ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਲਈ ਪਹਿਲਾ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਸੂਬੇ 'ਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਉਨ੍ਹਾਂ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਹੈਲਪਲਾਈਨ ਨੰਬਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ ਅਤੇ ਇਹ ਉਨ੍ਹਾਂ ਦਾ ਪਰਸਨਲ ਵਟਸਐਪ ਨੰਬਰ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਲੋਕ ਸਿਸਟਮ ਤੋਂ ਬਹੁਤ ਦੁਖੀ ਹਨ, ਜਿਸ ਨੂੰ ਸੁਧਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਾ ਬਣਾਉਣਾ ਉਨ੍ਹਾਂ ਦਾ ਫਰਜ਼ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਬੁਰੀ ਖ਼ਬਰ, ਕੋਲਾ ਸੰਕਟ ਕਾਰਨ ਬਿਜਲੀ ਦੇ ਵੱਡੇ ਕੱਟ ਲੱਗਣ ਦਾ ਖ਼ਦਸ਼ਾ
ਉਨ੍ਹਾਂ ਕਿਹਾ ਕਿ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ 'ਤੇ ਲੋਕ ਆਪਣੀਆਂ ਸ਼ਿਕਾਇਤਾਂ ਭੇਜ ਸਕਣਗੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜਿਹੜਾ ਵੀ ਅਧਿਕਾਰੀ ਜਾਂ ਮੁਲਾਜ਼ਮ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਇਨਕਾਰ ਨਾ ਕਰਿਓ, ਸਗੋਂ ਉਸ ਦੀ ਵੀਡੀਓ ਜਾਂ ਰਿਕਾਰਡਿੰਗ ਹੈਲਪਲਾਈਨ ਨੰਬਰ 'ਤੇ ਭੇਜ ਦੇਈਓ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਯਕੀਨ ਦਿਵਾਉਂਦਾ ਹਾਂ ਕਿ ਸ਼ਿਕਾਇਤ ਆਉਣ 'ਤੇ ਮੇਰੇ ਦਫ਼ਤਰ ਵੱਲੋਂ ਇਸ ਦੀ ਪੜਤਾਲ ਕੀਤੀ ਜਾਵੇਗੀ ਅਤੇ ਜਿਹੜਾ ਵੀ ਅਧਿਕਾਰੀ ਜਾਂ ਮੁਲਾਜ਼ਮ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਕਾਲਜ 'ਚ ਪੜ੍ਹਦੀ ਕੁੜੀ ਦਾ ਕਾਰਨਾਮਾ, ਮਾਪਿਆਂ ਦੀ ਇੱਜ਼ਤ ਰੋਲ੍ਹ ਲੱਖਾਂ ਰੁਪਏ ਲੈ ਕੇ ਪ੍ਰੇਮੀ ਨਾਲ ਭੱਜੀ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਅਜਿਹਾ ਫ਼ੈਸਲਾ ਕਦੇ ਨਹੀਂ ਲਿਆ ਗਿਆ ਹੈ ਅਤੇ ਇਹ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਅਧਿਕਾਰੀਆਂ ਜਾਂ ਮੁਲਾਜ਼ਮਾਂ ਨੂੰ ਕੋਈ ਧਮਕੀ ਨਹੀਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 99 ਫ਼ੀਸਦੀ ਅਧਿਕਾਰੀ ਅਤੇ ਮੁਲਾਜ਼ਮ ਬੇਹੱਦ ਈਮਾਨਦਾਰ ਅਤੇ ਵਫ਼ਾਦਾਰ ਹਨ ਪਰ ਇਕ ਫ਼ੀਸਦੀ ਲੋਕ ਗਲਤ ਅਤੇ ਬੇਈਮਾਨ ਹਨ। ਉਨ੍ਹਾਂ ਕਿਹਾ ਕਿ ਇਕ ਮੱਛੀ ਹੀ ਸਾਰੇ ਤਲਾਬ ਨੂੰ ਗੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਪਾਰਟੀਆਂ ਨੇ ਇਸ ਸਿਸਟਮ ਨੂੰ ਵਿਗਾੜਿਆ ਹੈ ਪਰ ਅਸੀਂ ਭ੍ਰਿਸ਼ਟਾਚਾਰ 'ਤੇ ਠੱਲ੍ਹ ਪਾਵਾਂਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਆਪ' ਦੀ ਸਰਕਾਰ ਬਣਦੇ ਹੀ 'ਪ੍ਰਕਾਸ਼ ਸਿੰਘ ਬਾਦਲ' ਨੇ ਲਿਆ ਵੱਡਾ ਫ਼ੈਸਲਾ
ਉਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਚਿੰਤਾ ਨਾ ਕਰਨ, ਉਨ੍ਹਾਂ ਨੂੰ ਉੱਪਰੋਂ ਪੋਸਟਿੰਗ ਜਾਂ ਤਬਾਦਲੇ ਲਈ ਕੋਈ ਕਾਲ ਨਹੀਂ ਆਵੇਗੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪੂਰਾ ਸਿਸਟਮ ਬਦਲ ਜਾਵੇਗਾ ਅਤੇ ਲੋਕ, ਸਰਕਾਰ, ਅਧਿਕਾਰੀ ਅਤੇ ਮੁਲਾਜ਼ਮ ਮਿਲ ਕੇ ਭ੍ਰਿਸ਼ਟਾਚਾਰ ਨੂੰ ਉਖਾੜ ਕੇ ਸੁੱਟਣਗੇ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਸਿਸਟਮ ਬਣਾਵਾਂਗੇ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਪਰੇਸ਼ਾਨੀ ਅਤੇ ਰਿਸ਼ਵਤ ਦੇ ਹੋ ਜਾਣਗੇ। ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਲੋਕਾਂ ਨਾਲ ਉਨ੍ਹਾਂ ਦਾ ਪੱਕਾ ਵਾਅਦਾ ਹੈ ਕਿ ਅਸੀਂ ਸਭ ਮਿਲ ਕੇ ਭਗਤ ਸਿੰਘ ਜੀ ਦੇ ਸੁਫ਼ਨਿਆਂ ਦਾ ਪੰਜਾਬ ਬਣਾਵਾਂਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਾਭਾ ਦੇ ਵਿਧਾਇਕ ਦੇਵ ਮਾਨ ਸਾਈਕਲ 'ਤੇ ਪਹੁੰਚੇ ਵਿਧਾਨ ਸਭਾ
NEXT STORY