ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸ਼ੁੱਕਰਵਾਰ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਸਿਰਫ਼ ਜਨਤਾ ਦੀਆਂ ਅੱਖਾਂ ਵਿਚ ਧੂੜ ਝੋਂਕਣ ਲਈ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਸਿਰਫ਼ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਧੋਖਾ ਹੈ ਕਿਉਂਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਮਾਮਲੇ ਨੂੰ ਲੈ ਕੇ ਗੰਭੀਰ ਹੁੰਦੀ ਤਾਂ ਉਹ ਬਹੁਤ ਪਹਿਲਾਂ ਹੀ ਹਾਈ ਕੋਰਟ ਦੀ ਡਬਲ ਬੈਂਚ ’ਤੇ ਐੱਸ. ਆਈ. ਟੀ. ਰੱਦ ਹੋਣ ਵਿਰੁੱਧ ਅਪੀਲ ਕਰ ਚੁੱਕੇ ਹੁੰਦੇ।
ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ ਵਿਚ ਕੈਪਟਨ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਮੰਗੀ ਮਦਦ
ਮਾਨ ਨੇ ਕਿਹਾ ਕਿ ਸਰਕਾਰ ਦਾ ਸਟੇਅਰਿੰਗ ਬਾਦਲਾਂ ਦੇ ਹੱਥਾਂ ਵਿਚ ਹੈ ਅਤੇ ਕੈਪਟਨ ਸਿਰਫ਼ ਬਾਦਲ ਪਰਿਵਾਰ ਅਤੇ ਆਪਣੀ ਕੁਰਸੀ ਨੂੰ ਬਚਾਉਣ ਵਿਚ ਲੱਗੇ ਹੋਏ ਹਨ। ਇਸ ਮਾਮਲੇ ਲਈ ਐੱਸ. ਆਈ. ਟੀ. ਦੇ ਗਠਨ ਤੋਂ ਬਾਅਦ ਮਾਮਲੇ ਦੀ ਜਾਂਚ ’ਤੇ ਇਕ ਵਾਰ ਫਿਰ ਸਵਾਲ ਚੁੱਕਦਿਆਂ ਸ਼ਨੀਵਾਰ ਨੂੰ ਭਗਵੰਤ ਮਾਨ ਨੇ ਕਿਹਾ ਕਿ ਆਖਰ ਅਜਿਹਾ ਕੀ ਦਬਾਅ ਹੈ ਕਿ ਉਹ ਦੋਸ਼ੀਆਂ ਨੂੰ ਫੜ੍ਹਨ ਵਿਚ ਅਜੇ ਤਕ ਅਸਫ਼ਲ ਹੋ ਰਹੇ ਹਨ ਅਤੇ ਜਾਂਚ ਲਈ ਵਾਰ-ਵਾਰ ਨਵੀਂ ਟੀਮ ਬਣਾ ਰਹੇ ਹਨ।
ਇਹ ਵੀ ਪੜ੍ਹੋ : ਨਵੀਂ ਸਿਟ ਬਣਾਉਣ ਤੋਂ ਬਾਅਦ ਕੈਪਟਨ ’ਤੇ ਮੁੜ ਵਰ੍ਹੇ ਸਿੱਧੂ, ਸੋਸ਼ਲ ਮੀਡੀਆ ’ਤੇ ਫਿਰ ਕੀਤਾ ਧਮਾਕਾ
ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਿਰਫ਼ ਅਤੇ ਸਿਰਫ਼ ਆਪਣੀ ਕੁਰਸੀ ਦੇ ਲਾਲਚ ਵਿਚ ਹਨ। ਉਹ ਪੰਜਾਬ ਦੀ ਭੋਲੀਭਾਲੀ ਜਨਤਾ ਦੀਆਂ ਅੱਖਾਂ ਵਿਚ ਧੂੜ ਝੋਂਕ ਰਹੇ ਹਨ। ਜੇਕਰ ਉਹ ਇਸ ਮਾਮਲੇ ਵਿਚ ਇੰਨੇ ਸੱਚੇ ਹੁੰਦੇ ਤਾਂ ਕਦੋਂ ਦਾ ਅਸਤੀਫ਼ਾ ਦੇ ਦਿੱਤਾ ਹੁੰਦਾ।
ਇਹ ਵੀ ਪੜ੍ਹੋ : ਜਾਣੋ ਕੌਣ ਹਨ ਕੋਟਕਪੂਰਾ ਪੁਲਸ ਗੋਲੀ ਕਾਂਡ ਮਾਮਲੇ ’ਚ ਜਾਂਚ ਕਰਨ ਵਾਲੀ ਨਵੀਂ ਐੱਸ. ਆਈ. ਟੀ. ਦੇ ਅਫ਼ਸਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਦਰਜ਼ ਡੇਅ ’ਤੇ ਵਿਸ਼ੇਸ਼: ‘ਮਾਂ ਹੁੰਦੀ ਏ ਮਾਂ ਓ ਦੁਨੀਆ ਵਾਲਿਓ...’
NEXT STORY