ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਅਤੇ ਵਿਧਾਨ ਸਭਾ ਹਲਕਾ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਅੱਜ ਸਵੇਰੇ ਸੰਗਰੂਰ ਵਿਖੇ ਆਪਣੀ ਕੋਠੀ ਤੋਂ ਚੋਣ ਨਤੀਜਿਆਂ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨ ਲਈ ਰਵਾਨਾ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਆਪਣੀ ਮਾਤਾ ਤੋਂ ਆਸ਼ੀਰਵਾਦ ਲੈ ਕੇ ਅੱਜ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਲਈ ਰਵਾਨਗੀ ਕੀਤੀ ਹੈ।
ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ
ਭਗਵੰਤ ਮਾਨ ਵੱਲੋਂ ਅੱਜ ਚਿੱਟੇ ਰੰਗ ਦਾ ਕੁੜਤਾ ਪਜਾਮਾ ਅਤੇ ਪੀਲੇ ਰੰਗ ਦੀ ਦਸਤਾਰ ਸਜਾਉਣ ਦੇ ਨਾਲ-ਨਾਲ ਨੀਲੇ ਰੰਗ ਦਾ ਬਲੇਜ਼ਰ ਵੀ ਪਾਇਆ ਹੋਇਆ ਹੈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਅਕਸਰ ਹੀ ਕੁੜਤੇ-ਪਜਾਮੇ ਪਾਉਂਦੇ ਹਨ। ਜ਼ਿਆਦਾਤਰ ਉਨ੍ਹਾਂ ਵੱਲੋਂ ਚਿੱਟੇ ਰੰਗ ਦਾ ਕੁੜਤਾ-ਪਜਾਮਾ ਅਤੇ ਕਲਰਫੁੱਲ ਬਲੇਜ਼ਰ ਪਾਏ ਜਾਦੇ ਹਨ। 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ 8 ਵਜੇ ਤੋਂ ਆਉਣੇ ਸ਼ੁਰੂ ਹੋ ਜਾਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਰਕਾਰ ਦਾ ਫ਼ੈਸਲਾ ਤੈਅ ਹੋਵੇਗਾ।
ਇਹ ਵੀ ਪੜ੍ਹੋ : ਵਿਧਾਇਕਾਂ ਦੇ ਟੁੱਟਣ ਦਾ ਡਰ : ਨਤੀਜਿਆਂ ਦੇ ਦਿਨ ਚੁਣਾਵੀ ਸੂਬਿਆਂ 'ਚ ਮੌਜੂਦ ਰਹਿਣਗੇ ਕਾਂਗਰਸ ਦੇ ਆਬਜ਼ਰਵਰ
ਭਗਵੰਤ ਮਾਨ ਦੀ ਸੰਗਰੂਰ ਕੋਠੀ ਦੇ ਅੱਗੇ ਵਿਆਹ ਵਰਗਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਆਪ ਸਮਰਥਕ ਪੁੱਜੇ ਹੋਏ ਹਨ। ਇੱਥੇ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਜਿੱਥੇ ਇਕ ਰੈਲੀ ਕਰਨ ਲਈ ਵੱਡਾ ਪੰਡਾਲ ਸਜਾਇਆ ਗਿਆ ਹੈ, ਉੱਥੇ ਹੀ ਭਗਵੰਤ ਮਾਨ ਵੱਲੋਂ ਸੰਬੋਧਨ ਕਰਨ ਲਈ ਆਪਣੀ ਹੀ ਕੋਠੀ ਉੱਪਰ ਸਟੇਜ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਭਗਵੰਤ ਮਾਨ ਇੱਥੇ ਹੀ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Punjab Result Live : ਜਾਣੋ ਹਰ ਸੀਟ ਦਾ ਨਤੀਜਾ ਸਭ ਤੋਂ ਪਹਿਲਾਂ
NEXT STORY