ਜਲੰਧਰ (ਸੋਮਨਾਥ, ਸੋਨੂੰ)— ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿਖੇ ਪ੍ਰੈੱਸ ਕਾਨਫੰਰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕੈਪਟਨ ਸਰਕਾਰ ’ਤੇ ਕਾਫ਼ੀ ਤੰਜ ਕੱਸੇ। ਕੈਪਟਨ ਦੀ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ’ਚ ਅਰਵਿੰਦ ਕੇਜਰੀਵਾਲ ਦੀ ਤਰਜ ’ਤੇ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਵਾਂਗ ਪੰਜਾਬ ਸਰਕਾਰ ਵੀ ਸੂਬੇ ਵਿਚ ਮੁਫ਼ਤ ਬਿਜਲੀ ਦੇਵੇ, ਨਹੀਂ ਤਾਂ ਆਮ ਆਦਮੀ ਪਾਰਟੀ 7 ਅਪ੍ਰੈਲ ਤੋਂ ਸੂਬੇ ਵਿਚ ‘ਬਿਜਲੀ ਬਿੱਲ ਮੁਹਿੰਮ’ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ :ਕੋਵਿਡ ਵੈਕਸੀਨ ਨਾ ਲੁਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਦੀ ਸਰਕਾਰ ਸਾਰਿਆਂ ਨੂੰ ਮੁਫ਼ਤ ਬਿਜਲੀ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਦੇ ਸਕਦੀ। ਉਨ੍ਹਾਂ ਨੇ ਇਹ ਵੀ ਚੁਣੌਤੀ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਕੈਪਟਨ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵਾਂਗੇ। ਇਸ ਦੇ ਬਾਅਦ ਭਗਵੰਤ ਮਾਨ ਦੇ ਨਾਲ ਪੰਜਾਬ ਵਿਧਾਨ ਸਭਾ ’ਚ ਲੀਡਰ ਆਫ ਓਪੋਜ਼ੀਸ਼ਨ ਹਰਪਾਲ ਚੀਮਾ, ਪੰਜਾਬ ਇੰਚਾਰਜ ਜਰਨੈਲ ਸਿੰਘ, ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਅਤੇ ਆਪ’ ਦੇ ਵਿਧਾਇਕਾਂ ਨੇ ਸਰਕਿਟ ਹਾਊਸ ਦੇ ਬਾਹਰ ਬਿਜਲੀ ਦੇ ਬਿੱਲ ਫੂਕ ਕੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਵਿਆਹੁਤਾ ਦਾ ਕਤਲ, ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼
ਮਾਨ ਨੇ ਮੰਨਿਆ ਕਿ ਕੈਪਟਨ ਸਾਬ੍ਹ ਖ਼ੁਦ ਤਾਂ ਮਹਿਲ ’ਚੋਂ ਨਿਕਲਦੇ ਨਹੀਂ ਅਤੇ ਬਿਜਲੀ ਮਹਿਕਮਾ ਉਨ੍ਹਾਂ ਦੇ ਕੋਲ ਹੋਣ ਦੇ ਕਾਰਨ ਉਨ੍ਹਾਂ ਨੂੰ ਕਿਸੇ ਦੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਨੇ ਇੰਡਸਟਰੀ ਦੇ 5 ਰੁਪਏ ਅਤੇ ਘਰੇਲੂ ਬਿਜਲੀ ਅਫੋਰਡੇਬਲ ਰੇਟ ’ਤੇ ਦੇਣ ਦੀ ਗੱਲ ਕਹੀ ਸੀ ਪਰ ਅੱਜ ਸਥਿਤੀ ਇਹ ਹੈ ਕਿ ਬੀ. ਪੀ. ਐੱਲ. ਪਰਿਵਾਰਾਂ ਦੇ ਵੀ 80-80 ਹਜ਼ਾਰ ਰੁਪਏ ਬਿਜਲੀ ਦੇ ਬਿੱਲ ਆ ਰਹੇ ਹਨ ਅਤੇ ਲੋਕ ਪਾਵਰਕਾਮ ਦੇ ਕੋਲ ਜਾਂਦੇ ਹਨ ਤਾਂ ਮਹਿਕਮੇ ਵੱਲੋਂ ਕਿਹਾ ਜਾਂਦਾ ਹੈ ਕਿ ਤੁਸੀਂ ਇਸ ਵਾਰ ਬਿੱਲ ਦਾ ਭੁਗਤਾਣ ਕਰ ਦਵੋ ਅਤੇ ਅੱਗੇ ਤੋਂ ਬਿੱਲ ਠੀਕ ਆਵੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕਾਂ ਦੇ ਕੋਲ ਖਾਣ ਨੂੰ ਰੋਟੀ ਨਹੀਂ, ਉਹ ਬਿੱਜਲੀ ਦੇ ਬਿੱਲ ਕਿੱਥੋਂ ਭਰਨਗੇ।
ਇਹ ਵੀ ਪੜ੍ਹੋ : ਜਲੰਧਰ: ਨੌਜਵਾਨ ਨੇ ਸ਼ਮਸ਼ਾਨ ਘਾਟ ’ਚ ਜਾ ਕੇ ਲਿਆ ਫਾਹਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੱਪੜੇ ਵੇਚਣ ਵਾਲੇ ਨੇ ਫਾਹ ਲਾ ਕੇ ਕੀਤੀ ਖ਼ੁਦਕੁਸ਼ੀ
NEXT STORY