ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਦੇ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਹਰਕਤ ਵਿਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਹੜ੍ਹ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹੜ੍ਹ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ। ਦੂਜੇ ਪਾਸੇ ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ਵਿਚ ਹੜ੍ਹ ਸਥਿਤੀ ‘ਤੇ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ ਨੂੰ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਛੁੱਟੀਆਂ ਦੇ ਬਾਵਜੂਦ ਖੁੱਲ੍ਹਾ ਪੰਜਾਬ ਦਾ ਇਹ ਸਕੂਲ, ਅਚਾਨਕ ਆ ਗਿਆ ਪਾਣੀ, 400 ਵਿਦਿਆਰਥੀ ਫਸੇ
ਤਰਨਤਾਰਨ ਲਈ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਜਦਕਿ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਫਾਜ਼ਿਲਕਾ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਮਾਨ ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ। ਫਿਰੋਜ਼ਪੁਰ ਵਿਚ ਸਤਲੁਜ ਦਰਿਆ ਵਿਚ ਹੜ੍ਹ ਆਉਣ ਕਾਰਨ, ਮਮਦੋਟ ਵਿਚ ਬੀਐੱਸਐੱਫ ਚੈੱਕ ਪੋਸਟ ਪੁਰਾਣੀ ਗਜ਼ਨੀ ਵਾਲਾ ਅਤੇ ਫਿਰੋਜ਼ਪੁਰ ਵਿਚ ਬੀਐੱਸਐੱਫ ਪੋਸਟ ਸਤਪਾਲ ਪਾਣੀ ਦੀ ਲਪੇਟ ਵਿਚ ਆ ਗਏ ਹਨ। ਇਸ ਤੋਂ ਇਲਾਵਾ ਨੇੜਲੇ ਪਿੰਡ ਵੀ ਪਾਣੀ ਦੀ ਲਪੇਟ ਵਿਚ ਹਨ। ਲੋਕਾਂ ਨੂੰ ਉੱਥੋਂ ਕੱਢਿਆ ਜਾ ਰਿਹਾ ਹੈ ਅਤੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਹੁਣ ਬੀਐੱਸਐੱਫ ਮੋਟਰ ਕਿਸ਼ਤੀਆਂ ਰਾਹੀਂ ਸਰਹੱਦ ਦੀ ਰਾਖੀ ਕਰਨ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਬਾਅਦ, ਉਠੀ ਵੱਡੀ ਮੰਗ, ਹੁਣ...
ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਇਸ ਤੋਂ ਇਲਾਵਾ ਤਰਨਤਾਰਨ ਅਤੇ ਅੰਮ੍ਰਿਤਸਰ ਵਿਚ ਵੀ ਸਥਿਤੀ ਵਿਗੜਦੀ ਜਾ ਰਹੀ ਹੈ। ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਮੀਟਰ ਰੀਡਿੰਗ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਨ੍ਹਾਂ 4 ਕਰਮਚਾਰੀਆਂ 'ਤੇ ਵੱਡੀ ਕਾਰਵਾਈ, ਕੀਤੇ ਗਏ ਸਸਪੈਂਡ
NEXT STORY