ਚੰਡੀਗੜ੍ਹ : ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਚੱਲ ਰਹੀ ਸਰਬ ਪਾਰਟੀ ਮੀਟਿੰਗ 'ਚੋਂ ਬਾਹਰ ਨਿਕਲ ਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੁਲਸ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਰੀਕੇਡ ਲਾ ਰੱਖੇ ਹਨ, ਜਿਵੇਂ ਕੋਈ ਵਿਰੋਧੀ ਫ਼ੌਜ ਉੱਥੇ ਬੈਠੀ ਹੋਵੇ ਅਤੇ ਉਸ ਨੂੰ ਉਠਾਉਣਾ ਹੋਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਪਤਨੀ ਤੇ ਪੁੱਤਰ ਦਾ ਕਤਲ ਕਰਕੇ ਪਤੀ ਨੇ ਖ਼ੁਦ ਨੂੰ ਮਾਰੀ ਗੋਲੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਸੂਬੇ ਦੇ ਮੁੱਖ ਮੰਤਰੀ ਹੋ ਅਤੇ ਤੁਹਾਨੂੰ ਕਿਸਾਨਾਂ ਨਾਲ ਦਿੱਲੀ ਦੀਆਂ ਸਰਹੱਦਾਂ 'ਤੇ ਹੋਣਾ ਚਾਹੀਦਾ ਸੀ। ਉਨ੍ਹਾਂ ਕੈਪਟਨ ਨੂੰ ਕਿਹਾ ਕਿ ਤੁਸੀਂ ਉਨ੍ਹਾਂ ਲਈ ਹੈਲਪ ਡੈਸਕਾਂ ਦਾ ਪ੍ਰਬੰਧ ਕਿਉਂ ਨਹੀਂ ਕਰਦੇ ਅਤੇ ਉਨ੍ਹਾਂ ਨਾਲ ਕੈਂਪਾਂ 'ਚ ਜਾ ਕੇ ਕਿਉਂ ਨਹੀਂ ਬੈਠਦੇ। ਉਨ੍ਹਾਂ ਕੈਪਟਨ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਤੁਹਾਡਾ ਪਰਿਵਾਰ ਮੁਸੀਬਤ 'ਚ ਹੈ ਤਾਂ ਇਸ ਬਾਰੇ ਗ੍ਰਹਿ ਮੰਤਰੀ ਨੂੰ ਲਿਖੋ ਅਤੇ ਤੁਸੀਂ ਅਜੇ ਤੱਕ ਗ੍ਰਹਿ ਮੰਤਰੀ ਨੂੰ ਕਿਉਂ ਨਹੀਂ ਮਿਲੇ।
ਇਹ ਵੀ ਪੜ੍ਹੋ : ਟਰਾਮਾ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, PGI 'ਚ ਸ਼ੁਰੂ ਹੋਇਆ ਦੇਸ਼ ਦਾ ਪਹਿਲਾ ਐਂਪਿਊਟੀ ਕਲੀਨਿਕ
ਭਗਵੰਤ ਮਾਨ ਨੇ ਕੈਪਟਨ ਨੂੰ ਕਿਹਾ ਕਿ ਤੁਸੀਂ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਵਾਅਦਾ ਕੀਤਾ ਸੀ ਅਤੇ ਤੁਸੀਂ ਕਦੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੋਗੇ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਕਿਸਾਨਾਂ ਦੀ ਹਮਾਇਤ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦਰਮਿਆਨ ਫਿਰ ਦੁਖ਼ਦ ਖ਼ਬਰ, ਟੋਲ ਪਲਾਜ਼ਾ 'ਤੇ ਧਰਨਾ ਦੇਣ ਵਾਲੇ ਕਿਸਾਨ ਦੀ ਮੌਤ
ਜ਼ਿਕਰਯੋਗ ਹੈ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ 'ਚ ਜਿੱਥੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਹਿੱਸਾ ਲਿਆ, ਉੱਥੇ ਹੀ ਇਸ ਮੀਟਿੰਗ 'ਚ ਪੰਜਾਬ ਭਾਜਪਾ ਗੈਰ ਹਾਜ਼ਰ ਰਹੀ।
ਨੋਟ : ਕਿਸਾਨੀ ਅੰਦੋਲਨ ਬਾਰੇ ਭਗਵੰਤ ਮਾਨ ਵੱਲੋਂ ਕੈਪਟਨ ਨੂੰ ਕੀਤੇ ਸਵਾਲਾਂ ਬਾਰੇ ਤੁਹਾਡੀ ਕੀ ਹੈ ਰਾਏ
ਡੀ. ਸੀ. ਵੱਲੋਂ ਲਾਈਸੈਂਸੀ ਹਥਿਆਰ ਤੁਰੰਤ ਨੇੜੇ ਦੇ ਪੁਲਸ ਥਾਣੇ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਦੇ ਹੁਕਮ
NEXT STORY