ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਤੋਂ ਬਤੌਰ ਪੰਜਾਬ ਦੇ ਮੁੱਖ ਮੰਤਰੀ ਮੁਲਾਕਾਤ ਲਈ ਸਮਾਂ ਮੰਗਿਆ ਹੈ । ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ’ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਅਤੇ ਗਾਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ’ਤੇ ਨਵਜੋਤ ਸਿੱਧੂ ਦਾ ਵੱਡਾ ਹਮਲਾ, ਜਾਣੋ ਕੀ ਦਿੱਤਾ ਬਿਆਨ
ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ ਪਹਿਲੇ ਇਜਲਾਸ ਵਿਚ ਹੀ ਅਤੇ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲੈ ਕੇ ਪੰਜਾਬ ਦੇ ਲੋਕਾਂ ਅੰਦਰ ਨਵੀਂ ਚਰਚਾ ਛੇੜੀ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਵੱਲੋਂ ਪੰਜਾਬ ਅੰਦਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਖੜਕਲ ਕਲਾਂ ਵਿਖੇ ਸਮਾਗਮ ਦੌਰਾਨ ਇਕ ਨੰਬਰ ਜਾਰੀ ਕਰਕੇ ਲੋਕਾਂ ਨੂੰ ਉਸ ’ਤੇ ਸ਼ਿਕਾਇਤਾਂ ਦਰਜ ਕਰਨ ਦਾ ਮੌਕਾ ਵੀ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਵੰਡੇ ਮੰਤਰਾਲੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ 'ਚ ਨਵੇਂ ਬਣੇ ਮੰਤਰੀਆਂ ਨੂੰ ਅਲਾਟ ਹੋਏ ਸਰਕਾਰੀ ਦਫ਼ਤਰ, ਜਾਣੋ ਕਿਸ ਮੰਤਰੀ ਦਾ ਕਿੰਨਾ ਹੈ ਕਮਰਾ ਨੰਬਰ
NEXT STORY