ਚੰਡੀਗੜ੍ਹ : ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਸਿਆਸੀ ਘਮਸਾਨ ਮਚ ਗਿਆ ਹੈ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਇਤਰਾਜ਼ ਜਤਾਉਂਦਿਆਂ ਆਖਿਆ ਹੈ ਕਿ ਕੇਂਦਰ ਸਰਕਾਰ ਸਿਲਸਿਲੇਵਾਰ ਤਰੀਕੇ ਨਾਲ ਦੂਜੇ ਸੂਬਿਆਂ ਦੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਚੰਡੀਗੜ੍ਹ ’ਤੇ ਥੋਪ ਰਹੀ ਹੈ। ਕੇਂਦਰ ਦਾ ਨਵਾਂ ਫ਼ੈਸਲਾ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਖ਼ਿਲਾਫ਼ ਹੈ। ਚੰਡੀਗੜ੍ਹ ’ਤੇ ਆਪਣੇ ਹੱਕ ਲਈ ਪੰਜਾਬ ਮਜ਼ਬੂਤੀ ਨਾਲ ਲੜੇਗਾ।
ਇਹ ਵੀ ਪੜ੍ਹੋ : ਨਵਾਂਸ਼ਹਿਰ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, 18 ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਨੇ ਵੀ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਸੀ। ਪਹਿਲਾਂ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਪੰਜਾਬ ਸਿਵਿਲ ਸਰਵਿਸ ਰੂਲਜ਼ ਲਾਗੂ ਹੁੰਦੇ ਸਨ। ਹੁਣ ਐਤਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੈਂਟਰਲ ਸਰਵਿਸ ਰੂਲਜ਼ ਦਾ ਐਲਾਨ ਕਰ ਦਿੱਤਾ। ਅੱਜ ਇਸ ਦਾ ਨੋਟੀਫਿਕਸ਼ਨ ਵੀ ਜਾਰੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੇ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 6 ਮਹੀਨੇ ਦੇ ਪੁੱਤ ਸਣੇ ਮਾਤਾ-ਪਿਤਾ ਦੀ ਮੌਤ
ਕੀ ਹੈ ਪੂਰਾ ਮਾਮਲਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਯੂ. ਟੀ. ਪ੍ਰਸ਼ਾਸਨ ਦੇ ਕਰਮਚਾਰੀਆਂ ਲਈ ਐਤਵਾਰ ਨੂੰ ਵੱਡਾ ਐਲਾਨ ਕੀਤਾ। ਧਨਾਸ ਸਥਿਤ ਪੁਲਸ ਹਾਊਸਿੰਗ ਕੰਪਲੈਕਸ ਦਾ ਉਦਘਾਟਨ ਕਰਨ ਪਹੁੰਚੇ ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ’ਤੇ ਹੁਣ ਕੇਂਦਰੀ ਸੇਵਾ ਨਿਯਮ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ। ਇਸਦਾ ਲਾਭ ਪ੍ਰਸ਼ਾਸਨ ਦੇ ਸਾਰੇ ਕਰਮਚਾਰੀਆਂ ਨੂੰ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਯੂ. ਟੀ. ਵਿਚ 16 ਹਜ਼ਾਰ ਦੇ ਕਰੀਬ ਰੈਗੂਲਰ ਕਰਮਚਾਰੀ ਕੰਮ ਕਰ ਰਹੇ ਹਨ। ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਸਰਕਾਰ ਦੇ ਇਸ ਫ਼ੈਸਲੇ ਨਾਲ ਲਾਭ ਮਿਲੇਗਾ। ਅਮਿਤ ਸ਼ਾਹ ਨੇ ਕਿਹਾ ਕਿ ਸਿੱਖਿਆ ਨਾਲ ਜੁੜੇ ਹੋਏ ਸਾਰੇ ਕਰਮਚਾਰੀ ਅਤੇ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 65 ਹੋ ਜਾਵੇਗੀ । ਬਾਲ ਸਿੱਖਿਆ ਦੇ ਭੱਤੇ ਦੇ ਵੀ ਕਰਮਚਾਰੀ ਹੱਕਦਾਰ ਹੋ ਜਾਣਗੇ। ਇਸ ਤੋਂ ਇਲਾਵਾ ਕੇਂਦਰ ਦੇ ਕਰਮਚਾਰੀਆਂ ਦੀ ਤਰ੍ਹਾਂ ਚੰਡੀਗੜ੍ਹ ਦੀਆਂ ਮਹਿਲਾ ਕਰਮਚਾਰੀਆਂ ਨੂੰ ਚਾਇਲਡ ਕੇਅਰ ਲਈ ਦੋ ਸਾਲ ਦੀ ਛੁੱਟੀ ਮਿਲੇਗੀ। ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸੋਮਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਅਤੇ ਕਰਮਚਾਰੀਆਂ ਨੂੰ ਇਕ ਅਪ੍ਰੈਲ 2022 ਤੋਂ ਇਸ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਸ ਲਾਈਨ ’ਚ ਤਾਇਨਾਤ ਏ. ਐੱਸ.ਆਈ. ਦੀ ਤਿੰਨ ਗੋਲ਼ੀਆਂ ਲੱਗਣ ਕਾਰਣ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਬਜ਼ੁਰਗ ਦੀ ਮੌਤ, ਐਂਬੂਲੈਂਸ ਨਾ ਪੁੱਜਣ ਕਰਕੇ ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY