ਭੁਲੱਥ (ਓਬਰਾਏ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਣ ਨੇ ਭੁਲੱਥ ਵਿਖੇ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ’ਤੇ ਦਰਜ ਐੱਫ. ਆਰ. ਆਈ. ਨੂੰ ਕਾਂਗਰਸ ਸਰਕਾਰ ਦਾ ਚੋਣ ਸਟੰਟ ਦੱਸਿਆ। ਮਾਨ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਜੋ ਕੇਸ ਦਰਜ ਕੀਤਾ ਗਿਆ ਹੈ, ਉਹ ਇਕ ਚੋਣ ਸਟੰਟ ਤੋਂ ਜ਼ਿਆਦਾ ਕੁਝ ਵੀ ਨਹੀਂ। ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਬਿਕਰਮ ਮਜੀਠੀਆ ’ਤੇ ਕੇਸ ਦਰਜ ਕਰੇਗੀ ਤੇ ਫਿਰ ਕਮਜ਼ੋਰ ਢੰਗ ਨਾਲ ਕੇਸ ਦੀ ਕਾਰਵਾਈ ਤੋਂ ਬਾਅਦ ਉਸ ਨੂੰ ਜਲਦ ਜ਼ਮਾਨਤ ਮਿਲ ਜਾਵੇਗੀ।
ਇਹ ਵੀ ਪੜ੍ਹੋ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, 2 ਦੀ ਮੌਤ
ਇਸ ਦੌਰਾਨ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਹਰ ਐਲਾਨ ਪੂਰਾ ਹੋਵੇਗਾ। ਮਾਨ ਨੇ ਕਿਹਾ ਕਿ ਕਿਸਾਨੀ, ਸਿਹਤ ਤੇ ਸਿੱਖਿਆ ਦੇ ਨਾਲ ਜੋ ਹੋਰ ਗਾਰੰਟੀਆਂ ਦਿੱਤੀਆਂ ਜਾ ਰਹੀਆਂ ਹਨ, ਉਹ ਸਾਰੀਆਂ ਪੂਰੀਆਂ ਕੀਤੀਆਂ ਜਾਣਗੀਆਂ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਬੇਅਦਬੀਆਂ ’ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ ‘ਸਿੱਖ ਭਾਵਨਾਵਾਂ ਨਾਲ ਕੀਤਾ ਜਾ ਰਿਹੈ ਖਿਲਵਾੜ’
NEXT STORY