ਅੰਮ੍ਰਿਤਸਰ : ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਭਗਵੰਤ ਮਾਨ ਨੂੰ 'ਆਪ' ਦੇ ਮੁੜ ਪ੍ਰਧਾਨ ਬਣਨ 'ਤੇ ਚੁਟਕੀ ਲਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਵੇਤ ਮਲਿਕ ਨੇ ਕਿਹਾ ਕਿ ਮਾਨ 'ਆਪ' 'ਚ ਇਕੱਲਾ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ 'ਆਪ' ਛੱਡ ਕੇ ਜਾ ਚੁੱਕੇ ਹਨ ਤੇ ਆਮ ਆਦਮੀ ਪਾਰਟੀ ਕੋਲ ਸਿਰਫ ਇਕ ਮਾਨ ਹੀ ਹੈ, ਇਸ ਲਈ ਉਸ ਨੂੰ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਮੌਕਾਪ੍ਰਸਤ ਹਨ ਤੇ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰ ਰਹੇ ਹਨ, ਜਿਸ ਕਾਰਨ 'ਆਪ' ਦੀ ਹੋਂਦ ਖਤਰੇ 'ਚ ਹੈ।
ਇਸ ਉਪਰੰਤ ਉਨ੍ਹਾਂ ਕਾਂਗਰਸ ਸਰਕਾਰ 'ਤੇ ਵੀ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਖੁੱਲ੍ਹਾ ਚੈਲੰਜ ਦਿੰਦਿਆਂ ਆਪਣੇ ਸੰਸਦ ਮੈਂਬਰ ਵਜੋਂ ਕਾਰਜਕਾਲ ਤੇ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਨ ਲਈ ਕਿਹਾ ਹੈ। ਮਲਿਕ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਨੇ 14 ਸਾਲ ਦੇ ਕਾਰਜਕਾਲ 'ਚ ਅੰਮ੍ਰਿਤਸਰ ਦੇ ਵਿਕਾਸ ਦੇ ਝੂਠੇ ਵਾਅਦੇ ਕਰ ਕੇ ਜਨਤਾ ਨੂੰ ਧੋਖਾ ਦਿੱਤਾ ਹੈ, ਜਦਕਿ ਮੈਂ ਆਪਣੇ ਢਾਈ ਸਾਲ ਦੇ ਕਾਰਜਕਾਲ 'ਚ ਸੰਸਦ ਮੈਂਬਰ ਵਜੋਂ ਆਪਣਾ ਰਿਪੋਰਟ ਕਾਰਡ ਦੇ ਰਿਹਾ ਹਾਂ। ਜੇਕਰ ਕੈਪਟਨ ਤੇ ਸਿੱਧੂ 'ਚ ਹਿੰਮਤ ਹੈ ਤਾਂ ਆਪਣਾ ਰਿਪੋਰਟ ਕਾਰਡ ਪੇਸ਼ ਕਰਨ।
ਸਾਬਕਾ ਸਰਪੰਚ ਵਲੋਂ ਮਿਲੀ ਅਨੌਖੀ ਵਿਰਾਸਤ ਦਾ ਨਵੇਂ ਸਰਪੰਚ ਨੇ ਇੰਝ ਕੀਤਾ ਪ੍ਰਦਰਸ਼ਨ (ਵੀਡੀਓ)
NEXT STORY