ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਮਾਸ਼ਬੀਨ ਹੋਣ ਦੇ ਗੰਭੀਰ ਦੋਸ਼ ਲਾਏ ਹਨ। ਭਗਵੰਤ ਮਾਨ ਅਨੁਸਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਪੰਜਾਬ ਅਤੇ ਕਿਸਾਨ ਪੱਖੀ ਹੱਲ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਈ ਵੀ ਸਾਰਥਿਕ ਪਹਿਲ ਨਹੀਂ ਕੀਤੀ। ਸ਼ੁਰੂ ਤੋਂ ਹੀ ਦੋਗਲੀ ਨੀਤੀ ਅਤੇ ਡਰਾਮੇਬਾਜੀਆਂ 'ਤੇ ਜ਼ੋਰ ਰੱਖਿਆ, ਜਿਸ ਦਾ ਖ਼ਮਿਆਜ਼ਾ ਅੱਜ ਨਾ ਸਿਰਫ਼ ਕਿਸਾਨ ਸਗੋਂ ਪੂਰਾ ਪੰਜਾਬ ਭੁਗਤ ਰਿਹਾ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਚੱਲ ਰਹੀ ਜੱਦੋ-ਜਹਿਦ ਨੂੰ ਤਮਾਸ਼ਬੀਨ ਬਣ ਕੇ ਦੇਖ ਰਹੇ ਅਮਰਿੰਦਰ ਸਿੰਘ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਲੜਾਈ ਸਿਰਫ਼ ਕੇਂਦਰ ਅਤੇ ਕਿਸਾਨਾਂ ਵਿਚਕਾਰ ਹੈ, ਪੰਜਾਬ ਸਰਕਾਰ ਇਸ 'ਚ ਕੀ ਕਰ ਸਕਦੀ ਹੈ?
ਇਹ ਵੀ ਪੜ੍ਹੋ : ਕੈਪਟਨ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਬੋਲੇ ਵਿਧਾਇਕ ਪ੍ਰਗਟ ਸਿੰਘ (ਵੀਡੀਓ)
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਦੀ ਇਹ ਤਮਾਸ਼ਬੀਨ ਨੀਤੀ ਇਕ ਪਾਸੇ ਕਿਸਾਨਾਂ ਨੂੰ ਗੁੰਮਰਾਹ ਅਤੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁੱਝਾ ਸਮਰਥਨ ਕਰ ਰਹੀ ਹੈ। ਅਜਿਹਾ ਕਰਨਾ ਨਾ ਸਿਰਫ਼ ਕਿਸਾਨੀ ਸੰਘਰਸ਼ ਸਗੋਂ ਸਮੁੱਚੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਨ ਬਰਾਬਰ ਹੈ। ਕਿਸਾਨੀ ਹਿੱਤਾਂ ਦੀ ਰੱਖਿਆ ਅਤੇ ਮਸਲੇ ਦੇ ਪੱਕੇ ਹੱਲ ਲਈ ਗੇਂਦ ਕੈਪਟਨ ਦੇ ਪਾਲੇ ਵਿਚ ਸੁੱਟਦਿਆਂ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਬਤੌਰ ਮੁੱਖ ਮੰਤਰੀ ਕੈਪਟਨ ਪੰਜਾਬ ਦੇ ਕਿਸਾਨਾਂ ਨੂੰ ਐੱਮ. ਐੱਸ. ਪੀ. 'ਤੇ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਨਹੀਂ ਦਿਵਾ ਸਕਦੇ ਤਾਂ ਇਹ ਕਦਮ ਪੰਜਾਬ ਸਰਕਾਰ ਵਲੋਂ ਖ਼ੁਦ ਉਠਾਉਣ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਐੱਮ. ਐੱਸ. ਪੀ. 'ਤੇ ਖ਼ਰੀਦ ਦੀ ਗਾਰੰਟੀ ਲਈ ਕਾਨੂੰਨ ਪਾਸ ਕਰਨ ਕਿਉਂਕਿ ਪੰਜਾਬ ਦੀ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦੇ ਰਹਿਮੋ-ਕਰਮ 'ਤੇ ਨਹੀਂ ਸੁੱਟਿਆ ਜਾ ਸਕਦਾ। ਜੇਕਰ ਕੈਪਟਨ ਇੰਨਾ ਵੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਤੁਰੰਤ ਗੱਦੀ ਛੱਡ ਦੇਣੀ ਚਾਹੀਦੀ ਹੈ ।
ਇਹ ਵੀ ਪੜ੍ਹੋ : ਸਕਾਲਰਸ਼ਿਪ ਘੋਟਾਲੇ ਦੀ ਪੋਲ ਖੁੱਲ੍ਹਣ ਦੇ ਡਰੋਂ ਕੈਪਟਨ ਨੇ ਸੀ. ਬੀ. ਆਈ. ਨੂੰ ਜਾਂਚ ਤੋਂ ਰੋਕਿਆ : ਤਰੁਣ ਚੁਘ
ਪਲਾਟ ਦੇ ਝਗੜੇ ’ਚ ਸਰਪੰਚ ਦੇ ਮੁਲਾਜ਼ਮ ’ਤੇ ਜਾਨਲੇਵਾ ਹਮਲਾ
NEXT STORY