ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਪਹਿਲਾ ਵਿਸਤਾਰ ਜੁਲਾਈ ਦੇ ਪਹਿਲੇ ਹਫਤੇ ਹੋ ਸਕਦਾ ਹੈ। ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਬਰਖਾਸਤੀ ਤੋਂ ਬਾਅਦ ਮੰਤਰੀ ਮੰਡਲ ਵਿਸਤਾਰ ਦੀ ਤਿਆਰੀ ਕੀਤੀ ਜਾ ਰਹੀ ਹੈ। ਕੈਬਨਿਟ ਵਿਚ ਅਜੇ 9 ਮੰਤਰੀ ਹਨ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਮੰਤਰੀਆਂ ਕੋਲ ਇਕ ਤੋਂ ਵੱਧ ਵਿਭਾਗਾਂ ਦਾ ਕਾਰਜਭਾਰ ਹੈ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਵਿਚ ਸ਼ਾਮਲ ਕੀਤੇ ਜਾਣ ਵਾਲੇ ਨਵੇਂ ਮੰਤਰੀਆਂ ਦੇ ਨਾਮ ਤੈਅ ਕਰਨ ਲਈ ਜਲਦੀ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲੀ ਵਿਚਾਲੇ ਮੀਟਿੰਗ ਹੋ ਸਕਦੀ ਹੈ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ, ਸੁੱਖਾ ਕਾਹਲੋਂ, ਰੌਮੀ ਹਾਂਗਕਾਂਗ, ਗੌਂਡਰ ਵਰਗਿਆਂ ਲਈ ਟ੍ਰੇਨਿੰਗ ਕੇਂਦਰ ਬਣੀ ਰਹੀ ਨਾਭਾ ਦੀ ਸਕਿਓਰਿਟੀ ਜੇਲ
ਸਰਕਾਰ ਨਵੇਂ ਮਤੰਰੀਆਂ ਦੀ ਨਿਯੁਕਤੀ ਕਰਕੇ ਵਿਭਾਗਾਂ ਦੀ ਵੰਡ ਕਰਨਾ ਚਾਹੁੰਦੀ ਹੈ। 27 ਜੂਨ ਨੂੰ ਬਜਟ ਪੇਸ਼ ਹੋਣ ਤੋਂ ਬਾਅਦ ਕੈਬਨਿਟ ਵਿਸਤਾਰ ਹੋਵੇਗਾ। ਸੂਤਰਾਂ ਮੁਤਾਬਕ ਡਾ. ਇੰਦਰਬੀਰ ਨਿੱਜਰ ਸਿਹਤ ਮੰਤਰੀ ਬਣ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕੈਬਨਿਟ ਵਿਚ ਸ਼ਾਮਲ ਮੰਤਰੀਆਂ ਦੇ ਰਿਵਿਊ ਦਾ ਵੀ ਫ਼ੈਸਲਾ ਕੀਤਾ ਹੈ। ਰਿਵਿਊ ਤੋਂ ਬਾਅਦ ਜੇਕਰ ਕਿਸੇ ਮੰਤਰੀ ਦੀ ਕਾਰਗੁਜ਼ਾਰੀ ਢਿੱਲੀ ਪਾਈ ਜਾਂਦੀ ਹੈ ਤਾਂ ਪਰਫਾਰਮਸ ਦੇ ਆਧਾਰ ’ਤੇ ਉਸ ਨੂੰ ਬਦਲਿਆ ਵੀ ਜਾ ਸਕਦਾ ਹੈ। ਜਿਹੜੇ ਵਿਧਾਇਕਾਂ ਨੂੰ ਕੈਬਨਿਟ ਵਿਚ ਜਗ੍ਹਾ ਮਿਲ ਸਕਦੀ ਹੈ, ਉਨ੍ਹਾਂ ਵਿਚ ਅਮਨ ਅਰੋੜਾ, ਸਰਬਜੀਤ ਕੌਰ ਮਾਣੂਕੇ, ਡਾ. ਇੰਦਰਬੀਰ ਸਿੰਘ ਨਿੱਜਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆ ਰਿਹਾ ਹੈ। ਫਿਲਹਾਲ ਕਿਹੜੇ ਨਵੇਂ ਚਿਹਰਿਆਂ ਨੂੰ ਮਾਨ ਕੈਬਨਿਟ ਵਿਚ ਜਗ੍ਹਾ ਮਿਲਦੀ ਹੈ, ਇਸ ਦਾ ਪਤਾ ਅਗਲੇ ਮਹੀਨੇ ਲੱਗ ਜਾਵੇਗਾ।
ਇਹ ਵੀ ਪੜ੍ਹੋ : ਮਨਪ੍ਰੀਤ ਮੰਨਾ ਕਤਲ ਕਾਂਡ, ਮਲੋਟ ਪੁਲਸ ਨੇ ਸ਼ੂਟਰ ਰਾਜਨ ਜਾਟ ਨੂੰ ਲਿਆ ਪ੍ਰੋਡਕਸ਼ਨ ਰਿਮਾਂਡ ’ਤੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਧਰਮਸੋਤ ਤੇ ਗਿਲਜੀਆਂ ਮਗਰੋਂ ਹੁਣ ਇਸ ਸਾਬਕਾ ਮੰਤਰੀ ਖ਼ਿਲਾਫ਼ ਜਾਂਚ ਕਰੇਗੀ ਵਿਜੀਲੈਂਸ!
NEXT STORY