ਮੋਗਾ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਟਕਪੂਰਾ ਵਿਖੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ 'ਤੇ ਖੂਬ ਰਗੜੇ ਲਾਏ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਔਰਤਾਂ ਦੇ ਕੀਤੇ ਐਲਾਨ 'ਤੇ ਨਵਜੋਤ ਸਿੱਧੂ ਨੇ ਸਵਾਲ ਚੁੱਕੇ ਅਤੇ ਫਿਰ ਖ਼ੁਦ ਕੀ ਕੀਤਾ।
ਇਹ ਵੀ ਪੜ੍ਹੋ : ਹੁਣ ਮੋਹਾਲੀ 'ਚ ਢਾਬੇ 'ਤੇ ਥੁੱਕ ਪਾ ਕੇ ਰੋਟੀਆਂ ਪਕਾਉਣ ਦੀ ਵੀਡੀਓ ਵਾਇਰਲ, ਲੋਕਾਂ 'ਚ ਫੈਲਿਆ ਗੁੱਸਾ
ਨਵਜੋਤ ਸਿੱਧੂ ਨੇ ਖ਼ੁਦ ਔਰਤਾਂ ਲਈ 2000 ਰੁਪਏ ਅਤੇ ਸਿਲੰਡਰਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਤਾਂ ਸਿੱਧੂ ਨੇ ਇਹ ਕਿਹਾ ਸੀ ਕਿ ਉਹ ਇੰਨਾ ਬਜਟ ਕਿੱਥੋਂ ਲੈ ਕੇ ਆਉਣਗੇ ਤਾਂ ਹੁਣ ਨਵਜੋਤ ਸਿੱਧੂ ਕੋਲ ਕੀ ਨੋਟ ਛਾਪਣ ਵਾਲੀ ਮਸ਼ੀਨ ਆ ਗਈ ਹੈ? ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਦਾ ਖਜ਼ਾਨਾ ਭਰਿਆ ਜਾਵੇਗਾ ਅਤੇ ਮਾਫ਼ੀਆ ਰਾਜ ਵੀ ਖ਼ਤਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਪੰਜਾਬ 'ਚ ਅਮਨ-ਸ਼ਾਂਤੀ ਨਾਲ ਚੋਣਾਂ ਹੋਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਨੌਜਵਾਨ ਨੂੰ ਇੱਥੇ ਹੀ ਰੁਜ਼ਗਾਰ ਮਿਲ ਜਾਵੇ ਤਾਂ ਉਹ ਰੁਜ਼ਗਾਰ ਦੀ ਖ਼ਾਤਰ ਬਾਹਰਲੇ ਦੇਸ਼ਾਂ 'ਚ ਧੱਕੇ ਨਾ ਖਾਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
NEXT STORY