਾਨ ਨੂੰ ਲੱਖਾਂ ਰੁਪਏ ਲਾ ਕੇ ਭੇਜੀ ਪਤਨੀ ਨੇ ਦਿੱਤਾ ਧੋਖਾ, ਮੁੰਡੇ ਦੀ ਹੋ ਗਈ ਮੌਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰੋਗਰਾਮ ਵਿਚ ਲਗਭਗ 29,000 ਵਿਦਿਆਰਥੀ ਦਾਖਲ ਹੋਏ ਹਨ ਅਤੇ ਸੂਬਾ ਭਰ ਵਿਚ ਪਿੰਡ ਪੱਧਰ ‘ਤੇ 19,523 ਰੱਖਿਆ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਪਹਿਲਕਦਮੀਆਂ, ਮੁੜ ਵਸੇਬਾ ਸੇਵਾਵਾਂ, ਜਾਗਰੂਕਤਾ ਮੁਹਿੰਮਾਂ ਅਤੇ ਕਾਨੂੰਨ ਲਾਗੂ ਕਰਨ ਦੇ ਯਤਨਾਂ ਨੂੰ ਸਮਰਥਨ ਦੇਣ ਲਈ ਕੇਂਦਰ ਸਰਕਾਰ ਪਾਸੋਂ ਖੁੱਲ੍ਹ-ਦਿਲੀ ਨਾਲ ਵਾਧੂ ਫੰਡ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੂੰ ਵੀ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ 1247 ਡਰੋਨ ਦੇਖੇ ਜਾਣ ਦੀ ਰਿਪੋਰਟ ਹੈ ਜਿਨ੍ਹਾਂ ਵਿਚੋਂ ਸਿਰਫ਼ 417 ਡਰੋਨ ਹੀ ਬਰਾਮਦ ਕੀਤੇ ਗਏ ਹਨ ਜੋ ਕਿ ਕੁੱਲ ਰਿਕਵਰੀ ਦਾ ਇਕ ਛੋਟਾ ਜਿਹਾ ਹਿੱਸਾ ਹੈ ਕਿਉਂਕਿ ਇਸ ਸਮੇਂ ਅੰਤਰਰਾਸ਼ਟਰੀ ਸਰਹੱਦ ਦੇ 552 ਕਿਲੋਮੀਟਰ ਖੇਤਰ ‘ਚ ਸਿਰਫ 12 ਜੈਮਿੰਗ ਸਿਸਟਮ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਇਹ ਪੂਰੇ ਸਰਹੱਦੀ ਹਿੱਸੇ ਦੇ ਸਿਰਫ 1/5 ਹਿੱਸੇ ਨੂੰ ਕਵਰ ਕਰਦੇ ਹਨ ਅਤੇ ਪੂਰੀ ਸਰਹੱਦ ਦਾ 4/5 ਹਿੱਸਾ ਜੈਮਿੰਗ ਸਿਸਟਮ ਤੋਂ ਵਾਂਝਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ ਅਤੇ ਇਹ ਬਰਾਮਦਗੀ ਕਿਤੇ ਜ਼ਿਆਦਾ ਹੋ ਸਕਦੀ ਹੈ ਜਿਸ ਲਈ ਘੱਟੋ-ਘੱਟ 50 ਹੋਰ ਉੱਨਤ ਤਕਨਾਲੋਜੀ ਵਾਲੇ ਜੈਮਿੰਗ ਸਿਸਟਮ ਸਥਾਪਤ ਕਰਨ ਦੀ ਲੋੜ ਹੈ। 

ਇਹ ਵੀ ਪੜ੍ਹੋ : ਪੰਜਾਬ ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bhagwant Mann
  • Central Government
  • Amit Shah
  • ਭਗਵੰਤ ਮਾਨ
  • ਕੇਂਦਰ ਸਰਕਾਰ
  • ਅਮਿਤ ਸ਼ਾਹ

ਚੰਡੀਗੜ੍ਹ ਲਈ ਮਿਸਾਲ ਬਣੀ ਫਾਜ਼ਿਲਕਾ ਦੀ ਕੁੜੀ, ਮਿਲਿਆ ਵੱਡਾ ਐਵਾਰਡ

NEXT STORY

Stories You May Like

  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • amit shah  mahanadi water dispute  odisha  chhattisgarh
    ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ
  • amit shah  hanuman ansh  team  meeting  film
    ਅਮਿਤ ਸ਼ਾਹ ਨੇ 'ਹਨੂੰਮਾਨ ਅੰਸ਼' ਦੀ ਟੀਮ ਨਾਲ ਕੀਤੀ ਮੁਲਾਕਾਤ, ਫਿਲਮ ਦੀ ਸਫ਼ਲਤਾ 'ਤੇ ਦਿੱਤੀ ਵਧਾਈ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ ਧਮਕੀ, ਵਧਾਈ ਗਈ ਸੁਰੱਖਿਆ
  • amit shah punjab post
    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
  • amit shah  lng train  narendra modi  gujarat
    ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • accident in khanna
      ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ...
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • accident  case
      ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ...
    • truck overturns after hitting phagwara highway
      ਫਗਵਾੜਾ ਨੈਸ਼ਨਲ ਹਾਈਵੇਅ 'ਤੇ ਪਲਟਿਆ ਟਰੱਕ, ਸੜਕ 'ਤੇ ਖਿੱਲਰੇ ਸੇਬ
    • dead body found
      ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +