ਮੋਹਾਲੀ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਹਾਲੀ ਦੇ ਹਸਪਤਾਲ ਵਿਚ ਹਾਲ ਚਾਲ ਜਾਨਣ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਹੁਣ ਠੀਕ ਹੋ ਰਹੀ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਚਿੰਤਤ ਹਨ। ਮੁੱਖ ਮੰਤਰੀ ਦੇ ਠੀਕ ਹੋਣ ਤੋਂ ਬਾਅਦ ਪੰਜਾਬ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਕੇ ਉਸ ਅਨੁਸਾਰ ਮੁਆਵਜ਼ਾ ਐਲਾਨਿਆ ਜਾਵੇਗਾ।
ਇਹ ਵੀ ਪੜ੍ਹੋ : ਹੋ ਗਿਆ ਵੱਡਾ ਐਲਾਨ, ਛੁੱਟੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਵਲੋਂ ਪੰਜਾਬ 'ਚ ਮਾਈਨਿੰਗ ਕਾਰਨ ਆਏ ਹੜ੍ਹਾਂ ਸੰਬੰਧੀ ਦਿੱਤੇ ਬਿਆਨ "ਤੇ ਅਮਨ ਅਰੋੜਾ ਨੇ ਕਿਹਾ ਕਿ ਕੀ ਹਿਮਾਚਲ, ਹਰਿਆਣਾ ਅਤੇ ਜੰਮੂ ਕਸ਼ਮੀਰ ਵਿਚ ਵੀ ਮਾਈਨਿੰਗ ਕਾਰਨ ਹੀ ਹੜ੍ਹ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿਆਸਤ ਕਰਨ ਦੀ ਬਜਾਏ ਪੰਜਾਬ ਦੇ ਰੱਖੇ ਹੋਏ ਫੰਡ ਤੁਰੰਤ ਜਾਰੀ ਕਰਨ ਦੇ ਨਾਲ-ਨਾਲ ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਨੂੰ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇਕ ਕਰ ਰਹੀ ਰਹੀ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਪੀੜਤਾਂ ਦੇ ਨਾਲ ਖੜ੍ਹੀ ਹੈ, ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹਾਲਾਤ ਠੀਕ ਹੋਣਗੇ ਅਤੇ ਪੰਜਾਬ ਮੁੜ ਪਹਿਲਾਂ ਵਾਂਗ ਹੋਵੇਗਾ।
ਇਹ ਵੀ ਪੜ੍ਹੋ : ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਵੱਡੀ ਕਾਰਵਾਈ ਦੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲਵੇ ਵਿਭਾਗ ਦਾ ਵੱਡਾ ਐਲਾਨ, ਤਿਉਹਾਰਾਂ ਦੇ ਮੱਦੇਨਜ਼ਰ ਯਾਤਰੀਆਂ ਲਈ ਚਲਾਈਆਂ ਵਿਸ਼ੇਸ਼ ਟਰੇਨਾਂ
NEXT STORY