ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਤੋਂ ਬਾਅਦ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਿੱਲੀ ਵਿਖੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਹੋਵੇਗਾ। ਇਸ ਤੋਂ ਪਹਿਲਾਂ ਭਗਵੰਤ ਮਾਨ ਕੱਲ੍ਹ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਨਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਇਕ ਰੋਡ ਸ਼ੋਅ ਵੀ ਹੋਵੇਗਾ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ 13 ਮਾਰਚ ਨੂੰ ਅੰਮ੍ਰਿਤਸਰ ਵਿਖੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਰੋਡ ’ਤੇ ਉੱਤਰ ਕੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਇਕ ਰੋਡ ਸ਼ੋਅ ਵੀ ਕਰਨਗੇ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਪਾਰਟੀ ’ਚ ਉੱਠੀ ਬਗਾਵਤ
ਇਸ ਤੋਂ ਬਾਅਦ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਲਈ ਸੱਦਾ ਦੇਣ ਲਈ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਦਿੱਲੀ ਪਹੁੰਚੇ। ਜਿੱਥੇ ਉਨ੍ਹਾਂ ਨੇ ਪਹਿਲਾਂ ਕੇਜਰੀਵਾਲ ਦਾ ਪੈਰ ਛੂਹ ਕੇ ਅਸ਼ੀਰਵਾਦ ਲਿਆ ਅਤੇ ਕੇਜਰੀਵਾਲ ਨੇ ਗਰਮੀਜੋਸ਼ੀ ਨਾਲ ਉਨ੍ਹਾਂ ਨੂੰ ਕਲਾਵੇ ਵਿਚ ਲੈ ਕੇ ਸਵਾਗਤ ਕੀਤਾ।
ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ 3-4 ਮੁੱਖ ਮੰਤਰੀ ਭੁਗਤਾ ਦਿੱਤੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਭਗਵੰਤ ਮਾਨ ਨੇ ਦਿੱਲੀ 'ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਪੈਰ ਛੂਹ ਲਿਆ ਆਸ਼ੀਰਵਾਦ
NEXT STORY