ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨੇ 'ਤੇ ਬੈਠੇ ਕਿਸਾਨਾਂ ਵੱਲੋਂ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ਵਿੱਪ ਕਿ ਉਹ ਸੰਸਦ ਦੇ ਵਿੱਚ ਹੀ ਰਹਿ ਕੇ ਕਿਸਾਨਾਂ ਦੀ ਆਵਾਜ਼ ਚੁੱਕਣਗੇ ਅਤੇ ਕੋਈ ਬਾਈਕਾਟ ਨਹੀਂ ਕਰਨਗੇ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਸੈਸ਼ਨ ਦੌਰਾਨ ਚੁੱਕਣ ਦਾ ਐਲਾਨ ਕੀਤਾ ਹੈ। ਮੀਡੀਆ ਵਿੱਚ ਜਾਰੀ ਆਪਣੇ ਬਿਆਨ ਰਾਹੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਇਸ ਸੰਸਦ ਦੇ ਸੈਸ਼ਨ ਦੌਰਾਨ ਵੀ ਜ਼ੋਰ-ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਚੁੱਕੇ ਜਾਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੀ ਇਸ ਨਹਿਰ 'ਚੋਂ ਇਕੱਠੀਆਂ 3 ਲਾਸ਼ਾਂ ਬਰਾਮਦ, ਲੋਕਾਂ 'ਚ ਡਰ ਵਾਲਾ ਮਾਹੌਲ (ਤਸਵੀਰਾਂ)
ਮਾਨ ਨੇ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਸਾਡਾ ਇਹ ਫਰਜ਼ ਬਣਦਾ ਹੈ ਕਿ ਅੰਨਦਾਤਾ ਕਿਸਾਨ ਦੀ ਆਵਾਜ਼ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇ ਅਤੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੁਹਾਰ ਲਗਾਈ ਜਾਵੇ। ਵਿਰੋਧੀ ਧਿਰਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਮੁਖ਼ਾਤਿਬ ਹੁੰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਨਾਜ਼ੁਕ ਸਮੇਂ ਦੌਰਾਨ ਕਿਸਾਨਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਦਿਲ ਕੰਬਾਅ ਦੇਣ ਵਾਲੀ ਵਾਰਦਾਤ, ਟਰੱਕ 'ਚ ਆਏ ਕਰੰਟ ਕਾਰਨ ਇਕ ਡਰਾਈਵਰ ਦੀ ਮੌਤ, ਦੂਜਾ ਛਾਲ ਮਾਰ ਕੇ ਬਚਿਆ
ਉਨ੍ਹਾਂ ਵਾਅਦਾ ਕੀਤਾ ਕਿ ਉਹ ਇਸ ਸਬੰਧੀ ਸਾਰੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਲਾਮਬੰਦ ਕਰਨ ਦਾ ਵੀ ਯਤਨ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਸੈਸ਼ਨ ਦੌਰਾਨ ਕਿਸਾਨੀ ਨਾਲ ਸਬੰਧਿਤ ਕਈ ਸਵਾਲ ਵੀ ਦਾਖ਼ਲ ਕੀਤੇ ਹੋਏ ਹਨ ਅਤੇ ਲੋਕ ਸਭਾ ਦੇ ਸਪੀਕਰ ਦੀ ਇਜਾਜ਼ਤ ਨਾਲ ਉਹ ਕਿਸਾਨਾ ਦੇ ਸਵਾਲ ਵੀ ਚੁੱਕਣਗੇ। ਮੋਦੀ ਸਰਕਾਰ 'ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਦੇਸ਼ ਦਾ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਵੀ ਪਿਛਲੇ ਕਰੀਬ ਇਕ ਸਾਲ ਤੋਂ ਸੜਕਾਂ 'ਤੇ ਰੁਲ੍ਹਣ ਲਈ ਮਜਬੂਰ ਹੋ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪ੍ਰਧਾਨ ਬਣਨ ਤੋਂ ਪਹਿਲਾਂ ਹੀ 'ਨਵਜੋਤ ਸਿੱਧੂ' ਨੂੰ ਦੱਸਿਆ 'ਬੱਬਰ ਸ਼ੇਰ', ਲਾਏ ਨਵੇਂ ਹੋਰਡਿੰਗ (ਤਸਵੀਰਾਂ)
ਉਨ੍ਹਾਂ ਕਿਹਾ ਕਿ ਸੰਸਦ ਦੇ ਸੈਸ਼ਨ ਦੌਰਾਨ ਜੱਥੇ ਬਣਾ ਕੇ ਸੰਸਦ ਭਵਨ ਆਉਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਗੇ। ਉਨ੍ਹਾਂ ਦੁਹਰਾਇਆ ਕਿ ਮੋਦੀ ਸਰਕਾਰ ਨੂੰ ਆਪਣੀ ਜ਼ਿੱਦ ਨੂੰ ਛੱਡ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦਿਆਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਇਕ ਹੋਰ ਮਾਂ ਦੇ ਪੁੱਤ ਨੇ ਦੁਨੀਆ ਨੂੰ ਕਿਹਾ ਅਲਵਿਦਾ, 20 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
NEXT STORY