ਜਲੰਧਰ/ਚੰਡੀਗੜ੍ਹ (ਰਮਨਜੀਤ)— ਪੰਜਾਬ ਸਰਕਾਰ ਦੇ ਬਜਟ ਤੋਂ ਪਹਿਲਾਂ ਭਗਵੰਤ ਮਾਨ ਦੀ ਸਰਕਾਰ ਐਕਸ਼ਨ ਮੋਡ ’ਚ ਦਿੱਸ ਰਹੀ ਹੈ। ਇਸੇ ਕਰਕੇ ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਨੀਤੀਆਂ ’ਤੇ ਮੰਥਨ ਕਰਨ ਲਈ ਅੱਜ ਭਗਵੰਤ ਮਾਨ ਦੀ ਅਗਵਾਈ ’ਚ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ ’ਤੇ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ ’ਚ ਪੰਜਾਬ ਪੱਖੀ ਨੀਤੀਆਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨਵੀਂ ਆਬਕਾਰੀ ਨੀਤੀ ਵਿਚ ਵੀ ਕਈ ਬਦਲਾਅ ਕਰਨ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ’ਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਹਨ।
ਇਹ ਵੀ ਪੜ੍ਹੋ: ਰਾਮਾ ਮੰਡੀ ਦੀ ਪੁਲਸ ਵੱਲੋਂ ਦੇਹ ਵਪਾਰ ਦੇ ਅੱਡੇ ’ਤੇ ਰੇਡ, ਇਤਰਾਜ਼ਯੋਗ ਹਾਲਾਤ 'ਚ ਔਰਤ ਸਣੇ 8 ਵਿਅਕਤੀ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਧਿਆਪਕਾਂ ਦੇ ਤਬਾਦਲੇ ਦਾ ਸਿੱਖਿਆ ਮਹਿਕਮੇ ਨੇ ਲਿਆ ਨੋਟਿਸ, ਜਾਰੀ ਕੀਤੇ ਸਖ਼ਤ ਨਿਰਦੇਸ਼
NEXT STORY