ਭਵਾਨੀਗੜ੍ਹ (ਕਾਂਸਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਸ਼ਨੀਵਾਰ ਨੂੰ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਨੇ ਸੜਕ ਸੁਰਖਿਆ ਫੋਰਸ ’ਚ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਗਏ ਹਨ ਜਦੋਂ ਕਿ ਬੀਮਾ ਕਵਰ ਵਜੋਂ ਇਕ ਕਰੋੜ ਦੀ ਹੋਰ ਅਦਾਇਗੀ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਬੁਰੀ ਖ਼ਬਰ, ਪੈ ਗਿਆ ਵੱਡਾ ਪੰਗਾ
ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲ ਸੂਬੇ ’ਚ ਆਪਣੀ ਡਿਊਟੀ ਨਿਭਾਉਣ ’ਚ ਮਹਾਨ ਸਪੂਤ ਦੇ ਅਥਾਹ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਤਨ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਸ਼ਹੀਦ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਸੈਨਾਵਾਂ, ਅਰਧ ਸੈਨਿਕਾਂ ਅਤੇ ਪੁਲਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਸੰਜੀਦਗੀ ਦਾ ਪ੍ਰਗਟਾਵਾ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪਾਵਰਕਾਮ ਨੂੰ ਲੈ ਕੇ ਅਹਿਮ ਖ਼ਬਰ, ਆਈ ਵੱਡੀ ਖ਼ੁਸ਼ਖ਼ਬਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CM ਮਾਨ ਦਾ ਵੱਡਾ ਬਿਆਨ, ਹੁਣ ਹੋਵੇਗੀ ਸਖ਼ਤ ਕਾਰਵਾਈ, ਪੁਲਸ ਅਫ਼ਸਰਾਂ ਨੂੰ ਵਿਸ਼ੇਸ਼ ਹੁਕਮ ਜਾਰੀ
NEXT STORY