ਚੰਡੀਗੜ੍ਹ : ਪਿਛਲੇ 36 ਦਿਨਾਂ ਤੋਂ ਫਰਾਰ ਚੱਲ ਰਿਹਾ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਦੇ ਰੋਡੇ ਪਿੰਡ ਤੋਂ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਇਹ ਸਾਰਾ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਪਾਲ ਦੇ ਹਰ ਮੂਵਮੈਂਟ ਦੀ ਪੂਰੀ ਜਾਣਕਾਰੀ ਪੁਲਸ ਤੋਂ ਲੈ ਰਹੇ ਸਨ। ਇਸ ਦੇ ਚੱਲਦੇ ਪਿਛਲੇ ਇਕ ਮਹੀਨੇ ਤੋਂ ਇਕ-ਇਕ ਕਰਕੇ ਅੰਮ੍ਰਿਤਪਾਲ ਸਿੰਘ ਦੇ ਸਾਰੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਗਿਆ। 18 ਮਾਰਚ ਤੋਂ ਸ਼ੁਰੂ ਹੋਏ ਇਸ ਆਪ੍ਰੇਸ਼ਨ ਨੂੰ ਬਿਨਾਂ ਇਕ ਵੀ ਗੋਲ਼ੀ ਚਲਾਏ ਪੂਰਾ ਕਰ ਲਿਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਹੀ ਪੰਜਾਬ ਪੁਲਸ ਵਲੋਂ ਇਕ ਇਕ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਪ੍ਰੈੱਸ ਕਾਨਫਰੰਸ, ਪੂਰੀ ਕਾਰਵਾਈ ਦੀ ਦਿੱਤੀ ਜਾਣਕਾਰੀ
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਨੂੰ ਅੱਜ ਸਵੇਰੇ 6.45 ਵਜੇ ਮੋਗਾ ਦੇ ਪਿੰਡ ਰੋਡੇ ’ਤੋਂ ਪੰਜਾਬ ਪੁਲਸ ਅਤੇ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਸ ਕੋਲ ਅੰਮ੍ਰਿਤਪਾਲ ਦੇ ਪਿੰਡ ਰੋਡੇ ਵਿਚ ਹੋਣ ਦੀ ਪੱਕੀ ਸੂਚਨਾ ਸੀ, ਜਿਸ ਤੋਂ ਬਾਅਦ ਪਿੰਡ ਵਿਚ ਪੁਲਸ ਫੋਰਸ ਵਧਾ ਦਿੱਤੀ ਗਈ। ਆਈ. ਜੀ. ਪੀ. ਸੁਖਚੈਨ ਸਿੰਘ ਗਿੱਲ ਮੁਤਾਬਕ ਇਸ ਕਾਰਵਾਈ ਦੌਰਾਨ ਪੰਜਾਬ ਪੁਲਸ ਨੇ ਪੂਰੇ ਸੰਜਮ ਤੋਂ ਕੰਮ ਲਿਆ ਕਿਉਂਕਿ ਅੰਮ੍ਰਿਤਪਾਲ ਗੁਰਦੁਆਰਾ ਸਾਹਿਬ ਅੰਦਰ ਸੀ, ਇਸ ਲਈ ਪੰਜਾਬ ਪੁਲਸ ਦਾ ਕੋਈ ਵੀ ਮੁਲਾਜ਼ਮ ਵਰਦੀ ਵਿਚ ਹੋਣ ਕਰਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਨਹੀਂ ਹੋਇਆ, ਗੁਰਦੁਆਰਾ ਸਾਹਿਬ ਦੀ ਮਰਿਆਦਾ ਸੁਪਰੀਮ ਹੈ, ਜਿਸ ਦਾ ਪੂਰਾ ਖਿਆਲ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਗ੍ਰਿਫ਼ਤਾਰੀ ਤੋਂ ਬਾਅਦ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਅੰਮ੍ਰਿਤਪਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ 'ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ
NEXT STORY