ਚੰਡੀਗੜ੍ਹ (ਸ਼ਰਮਾ)— ਪੰਜਾਬ ਅੰਦਰ ਹੱਦੋਂ ਵੱਧ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਦਿੱਤੇ ਗਏ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਹੁਣ ਤੱਕ ਸੁੱਤੀ ਪਈ ਕੈਪਟਨ ਸਰਕਾਰ 'ਆਪ' ਦੇ ਬਿਜਲੀ ਅੰਦੋਲਨ ਤੋਂ ਘਬਰਾ ਗਈ ਹੈ। ਪਾਰਟੀ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਵਿਜੈ ਇੰਦਰ ਸਿੰਗਲਾ ਇਕ ਪਾਸੇ ਕਹਿ ਰਹੇ ਹਨ ਕਿ ਪੰਜਾਬ 'ਚ ਬਿਜਲੀ ਦੇ ਬਿੱਲ ਕੋਈ ਮੁੱਦਾ ਹੀ ਨਹੀਂ ਹੈ। ਦੂਜੇ ਪਾਸੇ ਕਹਿ ਰਹੇ ਹਨ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਕੀਤੀ ਤਬਦੀਲੀ ਕਾਰਨ ਬਿੱਲ ਜ਼ਿਆਦਾ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿੰਗਲਾ ਸਮੇਤ ਸਮੁੱਚੀ ਕੈਪਟਨ ਸਰਕਾਰ ਲੋਕਾਂ ਦੀ ਜ਼ਮੀਨੀ ਹਕੀਕਤ ਤੋਂ ਦੂਰ ਹੈ। ਇਹ ਬਿਆਨ ਸਿੰਗਲਾ ਦੀ ਬੌਖਲਾਹਟ ਦੀ ਨਿਸ਼ਾਨੀ ਹੈ।
ਕਾਂਗਰਸ 'ਚ ਟਿਕਟ ਲਈ 'ਕਤਾਰ', ਅਕਾਲੀ ਦਲ ਨੂੰ ਚਿਹਰਿਆਂ ਦੀ 'ਦਰਕਾਰ'
NEXT STORY