ਪਟਿਆਲਾ : ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਨੂੰ ਪਟਿਆਲਾ ਸ਼ਹਿਰੀ ਇਲਾਕੇ 'ਚ ਪ੍ਰਚਾਰ ਕਰਨ ਤੋਂ ਰੋਕਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਪਟਿਆਲਾ 'ਚ ਦਾਖ਼ਲ ਹੋਣ ਲੱਗੇ ਤਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਕਿ ਧਾਰਾ-144 ਲਾਗੂ ਹੈ ਅਤੇ 5 ਲੋਕਾਂ ਤੋਂ ਜ਼ਿਆਦਾ ਦੇ ਇਕੱਠ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਇਸ ਦੀ ਕਲੀਅਰੈਂਸ ਲਈ। ਉਨ੍ਹਾਂ ਨੂੰ ਕਰੀਬ ਅੱਧਾ ਘੰਟਾ ਰੋਕਿਆ ਗਿਆ।
ਇਹ ਵੀ ਪੜ੍ਹੋ : ਜਲੰਧਰ 'ਚ 9 ਸਾਲਾ ਬੱਚੀ ਨਾਲ ਹੈਵਾਨੀਅਤ, ਖੂਨ ਨਾਲ ਲੱਥਪਥ ਮਾਸੂਮ ਨੂੰ ਖੂਹ ਨੇੜੇ ਛੱਡ ਭੱਜਿਆ ਦਰਿੰਦਾ
ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਕੈਪਟਨ ਨੇ ਸਾਢੇ 4 ਸਾਲ ਸਿਸਵਾਂ ਮਹਿਲ ਦੇ ਦਰਵਾਜ਼ੇ ਲੋਕਾਂ ਲਈ ਬੰਦ ਰੱਖੇ ਪਰ ਹੁਣ 20 ਫਰਵਰੀ ਨੂੰ ਲੋਕ ਇਨ੍ਹਾਂ ਦੇ ਮਹਿਲ ਦੇ ਦਰਵਾਜ਼ੇ ਬਾਹਰੋਂ ਬੰਦ ਕਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੇ ਕਿਹਾ ਸੀ ਕਿ ਭਗਵੰਤ ਮਾਨ ਟੀ. ਵੀ. 'ਤੇ ਮਨੋਰੰਜਨ ਕਰਦਾ ਹੈ ਅਤੇ ਸਰਕਾਰ ਚਲਾਉਣ ਲਈ ਗੰਭੀਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੈਪਟਨ ਨੂੰ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਕੈਪਟਨ ਉਨ੍ਹਾਂ ਨਾਲ ਸੰਸਦ ਮੈਂਬਰ ਹੁੰਦੇ ਸੀ ਤਾਂ ਉਨ੍ਹਾਂ ਦੀ ਹਾਜ਼ਰੀ ਲੋਕ ਸਭਾ 'ਚ ਸਭ ਤੋਂ ਮਾੜੀ 6 ਫ਼ੀਸਦੀ ਸੀ, ਜਦੋਂ ਕਿ ਮੇਰੀ 94 ਫ਼ੀਸਦੀ ਸੀ।
ਇਹ ਵੀ ਪੜ੍ਹੋ : 'ਸੋਨੀਆ ਗਾਂਧੀ' ਨੂੰ ਛੱਡ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ
ਉਨ੍ਹਾਂ ਕਿਹਾ ਕਿ 6 ਫ਼ੀਸਦੀ ਵਾਲਾ ਗੰਭੀਰ ਹੁੰਦਾ ਜਾਂ 94 ਫ਼ੀਸਦੀ ਵਾਲਾ।ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਸ਼ੁੱਕਰਵਾਰ ਨੂੰ ਰੁਕ ਜਾਵੇਗਾ, ਜਿਸ ਦੇ ਤਹਿਤ ਹਰ ਸਿਆਸੀ ਪਾਰਟੀ ਦੇ ਆਗੂਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Exclusive Interview : ਖੋਖਲੇ ਵਾਅਦਿਆਂ ਨੂੰ ਨਾਕਾਰ ਕੇ ਲੋਕ ਦੇਖ ਰਹੇ ਕਿਸਦੀ ਨੀਅਤ ਚੰਗੀ ਹੈ!: PM ਮੋਦੀ
NEXT STORY