ਚੰਡੀਗੜ੍ਹ/ਬਠਿੰਡਾ : ਪੰਜਾਬ 'ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਅੰਦਰਖਾਤੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਪਾਰਟੀ ਮਜ਼ਬੂਤ ਉਮੀਦਵਾਰ ਲੱਭਣ 'ਚ ਲੱਗੀ ਹੋਈ ਹੈ। ਇਸੇ ਤਹਿਤ ਸਿਆਸੀ ਹਲਕਿਆਂ 'ਚ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ਦੀ ਚਰਚਾ ਜ਼ੋਰਾਂ 'ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ 'ਮੌੜ' ਹਲਕੇ ਤੋਂ ਚੋਣ ਮੈਦਾਨ 'ਚ ਉਤਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਟਾਂਡਾ 'ਚ ਦਰਦਨਾਕ ਹਾਦਸੇ ਨੇ ਲਈ ਨੌਜਵਾਨ ਦੀ ਜਾਨ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਲੋਕ ਸਭਾ ਮੈਂਬਰ ਹੋਣ ਦੇ ਬਾਵਜੂਦ ਵੀ ਭਗਵੰਤ ਮਾਨ ਵਿਧਾਨ ਸਭਾ ਚੋਣਾਂ ਲੜਨਗੇ। ਚਰਚਾ ਮੁਤਾਬਕ ਉਨ੍ਹਾਂ ਨੇ ਇਸ ਬਾਰੇ ਪਾਰਟੀ ਹਾਈਕਮਾਂਡ ਤੇ ਆਪਣੇ ਨਜ਼ਦੀਕੀਆਂ ਨੂੰ ਇਸ਼ਾਰਾ ਕਰ ਦਿੱਤਾ ਹੈ। ਇਹ ਦੱਸ ਦੇਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੇਵ ਸਿੰਘ ਕਮਾਲੂ ਨੇ ਇਕ ਮੌਜੂਦਾ ਤੇ ਇਕ ਸਾਬਕਾ ਮੰਤਰੀ ਨੂੰ ਹਰਾਇਆ ਸੀ ਪਰ ਹੁਣ ਉਹ ਪਾਰਟੀ ਦਾ ਸਾਥ ਛੱਡ ਕੇ ਸੁਖਪਾਲ ਖਹਿਰਾ ਦੇ ਧੜੇ 'ਚ ਚਲੇ ਗਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਫਿਰ ਦਿਲ ਦਹਿਲਾ ਦੇਣ ਵਾਲੀ ਘਟਨਾ, ਅੰਨ੍ਹੇਵਾਹ ਗੋਲੀਆਂ ਚਲਾ ਕੇ ਭੁੰਨਿਆ ਨੌਜਵਾਨ
ਪਾਰਟੀ ਦੇ ਸੂਤਰਾਂ ਮੁਤਾਬਕ ਅਜੇ ਵੀ ਇਸ ਹਲਕੇ 'ਚ ਪਾਰਟੀ ਦਾ ਮਜ਼ਬੂਤ ਆਧਾਰ ਹੈ। ਮੌਜੂਦਾ ਸਮੇਂ ਇਸ ਹਲਕੇ ਤੋਂ ਪਾਰਟੀ ਦਾ ਕੋਈ ਕੱਦਵਾਰ ਉਮੀਦਵਾਰ ਟਿਕਟ ਦਾ ਦਾਅਵੇਦਾਰ ਨਹੀਂ ਹੈ ਅਤੇ ਮੁੱਖ ਮੰਤਰੀ ਦੀ ਦੌੜ ਹੋਣ ਕਾਰਨ ਪੰਜਾਬ ਪ੍ਰਧਾਨ ਨੂੰ ਇਸ ਹਲਕੇ ਤੋਂ ਜਿੱਤਣਾ ਔਖਾ ਨਹੀਂ ਰਹੇਗਾ।
ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮੁੜ ਬੰਦ ਹੋ ਸਕਦੇ ਨੇ 'ਚੋਣਵੇਂ ਆਪਰੇਸ਼ਨ'
ਉਧਰ ਦੂਜੀਆਂ ਸਿਆਸੀ ਧਿਰਾਂ ਵੱਲੋਂ ਵੀ ਇਸ ਹਲਕੇ ਤੋਂ ਆਪਣੀ ਜਿੱਤ ਯਕੀਨੀ ਬਣਾਉਣ ਲਈ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਲਈ ਕੱਦਵਾਰ ਉਮੀਦਵਾਰ ਦੀ ਭਾਲ ਪਾਰਟੀਆਂ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਅੰਮ੍ਰਿਤਸਰ 'ਚ ਫਿਰ ਦਿਲ ਦਹਿਲਾਅ ਦੇਣ ਵਾਲੀ ਘਟਨਾ, ਅੰਨ੍ਹੇਵਾਹ ਗੋਲੀਆਂ ਚਲਾ ਕੇ ਭੁੰਨਿਆ ਨੌਜਵਾਨ
NEXT STORY