ਧੂਰੀ : ਆਮ ਆਦਮੀ ਪਾਰਟੀ ਦਾ ਸੀ. ਐੱਮ. ਚਿਹਰਾ ਐਲਾਨੇ ਗਏ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਧੂਰੀ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾਮਜ਼ਦਗੀ ਕਾਗਜ਼ ਸਹੀ ਪਾਏ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਧੂਰੀ ਹਲਕੇ ਦੇ ਇਨਕਲਾਬੀ ਲੋਕਾਂ ਦਾ ਆਸ਼ੀਰਵਾਦ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਸਿਰਫ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਹੈ ਅਤੇ ਪੰਜਾਬੀਆਂ ਦਾ ਕੋਈ ਭਲਾ ਨਹੀਂ ਸੋਚਿਆ।
ਇਹ ਵੀ ਪੜ੍ਹੋ : ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਜਨਤਾ ਦੀ ਰਾਏ ਮੰਗ ਰਹੀ ਹਾਈਕਮਾਨ, ਦੌੜ 'ਚ ਸਿਰਫ ਚੰਨੀ ਅਤੇ ਸਿੱਧੂ
ਉਨ੍ਹਾਂ ਬਾਦਲ ਪਰਿਵਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਤੀਜੀ ਵਾਰ ਇਹ ਕਹਿ ਕੇ ਚੋਣਾਂ ਲੜ ਰਹੇ ਹਨ ਕਿ ਇਹ ਉਨ੍ਹਾਂ ਦਾ ਆਖ਼ਰੀ ਚੋਣ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੁਣ ਖ਼ੁਦ ਦੀ ਸੇਵਾ ਕਰਾਉਣ ਦਾ ਮੌਕਾ ਹੈ। ਉਨ੍ਹਾਂ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ 'ਤੇ ਰਗੜੇ ਲਾਉਂਦੇ ਹੋਏ ਕਿਹਾ ਕਿ ਭਾਵੇਂ ਹੀ ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈ ਲਏ ਪਰ ਇਸ ਦਾ ਬਦਲਾ ਉਨ੍ਹਾਂ ਨੇ ਬਜਟ ਦੌਰਾਨ ਖਾਦਾਂ 'ਤੇ ਸਬਸਿਡੀ ਘਟਾ ਕੇ ਲੈ ਲਿਆ।
ਇਹ ਵੀ ਪੜ੍ਹੋ : 50 ਸਾਲਾਂ 'ਚ 'ਭਦੌੜ' ਤੋਂ ਸਿਰਫ ਇਕ ਵਾਰ ਜਿੱਤੀ ਹੈ ਕਾਂਗਰਸ, ਇਸ ਵਾਰ CM ਚੰਨੀ ਨੂੰ ਬਣਾਇਆ ਗਿਆ ਹੈ ਉਮੀਦਵਾਰ
ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਰਦੀ ਹੈ ਤਾਂ ਦੂਜੇ ਪਾਸੇ ਇਸ ਨੂੰ ਅੱਧਾ ਕਰ ਰਹੀ ਹੈ, ਜੋ ਕਿ ਸਰਾਸਰ ਕਿਸਾਨਾਂ ਭਰਾਵਾਂ ਨਾਲ ਨਾ-ਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦਾ ਕੰਮ ਨਹੀਂ ਹੁੰਦਾ। ਇਸ ਮੌਕੇ ਹਲਕਾ ਵਾਸੀਆਂ ਨੇ ਵੀ ਭਗਵੰਤ ਮਾਨ ਨੂੰ ਆਪਣੀਆਂ ਸਮੱਸਿਆਵਾਂ ਸੁਣਾਈਆਂ। ਭਗਵੰਤ ਮਾਨ ਨੇ ਲੋਕਾਂ ਨੂੰ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਆਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਛੱਪੜ ਦਾ ਕਾਲਾ ਪਾਣੀ ਪੀਂਦੇ ਨੇ ਲੋਕ, ਲੀਡਰਾਂ ਨੂੰ ਵੋਟਾਂ ਵੇਲੇ ਯਾਦ ਆਉਂਦੈ ਇਸ ਪਿੰਡ ਦਾ ਰਾਹ(ਵੀਡੀਓ)
NEXT STORY