ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨਾਲ ਹੋਈ ਪਹਿਲੀ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਇਸ ਵਿਚ ਐੱਮ. ਐੱਸ. ਪੀ. ਤੋਂ ਇਲਾਵਾ ਕਣਕ ਦੇ ਨੁਕਸਾਨ ਦੇ ਬਦਲੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਖੁਸ਼ਗਵਾਰ ਮਾਹੌਲ ਵਿਚ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਬਚਾਉਣ ਅਤੇ ਫਸਲੀ ਵਿਭਿੰਨਤਾ ਦੀ ਗੱਲ ਆਖੀ ਹੈ। ਜਿਸ ’ਤੇ ਅਸੀਂ ਕਿਹਾ ਕਿ ਮੂੰਗੀ, ਮੱਕੀ ਅਤੇ ਬਾਸਮਤੀ ’ਤੇ ਐੱਮ. ਐੱਸ. ਪੀ. ਦਿਓ, ਜਿਸ ’ਤੇ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ ਹੈ। ਇਸ ਤੋਂ ਇਲਾਵਾ ਬਿਜਲੀ ਦੇ ਮਾਮਲੇ ’ਤੇ ਵੀ ਉਹ ਮੰਨ ਗਏ ਹਨ ਕਿ ਜੂਨ ਦੀ ਬਜਾਏ ਮਈ ਤੋਂ ਹੀ ਹਾਲਾਤ ਸੁਧਾਰਣਗੇ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਿਲਾਂ, ਫਿਰ ਤੋਂ ਖੁੱਲ੍ਹੀ ਇਹ ਵਿਵਾਦਤ ਮਾਮਲੇ ਦੀ ਫਾਈਲ
ਲੱਖੋਵਾਲ ਨੇ ਕਿਹਾ ਕਿ ਕਣਕ ਦਾ ਝਾੜ ਘਟਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ 500 ਰੁਪਏ ਪ੍ਰਤੀ ਕੁਇੰਟਲ ਬੋਨਸ ਮੰਗਿਆ ਹੈ। ਇਸ ਬਾਬਤ ਅਸੀਂ ਮੁੱਖ ਮੰਤਰੀ ਨੂੰ ਅੱਜ ਹੀ ਐਲਾਨ ਕਰਨ ਲਈ ਆਖ ਰਹੇ ਸੀ ਪਰ ਉਨ੍ਹਾਂ ਕਿਹਾ ਕਿ ਉਹ ਆਪਣੀ ਕੈਬਨਿਟ ਅਤੇ ਅਫਸਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਐਲਾਨ ਕਰਨਗੇ। ਆਗਾਮੀ 10 ਦਿਨਾਂ ਦੇ ਅੰਦਰ ਕਿਸਾਨਾਂ ਦੀ ਫਿਰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਜੁਲਾਈ ਤੱਕ ਗੰਨੇ ਦੀ ਬਕਾਇਆ ਰਕਮ ਦੇਣ ਦਾ ਵੀ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ : ਆਈਲੈਟਸ ਦਾ ਕੋਰਸ ਕਰਨ ਵਾਲੀ 23 ਸਾਲਾ ਮੁਟਿਆਰ ਨੇ ਸ਼ੱਕੀ ਹਾਲਾਤ ’ਚ ਕੀਤੀ ਖ਼ੁਦਕੁਸ਼ੀ, ਇਸ ਹਾਲਤ ’ਚ ਮਿਲੀ ਲਾਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਇਤਰਾਜ਼ਯੋਗ ਟਿੱਪਣੀ ਕਰਨ ’ਤੇ ਰਾਘਵ ਚੱਢਾ ਨੂੰ ਭਾਜਪਾ ਨੇ ਭੇਜਿਆ ਕਾਨੂੰਨੀ ਨੋਟਿਸ
NEXT STORY