ਚੰਡੀਗੜ੍ਹ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਸਰਕਾਰ 'ਤੇ ਬਿਜਲੀ ਸਮਝੌਤੇ ਨੂੰ ਲੈ ਕੇ ਜਿੱਥੇ ਵੱਡੇ ਇਲਜ਼ਾਮ ਲਾਏ ਗਏ, ਉੱਥੇ ਹੀ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਚੈਲੰਜ ਕੀਤਾ ਗਿਆ। ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮੈਨੀਫੈਸਟੋ 'ਚ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਅਕਾਲੀ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਬਾਰੇ ਰੀਵਿਊ ਕਰਕੇ ਇਨ੍ਹਾਂ ਨੂੰ ਰੱਦ ਕੀਤਾ ਜਾਵੇਗਾ ਪਰ ਇਸ ਸਬੰਧੀ ਕੁੱਝ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਫਿਲੌਰ 'ਚ ਦਰਦਨਾਕ ਘਟਨਾ, 2 ਮਾਸੂਮ ਭੈਣਾਂ ਵੱਲੋਂ ਜ਼ਹਿਰ ਨਿਗਲਣ ਕਾਰਨ ਇਕ ਦੀ ਮੌਤ, ਦੂਜੀ ਦੀ ਹਾਲਤ ਨਾਜ਼ੁਕ
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਦੀ ਰਿਹਾਇਸ਼ ਮੂਹਰੇ ਇਸ ਸਬੰਧੀ ਧਰਨੇ ਵੀ ਦਿੱਤੇ ਗਏ। ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਬਿਜਲੀ ਕੰਪਨੀਆਂ ਤੋਂ ਕਰੋੜਾਂ ਰੁਪਿਆਂ ਦਾ ਫੰਡ ਲਿਆ ਹੈ, ਇਸ ਲਈ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾ ਰਹੇ। ਭਗਵੰਤ ਮਾਨ ਨੇ ਅਕਾਲੀ ਦਲ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਵੀ ਇਨ੍ਹਾਂ 'ਚ ਆਪਣਾ ਹਿੱਸਾ ਪਾਉਂਦਾ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਕਬੱਡੀ ਖਿਡਾਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
ਨਵਜੋਤ ਸਿੱਧੂ ਨੂੰ ਕੀਤਾ ਚੈਲੰਜ
ਭਗਵੰਤ ਮਾਨ ਨੇ ਨਵਜੋਤ ਸਿੱਧੂ 'ਤੇ ਤੰਜ ਕੱਸਦਿਆਂ ਕਿਹਾ ਕਿ ਕੈਪਟਨ ਸਾਹਿਬ ਤਾਂ ਹੁਣ ਇਸ ਬਾਰੇ ਕੁੱਝ ਕਰ ਨਹੀਂ ਸਕਦੇ ਪਰ ਉਹ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕਰਦੇ ਹਨ ਕਿ ਇਸ ਮੁੱਦੇ 'ਤੇ ਵੀ ਇਕ ਟਵੀਟ ਕੀਤਾ ਜਾਵੇ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਦੀ ਆੜ 'ਚ ਚੱਲ ਰਿਹੈ ਗੰਦਾ ਧੰਦਾ, ਮਸਾਜ ਦੀ ਫ਼ੀਸ ਲੈ ਕੇ ਦਿੱਤੀ ਜਾਂਦੀ ਹੈ ਜਿਸਮ ਫਿਰੋਸ਼ੀ ਦੀ ਆਫ਼ਰ
ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੱਧੂ ਉੰਝ ਰੋਜ਼ ਕਿੰਨੇ-ਕਿੰਨੇ ਟਵੀਟ ਬਿਜਲੀ ਸਮਝੌਤਿਆਂ ਨੂੰ ਲੈ ਕੇ ਕਰਦੇ ਹਨ ਅਤੇ ਹੁਣ ਇਕ ਟਵੀਟ ਇਹ ਵੀ ਕਰ ਦੇਣ। ਨਾਲ ਹੀ ਉਨ੍ਹਾਂ ਸਿੱਧੂ ਨੂੰ ਚੈਲੰਜ ਕਰਦਿਆਂ ਕਿਹਾ ਕਿ ਸਿੱਧੂ ਇਹ ਗੱਲ ਯਾਦ ਰੱਖਣ ਕਿ ਇਹ ਟਵੀਟ ਸਿੱਧੂ ਰਾਹੁਲ ਗਾਂਧੀ ਕੋਲ ਜਾਵੇਗਾ। ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਕਾਂਗਰਸ ਕੋਲੋਂ ਇਸ ਦਾ ਹਿਸਾਬ ਮੰਗਣ ਲਈ ਵੀ ਕਿਹਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਾਲੀਆਂ ਘਟਾਵਾਂ ਨੇ ਲੋਕਾਂ ਦੇ ਤਪਦੇ ਸੀਨੇ ਠਾਰੇ, ਪਸ਼ੂ-ਪੰਛੀਆਂ ਨੇ ਵੀ ਕੀਤੀ ਰਾਹਤ ਮਹਿਸੂਸ
NEXT STORY