ਚੰਡੀਗੜ੍ਹ : ਪਟਵਾਰੀਆਂ ਨੂੰ ਕਲਮ ਛੋੜ ਹੜਤਾਲ ਨਾ ਕਰਨ ਦੀ ਚਿਤਾਵਨੀ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ 586 ਨਵੀਆਂ ਪੋਸਟਾਂ ਕੱਢਣ ਦਾ ਐਲਾਨ ਕੀਤਾ ਹੈ। ਅੱਜ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪਟਵਾਰੀਆਂ ਦੇ ਸਰਕਲ ਦੀ ਕੋਈ ਜਗ੍ਹਾ ਖਾਲ੍ਹੀ ਨਹੀਂ ਰਹਿਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 741 ਉਹ ਪਟਵਾਰੀ ਕੈਂਡੀਡੇਟਸ ਜਿਹੜੇ ਟ੍ਰੇਨਿੰਗ ’ਤੇ ਸੀ, ਉਨ੍ਹਾਂ ਨੂੰ ਫੀਲਡ ਵਿਚ ਲੈ ਕੇ ਆ ਰਹੇ ਹਾਂ। ਉਨ੍ਹਾਂ ਦੀ 15 ਮਹੀਨੇ ਦੀ ਟ੍ਰੇਨਿੰਗ ਸੀ, ਜੋ ਹੁਣ ਸਿਰਫ ਦੋ-ਤਿੰਨ ਮਹੀਨਿਆਂ ਦੀ ਹੀ ਬਾਕੀ ਬਚੀ ਹੈ। ਲਿਹਾਜ਼ਾ ਉਨ੍ਹਾਂ ਨੂੰ ਟ੍ਰੇਨਿੰਗ ਤੋਂ ਫੀਲਡ ਵਿਚ ਲੈ ਕੇ ਆਂਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਾਨੂੰਨਗੋ ਪਟਵਾਰ ਯੂਨੀਅਨ ਦੀ ਮੀਟਿੰਗ ਰੱਦ, ਸਾਰਿਆਂ ਨੇ ਛੱਡਿਆ ਫਾਲਤੂ ਸਰਕਲਾਂ ਦਾ ਚਾਰਜ
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ 710 ਅਜਿਹੀਆਂ ਪੋਸਟਾਂ ਹਨ, ਜਿਨਾਂ ਨੂੰ ਅਜੇ ਤਕ ਨਿਯੁਕਤੀ ਪੱਤਰ ਨਹੀਂ ਮਿਲੇ ਹਨ। ਕੁੱਝ ਕਾਰਵਾਈ ਰਹਿੰਦੀ ਸੀ ਜਿਸ ਕਾਰਣ ਇਹ ਨਹੀਂ ਦਿੱਤੇ ਗਏ। ਇਸ ਲਈ ਗ੍ਰਹਿ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਟਵਾਰੀਆਂ ਦੀਆਂ 586 ਨਵੀਆਂ ਪੋਸਟਾਂ ਕੱਢੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕੁੱਲ 2037 ਸਰਕਲ ਬਣਦੇ ਹਨ, ਜਿਨ੍ਹਾਂ ਵਿਚ 1623 ਪਹਿਲਾਂ ਹੀ ਹਨ। ਪੰਜਾਬ ਵਿਚ ਪਟਵਾਰੀਆਂ ਦਾ ਪੂਰਾ ਸਰਕਲ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪੂਰੀ ਸਹੂਲਤ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਤੜਕੇ 5 ਵਜੇ ਵਾਪਰਿਆ ਵੱਡਾ ਹਾਦਸਾ, ਨਕੋਦਰ ਮੱਥਾ ਟੇਕਣ ਜਾ ਰਹੇ ਚਾਰ ਲੋਕਾਂ ਦੀ ਥਾਈਂ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਸਰਦੀ 'ਚ ਵੀ ਹੋਵੇਗੀ ਸੜਕਾਂ ਦੀ ਮੁਰੰਮਤ, ਪੈਚ ਵਰਕ ਲਈ ਖ਼ਰੀਦੀ ਜਾਵੇਗੀ ਮਸ਼ੀਨਰੀ
NEXT STORY