ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਕਾਂਗਰਸੀ ਮੰਤਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪੰਜਾਬ ਪੁਲਸ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸੁਰੱਖਿਆ ਹਟਾਏ ਜਾਣ ਵਾਲਿਆਂ ਦੀ ਸੂਚੀ ਵਿਚ 122 ਲੋਕਾਂ ਦੇ ਨਾਂ ਸ਼ਾਮਲ ਹਨ। ਮੁੱਖ ਤੌਰ ’ਤੇ ਇਸ ਵਿਚ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਰਾਜਾ ਵੜਿੰਗ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭੱਟੀ, ਰਾਣਾ ਕੇ. ਪੀ. ਸਿੰਘ ਅਤੇ ਰਜ਼ੀਆ ਸੁਲਾਨਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਬਾਜਵਾ, ਸੁੱਖ ਸਰਕਾਰੀਆ, ਕੁਲਜੀਤ ਨਾਗਰਾ, ਸੁਨੀਲ ਦੱਤੀ, ਕੁਲਦੀਪ ਵੈਦ, ਸੰਜੇ ਤਲਵਾਰ, ਸੁਖਵਿੰਦਰ ਸਿੰਘ ਡੈਨੀ ਅਤੇ ਰਾਜਿੰਦਰ ਬੇਰੀ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ।
ਇਹ ਵੀ ਪੜ੍ਹੋ : ਹਲਕਾ ਸੰਗਰੂਰ ਦੇ ਲੋਕ ਫਿਰ ਪਾਉਣਗੇ ਵੋਟਾਂ, ਅਸਤੀਫ਼ਾ ਦੇਣਗੇ ਭਗਵੰਤ ਮਾਨ
ਇਸ ਤੋਂ ਇਲਾਵਾ ਬਰਿੰਦਰਮੀਤ ਸਿੰਘ, ਸੁਖਪਾਲ ਸਿੰਘ ਭੁੱਲਰ, ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸੁਨੀਲ ਦੱਤੀ, ਕੁਲਦੀਪ ਸਿੰਘ ਵੈਦ, ਸੰਜੇ ਤਲਵਾਰ, ਸੁਖਵਿੰਦਰ ਸਿੰਘ ਡੈਨੀ, ਹਰਪ੍ਰਤਾਪ ਸਿੰਘ ਅਜਨਾਲਾ, ਸੰਤੋਖ ਸਿੰਘ ਭਲਾਈਪੁਰ, ਜਗਦੇਵ ਸਿੰਘ ਕਮਾਲੂ ਆਦਿ ਕਈ ਸਾਬਕਾ ਵਿਧਾਇਕ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਪਾਰਟੀ ’ਚ ਉੱਠੀ ਬਗਾਵਤ
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਤੁਰੰਤ ਬਾਅਦ ਸੰਬੰਧਤ ਯੂਨਿਟ ਨੂੰ ਸੂਚਿਤ ਕੀਤਾ ਜਾਵੇ। ਉਥੇ ਹੀ ਕਿਹਾ ਗਿਆ ਹੈ ਕਿ ਅਦਾਲਤੀ ਹੁਕਮਾਂ ’ਤੇ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੁਰੱਖਿਆ ਮਿਲੀ ਸੀ, ਉਹ ਵਾਪਸ ਨਾ ਲਈ ਜਾਵੇ। ਜੇ ਕਿਸੇ ਸਾਬਕਾ ਮੰਤਰੀ ਜਾਂ ਵਿਧਾਇਕ ਨੂੰ ਖ਼ਤਰੇ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਡੀ. ਜੀ. ਪੀ. (ਸੁਰੱਖਿਆ) ਤੋਂ ਵਿਸ਼ੇਸ ਤੌਰ ’ਤੇ ਮਨਜ਼ੂਰੀ ਲਈ ਜਾਵੇ।
ਇਹ ਵੀ ਪੜ੍ਹੋ : ਉਹ ਵੱਡੇ ਕਾਰਨ ਜਿਸ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਮਿਲੀ ਬੰਪਰ ਜਿੱਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੌਂਸਲਰਾਂ ਦੀ ਘਟੀਆ ਕਾਰਗੁਜ਼ਾਰੀ ਬਣੀ ਵਿਧਾਇਕਾਂ ਦੀ ਹਾਰ ਦਾ ਕਾਰਨ, ਵਿਭਾਗਾਂ ਨੂੰ ਸਮਝਦੇ ਸਨ ਆਪਣੀ ‘ਜਾਗੀਰ’
NEXT STORY