ਲੁਧਿਆਣਾ (ਹਿਤੇਸ਼) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਤੇ ਮੰਤਰੀਆਂ ਦੇ ਸਹੁੰ ਚੁੱਕ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਤਿਹਾਸ ਦੁਹਰਾਇਆ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਸਾਲ 2017 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ 11 ਮਾਰਚ ਨੂੰ ਐਲਾਨੇ ਗਏ ਸਨ ਅਤੇ ਕੈਪਟਨ ਵੱਲੋਂ 16 ਮਾਰਚ ਨੂੰ ਸਹੁੰ ਚੁੱਕੀ ਗਈ ਸੀ। ਹੁਣ ਸਾਲ 2022 'ਚ ਚੋਣ ਨਤੀਜਿਆਂ ਦਾ ਐਲਾਨ ਭਾਵੇਂ ਹੀ ਇਕ ਦਿਨ ਪਹਿਲਾਂ ਮਤਲਬ ਕਿ 10 ਮਾਰਚ ਨੂੰ ਹੋ ਗਿਆ ਸੀ ਪਰ ਭਗਵੰਤ ਮਾਨ ਨੇ 16 ਮਾਰਚ ਨੂੰ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕਰਕੇ 5 ਸਾਲ ਪੁਰਾਣਾ ਇਤਿਹਾਸ ਦੁਹਰਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਿੱਗਜਾਂ ਨੂੰ ਹਰਾਉਣ ਵਾਲੇ 'ਆਪ' ਆਗੂਆਂ ਦੇ ਰੁਲ੍ਹੇ ਅਰਮਾਨ, ਨਹੀਂ ਬਣਾਇਆ ਗਿਆ ਮੰਤਰੀ
ਇਸੇ ਤਰ੍ਹਾਂ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦਾ ਗਠਨ ਕਰਨ ਦਾ ਤਰੀਕਾ ਵੀ ਕੈਪਟਨ ਤੋਂ ਜ਼ਿਆਦਾ ਵੱਖਰਾ ਨਹੀਂ ਹੈ ਕਿਉਂਕਿ ਭਗਵੰਤ ਮਾਨ ਵੱਲੋਂ ਕੈਪਟਨ ਦੀ ਤਰ੍ਹਾਂ ਪੂਰੇ ਮੰਤਰੀ ਨਹੀਂ ਬਣਾਏ ਗਏ ਹਨ, ਸਗੋਂ ਸਿਰਫ 10 ਮੰਤਰੀਆਂ ਨਾਲ ਸਰਕਾਰ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਦੀ ਪਹਿਲੀ ਬੈਠਕ ਦਾ ਸਮਾਂ ਬਦਲਿਆ, ਹੁਣ ਇੰਨੇ ਵਜੇ ਹੋਵੇਗੀ ਬੈਠਕ
ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂਆਤੀ ਦੌਰ 'ਚ ਸਿਰਫ 9 ਮੰਤਰੀ ਬਣਾਏ ਗਏ ਸਨ। ਇੱਥੇ ਹੀ ਬਸ ਨਹੀਂ, ਭਗਵੰਤ ਮਾਨ ਵੱਲੋਂ ਕੈਪਟਨ ਦੀ ਤਰਜ਼ 'ਤੇ ਕੋਈ ਉਪ ਮੁੱਖ ਮੰਤਰੀ ਵੀ ਨਹੀਂ ਬਣਾਇਆ ਗਿਆ ਅਤੇ ਗ੍ਰਹਿ ਮੰਤਰੀ ਦਾ ਚਾਰਜ ਵੀ ਉਨ੍ਹਾਂ ਨੇ ਆਪਣੇ ਕੋਲ ਰੱਖਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਗਵੰਤ ਮਾਨ ਕੈਬਨਿਟ ਦਾ ਗਠਨ : 10 ਮੰਤਰੀਆਂ ਨੇ ਚੁੱਕੀ ਸਹੁੰ, ਜਾਣੋ ਪੂਰਾ ਵੇਰਵਾ
NEXT STORY