ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਦਸੰਬਰ 2025 ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ। ਸੂਤਰਾਂ ਅਨੁਸਾਰ ਸਾਲ ਦੇ ਅਖੀਰ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਹੋਰ ਕਈ ਅਹਿਮ ਜਨਤਕ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਮੀਟਿੰਗ ਦੌਰਾਨ ਕਈ ਫ਼ੈਸਲਿਆਂ 'ਤੇ ਮੋਹਰ ਵੀ ਲੱਗ ਸਕਦੀ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਤਿਹਾਸਕ ਫੈ਼ਸਲਾ, ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਿਚ ਆਉਣ ਵਾਲੇ ਸਾਲ 2026 ਲਈ ਸਰਕਾਰ ਦੀਆਂ ਤਰਜੀਹਾਂ ਅਤੇ ਨਵੀਂਆਂ ਰਣਨੀਤੀਆਂ 'ਤੇ ਵੀ ਚਰਚਾ ਹੋ ਸਕਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਤਰੀ ਸੰਜੀਵ ਅਰੋੜਾ ਵੱਲੋਂ MSMEs ਨਾਲ ਮੁਲਾਕਾਤ, ਕੰਪਨੀਆਂ ਵੱਲੋਂ ਪੰਜਾਬ 'ਚ ਨਿਵੇਸ਼ ਦਾ ਐਲਾਨ
NEXT STORY