ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਭਵਨ ਵਿਖੇ ਜਨਤਾ ਦਰਬਾਰ ਲਾਇਆ ਗਿਆ ਹੈ, ਜਿੱਥੇ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਖ਼ੁਦ ਸੁਣੀਆਂ ਜਾ ਰਹੀਆਂ ਹਨ। ਇਸ ਦੌਰਾਨ ਆਪਣੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਪੂਰੇ ਪੰਜਾਬ ਤੋਂ ਲੋਕ ਪੰਜਾਬ ਭਵਨ ਪਹੁੰਚੇ ਹੋਏ ਹਨ। ਇਸ ਦੌਰਾਨ ਲੁਧਿਆਣਾ ਤੋਂ ਆਏ ਇਕ ਨੌਜਵਾਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਲੋਂ ਸਰਕਾਰੀ ਨੌਕਰੀ ਦੌਰਾਨ ਜ਼ਿੰਦਗੀ ਗੁਆਉਣ ਤੋਂ ਬਾਅਦ ਵੀ ਅਜੇ ਤੱਕ ਵਾਰਸ ਨੂੰ ਨੌਕਰੀ ਨਹੀਂ ਮਿਲੀ ਸੀ।
ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ : ਕਬੱਡੀ ਮੈਚ ਦੌਰਾਨ ਬੂਟ ਪਿੰਡ 'ਚ ਚੱਲੀਆਂ ਗੋਲੀਆਂ, ਲੋਕਾਂ 'ਚ ਫੈਲੀ ਦਹਿਸ਼ਤ
ਉਹ ਅੱਜ ਭਗਵੰਤ ਮਾਨ ਵੱਲੋਂ ਲਾਏ ਗਏ ਜਨਤਾ ਦਰਬਾਰ 'ਚ ਪਹੁੰਚੇ, ਜਿੱਥੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਹੋ ਗਿਆ। ਉਨ੍ਹਾਂ ਨੂੰ ਸੀਵਰਮੈਨ ਦੀ ਨੌਕਰੀ ਦੇਣ ਸਬੰਧੀ ਭਗਵੰਤ ਮਾਨ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ। ਇਸੇ ਤਰ੍ਹਾਂ ਹੋਰ ਵੀ ਕਈ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਭਗਵੰਤ ਮਾਨ ਵੱਲੋਂ ਲਾਏ ਜਾ ਰਹੇ ਜਨਤਾ ਦਰਬਾਰ 'ਚ ਕੀਤਾ ਜਾ ਰਿਹਾ ਹੈ ਅਤੇ ਕਈਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ : ਬਦਫ਼ੈਲੀ ਮਗਰੋਂ ਮਾਸੂਮ ਦਾ ਗਲਾ ਘੁੱਟ ਕੇ ਕੀਤਾ ਕਤਲ, ਕੱਪੜੇ ਦੇ ਥਾਨ 'ਚ ਲੁਕੋਈ ਲਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਨ ਮਗਰੋਂ ਭਾਰਤੀ ਸਿੰਘ ਨੇ ਮੰਗੀ ਮੁਆਫ਼ੀ, ਕਿਹਾ– ‘ਮੈਨੂੰ ਮਾਣ ਹੈ ਕਿ ਮੈਂ ਪੰਜਾਬੀ ਹਾਂ’
NEXT STORY