ਅੰਮ੍ਰਿਤਸਰ (ਸਰਬਜੀਤ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਮਾਤਾ ਜੀ ਨੇ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਮਾਤਾ ਜੀ ਦੇ ਨੇੜ ਮੀਡੀਆ ਨੂੰ ਵੀ ਨਹੀਂ ਜਾਣ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ
ਦੱਸ ਦੇਈਏ ਕਿ ਬੀਤੇ ਦਿਨੀਂ ਚਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਵਿਖੇ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ ਸਨ। ਇਸ ਮੌਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਪਿਤਾ ਵੱਜੋਂ ਰਸਮਾਂ ਨਿਭਾਈਆਂ ਗਈਆਂ ਸਨ। ਮੁੱਖ ਮੰਤਰੀ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਬਹੁਤ ਸਾਦੇ ਢੰਗ ਨਾਲ ਹੋਈਆਂ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਚਾਰ ਸਾਲਾਂ ਤੋਂ ਇੱਕ ਦੂਜੇ ਨੂੰ ਜਾਣਦੇ ਹਨ।
ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ
ਭਗਵੰਤ ਮਾਨ ਦੇ ਵਿਆਹ ਮੌਕੇ ਮਾਨ ਦੀ ਪਹਿਲੀ ਪਤਨੀ ਨੇ ਤੋੜੀ ਚੁੱਪੀ, ਆਖੀ ਵੱਡੀ ਗੱਲ
NEXT STORY