ਲੁਧਿਆਣਾ (ਵਿੱਕੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 7 ਮਈ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਾਰੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ (ਡੀ. ਜੀ. ਐੱਸ. ਈ.) ਨੇ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਸ਼ਨੀਵਾਰ ਤੱਕ ਛੁੱਟੀ ਨਹੀਂ ਲੈਣਗੇ। ਜੇਕਰ ਕਿਸੇ ਵੱਲੋਂ ਛੁੱਟੀ ਲਈ ਜਾਣੀ ਹੈ ਤਾਂ ਉਸ ਦੀ ਮਨਜ਼ੂਰੀ ਸਕੱਤਰ ਸਕੂਲ ਐਜੂਕੇਸ਼ਨ ਵੱਲੋਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਆਰੀ ਨਾਲ ਨੌਜਵਾਨ ਦਾ ਗਲਾ ਵੱਢਿਆ, ਫਿਰ ਟੋਟੋ-ਟੋਟੇ ਕਰਕੇ ਗੰਦੇ ਨਾਲੇ 'ਚ ਸੁੱਟੀ ਲਾਸ਼
ਹਾਲਾਂਕਿ ਮੀਟਿੰਗ ਦਾ ਏਜੰਡਾ ਹੁਣ ਤੱਕ ਜਾਰੀ ਨਹੀਂ ਕੀਤਾ ਗਿਆ ਪਰ ਸਾਰੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਉਨ੍ਹਾਂ ਦੇ ਈ-ਪੰਜਾਬ ਲਾਗਇਨ ’ਤੇ ਆਈਡੈਂਟਿਟੀ ਕਾਰਡ ਨਾਲ ਲੈ ਕੇ ਆਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਮਾਨ ਸਰਕਾਰ ਅੱਜ ਲੈ ਸਕਦੀ ਹੈ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਜਥੇ ਦਾ ਜੈਕਾਰਿਆਂ ਦੀ ਗੂੰਜ ’ਚ ਕੋਰੀਡੋਰ ਪਹੁੰਚਣ ’ਤੇ ਕੀਤਾ ਨਿੱਘਾ ਸਵਾਗਤ
NEXT STORY